ਵਿਦਿਆਰਥੀਆਂ ਨੇ 10 ਗੋਲਡ, 1 ਸਿਲਵਰ ਅਤੇ 2 ਕਾਂਸੀ ਦੇ ਮੈਡਲ ਜਿੱਤੇ
ਸੁਖਜਿੰਦਰ ਮਾਨ
ਬਠਿੰਡਾ, 3 ਸਤੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਆਯੋਜਿਤ ਜ਼ੋਨਲ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀ ਪੂਰੀ ਤਰਾਂ ਛਾਏ ਰਹੇ। ਬਠਿੰਡਾ ਜ਼ੋਨ ਦੇ ਅੰਤਰਗਤ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਅਤੇ ਇਸ ਦੌਰਾਨ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਲੜਕੇ ਤੇ ਲੜਕੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਮਾਣ ਵਧਾਇਆ।
ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਸਕੂਲ ਦੇ ਖੇਡ ਇੰਚਾਰਜ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਅੰਡਰ-19 (ਲੜਕੀਆਂ) ਦੇ ਵਰਗ ਵਿੱਚ ਸਕੂਲ ਦੀਆਂ ਲੜਕੀਆਂ ਨੇ ਰੱਸਾਕਸ਼ੀ, ਬਾਸਕਟਬਾਲ ਅਤੇ ਬੈਡਮਿੰਟਨ ਦੇ ਮੁਕਾਬਲੇ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਅੰਡਰ-17 (ਲੜਕੀਆਂ) ਦੇ ਵਰਗ ਤਹਿਤ ਸਕੂਲ ਦੀਆਂ ਲੜਕੀਆਂ ਨੇ ਰੱਸਾਕਸ਼ੀ ਅਤੇ ਬੈਡਮਿੰਟਨ ਦੇ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਅੰਡਰ-19 (ਲੜਕਿਆਂ) ਦੇ ਵਰਗ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ, ਫੁੱਟਬਾਲ ਅਤੇ ਖੋ-ਖੋ ਆਦਿ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਅਤੇ ਬੈਡਮਿੰਟਨ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਨਾਮਣਾ ਖੱਟਿਆ ਹੈ।
ਬਠਿੰਡਾ ’ਚ 2 ਪੜਾਆਂ ਵਿੱਚ ਹੋਣਗੀਆ ਬਲਾਕ ਪੱਧਰੀ ਖੇਡਾਂ : ਜ਼ਿਲ੍ਹਾ ਖੇਡ ਅਫ਼ਸਰ
ਇਸ ਤੋਂ ਇਲਾਵਾ ਅੰਡਰ-19 (ਲੜਕਿਆਂ) ਦੇ ਵਰਗ ਤਹਿਤ ਇਸ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਕਲਾ ਦੇ ਜੌਹਰ ਵਿਖਾ ਕੇ ਕੁਸ਼ਤੀ ਮੁਕਾਬਲੇ ਵਿੱਚ 2 ਗੋਲਡ ਮੈਡਲ ਅਤੇ ਜੂਡੋ ਮੁਕਾਬਲੇ ਵਿੱਚ ਵੀ 2 ਗੋਲਡ ਮੈਡਲ ਹਾਸਲ ਕੀਤੇ ਹਨ।ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਖ਼ੂਬ ਹਲਾਸ਼ੇਰੀ ਦਿੰਦੇ ਹੋਏ ਵਧਾਈ ਦਿੱਤੀ ਅਤੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡ ਵਿਭਾਗ ਦੇ ਅਧਿਆਪਕਾਂ ਨੂੰ ਦਿੱਤਾ ।
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ ਨੇ ਡਾਢੀ ਖ਼ੁਸ਼ੀ ਜ਼ਾਹਿਰ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।’
Share the post "ਜ਼ੋਨਲ ਪੱਧਰੀ ਖੇਡਾਂ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਛਾਏ"