ਚੰਡੀਗੜ੍ਹ, 13 ਸਤੰਬਰ: ਪਿਛਲੇ ਕੁੱਝ ਸਾਲਾਂ ਤੋਂ ਜਾਅਲੀ ਅੰਗਹੀਣ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਹਾਸਲ ਕਰਕੇ ‘ਯੋਗ’ ਉਮੀਦਵਾਰਾਂ ਦਾ ਹੱਕ ਮਾਰਨ ਵਾਲਿਆਂ ਵਿਰੁਧ ਪੰਜਾਬ ਸਰਕਾਰ ਦੁਆਰਾ ਵਿੱਢੀ ਕਾਰਵਾਈ ਤਹਿਤ ਹੁਣ ਕਾਰਵਾਈ ਸਮਾਜਿਕ ਨਿਆਂ ਵਿਭਾਗ ਦੀਆਂ ਹਿਦਾਇਤਾਂ ’ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਇੱਕ ਡਾਕਟਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਵਾਸੀ ਲੁਧਿਆਣਾ ਮੌਜੂਦਾ ਸਮੇਂ ਬਤੌਰ ਡਾਕਟਰ ਕੰਮ ਕਰ ਰਿਹਾ ਹੈ। ਮਿਲੀ ਸਿਕਾਇਤ ਤੋਂ ਬਾਅਦ ਸ਼ੁਰੂ ਕੀਤੀ ਜਾਂਚ ਦੌਰਾਨ ਇਹ ਵੀ ਵੱਡੀ ਗੱਲ ਸਾਹਮਣੇ ਆਈ ਹੈ ਕਿ ਰਾਮਗੜ੍ਹੀਆ ਜਾਤੀ ਨਾਲ ਸਬੰਧਤ ਰੱਖਣ ਵਾਲੇ ਹਰਪਾਲ ਸਿੰਘ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਵੀ ਇਸੇ ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦੇ ਆਧਾਰ ’ਤੇ ਲਿਆ ਸੀ। ਜਿਸਤੋਂ ਬਾਅਦ ਹੁਣ ਉਹ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ।
ਹਾਈਟੈਕ ਨਸ਼ਾ ਤਸਕਰੀ : ਰਾਜਸਥਾਨ ’ਚ ਪੈਮੇਂਟ, ਪੰਜਾਬ ’ਚ ਡਿਲਵਰੀ
ਮੰਤਰੀ ਨੇ ਦਸਿਆ ਕਿ ਇਸ ਸਬੰਧ ਵਿਚ ਸਰਕਾਰ ਕੋਲ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਵਾਸੀ ਨਵੀ ਦਿੱਲੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਇਸ ਸਿਕਾਇਤ ਦੇ ਆਧਾਰ ’ਤੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਅਤੇ ਰੱਦ ਕਰਨ ਦਾ ਫੈਸਲਾ ਕੀਤਾ। ਜਿਸਤੋਂ ਬਾਅਦ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
Share the post "ਜਾਅਲੀ ਐਸ.ਸੀ ਸਰਟੀਫਿਕੇਟ ਦੇ ਆਧਾਰ ’ਤੇ ਡਾਕਟਰ ਬਣੇ ‘ਹਰਪਾਲ ਸਿੰਘ’ ਦਾ ਸਰਟੀਫਿਕੇਟ ਕੀਤਾ ਰੱਦ"