ਜਿਲ੍ਹਾ ਕਾਂਗਰਸ ਕਮੇਟੀ ਵਲੋਂ 29 ਸਤੰਬਰ ਦੇ ਜਿਲ੍ਹਾ ਪੱਧਰੀ ਧਰਨੇ ਤਿਆਰੀਆਂ ਜੋਰਾਂ ’ਤੇ

Date:

spot_img

ਮੀਟਿੰਗ ਕਰਕੇ ਲਗਾਈਆਂ ਡਿਊਟੀਆਂ
ਬਠਿੰਡਾ, 26 ਸਤੰਬਰ:– ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸ ਲੀਡਰਸ਼ਿਪ ਵੱਲੋਂ ਨਸ਼ਿਆਂ ਦੇ ਮੁੱਦੇ ਤੇ ਸਰਕਾਰ ਨੂੰ ਘੇਰਨ ਲਈ ਦਿੱਤੇ ਜਾ ਰਹੇ ਜ਼ਿਲਾ ਪੱਧਰੀ ਧਰਨਿਆਂ ਦੀ ਲੜੀ ਤਹਿਤ ਬਠਿੰਡਾ ’ਚ 29 ਸਤੰਬਰ ਨੂੰ ਪਾਵਰ ਹਾਊਸ ਰੋਡ ਸਥਿਤ ਪੁੱਡਾ ਮਾਰਕਿਟ ਦੇ ਨਜ਼ਦੀਕ ਲਾਇਆ ਜਾ ਰਿਹਾ ਹੈ। ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਅੱਜ ਇਸ ਸਬੰਧ ਵਿਚ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਲੀਡਰਸ਼ਿਪ ਦੀ ਮੀਟਿੰਗ ਜ਼ਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਭਵਨ ਵਿਖੇ ਹੋਈ ਜਿਸ ਵਿੱਚ ਸਮੁੱਚੀ ਲੀਡਰਸ਼ਿਪ ਦੇ ਨਾਲ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਕੌਸਲਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

ਓਹ ਤੇਰੀ,ਲੁਟੇਰਾ ਥਾਣੇਦਾਰ ਸਾਹਿਬ ਦੀ ਹੀ ਕਾਰ ਲੈ ਕੇ ਹੋਇਆ ਫ਼ਰਾਰ

ਇਸ ਮੌਕੇ ਜ਼ਿਲਾ ਪ੍ਰਧਾਨ ਰਾਜਨ ਗਰਗ ਵੱਲੋਂ ਧਰਨੇ ਸਬੰਧੀ ਸ਼ਹਿਰ ਬਠਿੰਡਾ ਦੇ 50 ਵਾਰਡਾ ਨੂੰ ਜੋਨਾਂ ਵਿੱਚ ਵੰਡ ਕੇ ਡਿਊਟੀਆਂ ਲਾਈਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਿਲ ਕੀਤਾ ਜਾ ਸਕੇ। ਉਹਨਾਂ ਜਾਣਕਾਰੀ ਦਿੱਤੀ ਕਿ ਇਸ ਧਰਨੇ ਨੂੰ ਸੰਬੋਧਨ ਕਰਨ ਲਈ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਪਹੁੰਚ ਰਹੀ ਹੈ ਅਤੇ ਇਹ ਧਰਨਾ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਤਿਹਾਸਕ ਹੋਵੇਗਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਕਾਫਲਿਆਂ ਦੇ ਰੂਪ ਵਿੱਚ ਸਮੂਲੀਅਤ ਕਰਨ ਦਾ ਸੱਦਾ ਦਿੱਤਾ।

ਐਲ.ਓ.ਸੀ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਗ੍ਰਿਫਤਾਰ ਵਰੰਟ ਜਾਰੀ

ਇਸ ਮੌਕੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਸੀਨੀਅਰ ਆਗੂ ਕੇ ਕੇ ਅਗਰਵਾਲ, ਮੇਅਰ ਅਸ਼ੋਕ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਬਲਾਕ ਪ੍ਰਧਾਨ ਬਲਰਾਜ ਪੱਕਾ ਤੇ ਹਰਵਿੰਦਰ ਲੱਡੂ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕੋਂਸਲਰ ਮਲਕੀਤ ਸਿੰਘ, ਮਾਸਟਰ ਹਰਿਮੰਦਰ ਸਿੰਘ, ਬਲਜੀਤ ਸਿੰਘ ਯੂਥ ਆਗੂ, ਸੁਰੇਸ਼ ਚੌਹਾਨ, ਵਿਪਨ ਮਿਤੂ, ਗੁਰਵਿੰਦਰ ਸਿੰਘ ਚਹਿਲ, ਬਲਜਿੰਦਰ ਸਿੰਘ ਠੇਕੇਦਾਰ , ਟਹਿਲ ਸਿੰਘ ਬੁੱਟਰ, ਜਗਰਾਜ ਸਿੰਘ, ਚਰਨਜੀਤ ਭੋਲਾ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...