WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਾਜ਼ਿਲਕਾ

ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਦਾ ਨਸਿਆਂ ਖਿਲਾਫ ਵੱਡਾ ਉਪਰਾਲਾ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਦੌੜ ਨੂੰ ਰਵਾਨਾ
ਫਾਜਿਲਕਾ, 26 ਅਕਤੂਬਰ: ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਵੱਲੋਂ ਅੱਜ ਇੱਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਿਸ ਵਿਭਾਗ ਨਾਲ ਮਿਲ ਕੇ ਨਸਿਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ ਫਾਜਿਲਕਾ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਇਸ ਦੌੜ ਦੀ ਅਗਵਾਈ ਕੀਤੀ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਵਿਖਾ ਕੇ ਦੌੜ ਨੂੰ ਰਵਾਨਾ ਕੀਤਾ।

ਫਾਜਿਲਕਾ ਜਿਲ੍ਹੇ ਦੀ ਪਰਾਲੀ ਸੰਭਾਲ ਲਈ ਨਿਵੇਕਲੀ ਪਹਿਲ, 50 ਹਜਾਰ ਕੁਇੰਟਲ ਪਰਾਲੀ ਭੇਜੀ ਜਾਵੇਗੀ ਗਊਸ਼ਾਲਾਵਾਂ ਵਿਚ

ਦੌੜ ਦੀ ਸ਼ੁਰੂਆਤ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਭ ਨੂੰ ਨਸਿਆਂ ਖਿਲਾਫ ਸਮਾਜਿਕ ਮੁਹਿੰਮ ਵਿਚ ਕੰਮ ਕਰਨ ਦੀ ਸਹੁੰ ਚੁੱਕਾਈ।ਇਸਦੇ ਨਾਲ ਹੀ ਇਸ ਦੌੜ ਦੌਰਾਨ ਬੇਟੀ ਬਚਾਓ ਬੇਟੀ ਪੜਾਓ ਦਾ ਵੀ ਸੰਦੇਸ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਪ੍ਰਸ਼ਾਸਨਿਕ ਪੱਧਰ ਤੇ ਤਾਂ ਨਸਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਮੁਹਿੰਮ ਵਿਚ ਸਮਾਜਿਕ ਭਾਗੀਦਾਰੀ ਬਹੁਤ ਜਰੂਰੀ ਹੈ। ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਆਯੋਜਨ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਰੱਖ ਸਕਦੇ ਹਾਂ।

ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ ਵੱਲੋਂ ਅਥਾਰਟੀ ਵੱਲੋਂ ਸਮਾਜਿਕ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਿਸ ਨਸਿ?ਆਂ ਖਿਲਾਫ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਜ਼ੇਕਰ ਲੋਕ ਵੀ ਇਸ ਮੁਹਿੰਮ ਵਿਚ ਸਾਥ ਦੇਣ ਤਾਂ ਨਤੀਜੇ ਹੋਰ ਵੀ ਚੰਗੇ ਮਿਲਣਗੇ।ਦੌੜ ਡੀਸੀ ਦਫ਼ਤਰ ਤੋਂ ਸੁੁਰੂ ਹੋ ਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੱਕ ਗਈ।

1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਸਿਆਂ ਖਿਲਾਫ ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ, ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘਾ, ਏਡੀਸੀ ਸ੍ਰੀ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ, ਜਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਜਿਲ੍ਹਾ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਆਦਿ ਵੀ ਹਾਜਰ ਸਨ।

Related posts

ਫਾਜਿਲਕਾ ਜਿਲ੍ਹੇ ਦੀ ਪਰਾਲੀ ਸੰਭਾਲ ਲਈ ਨਿਵੇਕਲੀ ਪਹਿਲ, 50 ਹਜਾਰ ਕੁਇੰਟਲ ਪਰਾਲੀ ਭੇਜੀ ਜਾਵੇਗੀ ਗਊਸ਼ਾਲਾਵਾਂ ਵਿਚ

punjabusernewssite

Fazilka News: ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ’ਤੇ ਨੌਕਰੀ ਕਰਦਾ ਪੰਜਾਬੀ ਲੈਕਚਰਾਰ ਕੜਿੱਕੀ ’ਚ ਫ਼ਸਿਆ

punjabusernewssite

ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਘੇਰਿਆ ਵਿਤ ਮੰਤਰੀ ਦਾ ਘਰ

punjabusernewssite