ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਜਾਅਲੀ ਸਰਟੀਫਿਕੇਟ ਧਾਰਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਦਲਿਤ ਭਾਈਚਾਰੇ ਦੇ ਨੇਤਾਵਾਂ ਨੇ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਗੁਰਬਚਨ ਸਿੰਘ ਸਿਵੀਆ ਦੀ ਅਗਵਾਈ ਹੇਠ ਸਥਾਨਕ ਅੰਬੇਦਕਰ ਭਵਨ ’ਚ ਇਕੱਠ ਕਰਕੇ ਅਗਲੇ ਐਕਸ਼ਨ ਲਈ ਕਮੇਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਦਲਿਤ ਆਗੂਆਂ ਨੇ ਕਿਹਾ ਕਿ ਦਲਿਤ ਭਾਈਚਾਰੇ ਨੇ ਪਾਰਟੀ ਬਾਜੀ ਤੋਂ ਉਠਕੇ ਦਿਖਾ ਦਿੱਤਾ ਹੈ ਕਿ ਉਹ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਤਿਆਰ ਹਨ। ਇਸ ਮੌਕੇ ਗਹਿਰੀ ਨੇ ਕਿਹਾ ਜੇਕਰ ਸਰਕਾਰ ਜਾਅਲੀ ਸਰਟੀਫਿਕੇਟ ਧਾਰਕਾਂ ਖਿਲਾਫ ਮਾਮਲਾ ਦਰਜ ਕਰਕੇ ਸਜਾਵਾਂ ਦੇਣ ਵਿਚ ਦੇਰੀ ਕਰੇਗੀ ਤਾਂ ਹਰ ਜ਼ਿਲ੍ਹੇ ਵਿੱਚ ਬਣਾਈ ਦਲਿਤ ਭਾਈਚਾਰੇ ਦੇ ਨੇਤਾਵਾਂ ਦੀ ਸਾਂਝੀ ਐਕਸ਼ਨ ਕਮੇਟੀਆਂ ਵੱਲੋਂ ਸੰਘਰਸ਼ ਵਿੱਢੇ ਜਾਣਗੇ। ਇਸ ਮੌਕੇ ਪੰਜਾਬ ਸਰਕਾਰ ਤੋਂ ਅਧਿਆਪਕ ਭਰਤੀ ਸਮੇਤ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੌਰਾਨ ਸਰਕਾਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਇੱਕਤਰਤਾ ਮੌਕੇ ਜਗਦੀਪ ਸਿੰਘ ਗਹਿਰੀ, ਯੂਥ ਆਗੂ ਹਰਵਿੰਦਰ ਸਿੰਘ ਅਟਵਾਲ, ਮਾਸਟਰ ਹਰਬੰਸ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
Share the post "ਜਾਅਲੀ ਸਰਟੀਫਿਕੇਟ ’ਤੇ ਦਲਿਤਾਂ ਦਾ ਹੱਕ ਮਾਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਤੱਕ ਅੰਦੋਲਨ ਕਰਾਂਗੇ: ਗਹਿਰੀ"