spot_img
spot_img

ਜਿਲੇ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣਾ ਮੁੱਖ ਉਦੇਸ਼: ਡਾ ਤੇਜਵੰਤ ਸਿੰਘ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 11 ਅਕਤੂਬਰ: ਜਿਲਾ ਬਠਿੰਡਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਚੇਅਰਪਰਸਨ ਜਿਲਾ ਐਪ੍ਰੋਪ੍ਰਾਈਏਟ ਅਥਾਰਟੀ ਕਮ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਿਲੇ ਵਿੱਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਜਿਵੇਂ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ/ਹਸਪਤਾਲਾਂ ਵਿੱਚ ਅਲਟਰਾਸਾਊਂਡ ਕਰਨ ਦੀ ਮਨਜੂਰੀ ਲੈਣਾ, ਰਜਿਸ਼ਟਰੇਸ਼ਨ ਰੱਦ ਕਰਨ, ਜਿਲੇ ਵਿੱਚ ਪ੍ਰਾਈਵੇਟ/ਸਰਕਾਰੀ ਹਸਪਤਾਲਾਂ ਵੱਲੋਂ ਨਵੀਆਾਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਜਾਂ ਰੱਦ ਕਰਨਾ, ਅਲਟਰਾ ਸਾਉਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਜਿਲੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਆਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਮੀਟਿੰਗ ਵਿੱਚ ਜਿਲੇੇ ਵਿੱਚ ਰੇਡੀਓਲੋਜਿਸਟਾਂ ਵੱਲੋਂ ਵੱਖ ਵੱਖ ਅਲਟਰਾ ਸਾਉਂਡ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ/ਰੱਦ ਕਰਵਾਉਣ ਲਈ, ਰੀਨਿਊਅਲ ਕਰਵਾਉਣ ਲਈ ਦਿੱਤੇ ਪੱਤਰਾਂ ਦੀ ਘੋਖ ਪੜਤਾਲ ਕਰਕੇ ਪ੍ਰਵਾਨਗੀ ਦੇਣ ਸਬੰਧੀ ਫੈਸਲੇ ਵੀ ਲਏ ਗਏ। ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਜਿਲੇ ਵਿੱਚ ਪੀ ਸੀ ਪੀ ਐਨ ਡੀ ਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸਿਆ ਜਾਵੇਗਾ। ਇਸ ਸਮੇਂ ਡਾ ਸੁਖਜਿੰਦਰ ਸਿੰਘ ਗਿੱਲ ਜਿਲਾ ਪਰਿਵਾਰ ਭਲਾਈ ਅਫਸਰ, ਡਾ ਅਨਿਲ ਗੋਇਲ, ਡਾ ਜਗਰੂਪ ਗਿੱਲ, ਡਾ ਏ.ਪੀ. ਗਰੋਵਰ, ਡਾ ਪ੍ਰੀਤ ਮਨਿੰਦਰ, ਡਾ ਰਵੀਕਾਂਤ, ਸ੍ਰੀ ਨਰਿੰਦਰ ਬੱਸੀ, ਕੁਲਵੰਤ ਸਿੰਘ, ਵਿਨੋਦ ਖੁਰਾਣਾ, ਕੁਲਵੰਤ ਸਿੰਘ ਅਤੇ ਸੁਮਨ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੰਦਭਾਗੀ ਖ਼ਬਰ; ਕਣਕ ਦੇ ਢੋਲ ‘ਚ ਪਾਈ ਸਲਫ਼ਾਸ ਦੀ ਗੈਸ ਚੜ੍ਹਣ ਨਾਲ ਦੋ ਮਾਸੂਮ ਬੱਚਿਆਂ ਦੀ ਹੋਈ ਮੌ*ਤ

ਮ੍ਰਿਤਕ ਬੱਚਿਆਂ ਦੀ ਮਾਂ ਸਮੇਤ ਤਿੰਨ ਜਣਿਆਂ ਦੀ ਹਾਲਾਤ...

ਮੁੜ ਇਕੱਠੇ ਬੈਠੇ ਦਿਖਾਈ ਦਿੱਤੇ ਰਾਜਾ ਵੜਿੰਗ ਤੇ ਚਰਨਜੀਤ ਚੰਨੀ; ਦਿੱਲੀ ‘ਚ ਹੋਈ ਮੀਟਿੰਗ

👉ਜਲਦ ਹੀ ਰਾਹੁਲ, ਪ੍ਰਿਅੰਕਾ ਤੋਂ ਇਲਾਵਾ ਖੜਗੇ ਪੰਜਾਬ 'ਚ...

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...