ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਸਬੰਧੀ ਜਾਗਰੂਕਤਾ ਪੈਂਫਲਿਟ ਅਤੇ ਬੈਨਰ ਕੀਤਾ ਰਲੀਜ਼
25 ਅਗਸਤ ਤੋ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ 37ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ:- ਡਾ ਤੇਜਵੰਤ ਸਿੰਘ ਢਿੱਲੋਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੀ ਅਗਵਾਈ ਵਿੱਚ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਕਮ ਡੀ.ਪੀ.ਐਮ. ਜ਼ਿਲ੍ਹਾ ਬਲਾਈਂਡਨੈਸ ਕੰਟਰੋਲ ਸੋਸਾਇਟੀ ਦੀ ਦੇਖ ਰੇਖ ਹੇਠ ਜਿਲ੍ਹਾ ਬਠਿੰਡਾ ਵਿੱਚ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਥੀਮ ਹੇਠ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਤੇਜਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋ 8 ਸਤੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ, ਅੱਖਾਂ ਦੀ ਬਿਮਾਰੀਆਂ ਸਬੰਧੀ ਅਤੇ ਇਲਾਜ ਸਬੰਧੀ ਜਾਗਰੂਕ ਕਰਨਾ ਹੈ। ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨੇ੍ਹਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਮੇਂ ਡਾ ਤੇਜਵੰਤ ਸਿੰਘ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਅੱਖਾਂ ਸਬੰਧੀ ਜਾਗਰੂਕਤਾ ਪੈਂਫਲਿਟ ਅਤੇ ਬੈਨਰ ਵੀ ਰਲੀਜ਼ ਕੀਤਾ।
ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਅੱਜ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ ਕਰਵਾ ਕੇ ਕੀਤੀ। ਇਸ ਸਮੇਂ ਡਾ ਮੀਨਾਕਸ਼ੀ ਸਿੰਗਲਾ ਅੱਖਾਂ ਦੇ ਮਾਹਿਰ ਅਤੇ ਡਾ ਡਿੰਪੀ ਕੱਕੜ ਅੱਖਾਂ ਦੇ ਮਾਹਿਰ ਨੇ ਦੱਸਿਆ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਵਿਨੋਦ ਖੁਰਾਣਾ ਅਤੇ ਨਰਿੰਦਰ ਕੁਮਾਰ ਨੇ ਆਮ ਲੋਕਾਂ, ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹਿਯੋਗ ਦਿੱਤਾ ਜਾਵੇ। ਅੱਖਾਂ ਦਾਨ ਕਰਨ ਸਬੰਧੀ ਫਾਰਮ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਭਰੇ ਜਾ ਸਕਦੇ ਹਨ ਅਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ। ਇਸ ਸਮੇਂ ਡਾ ਸੀਮਾ, ਡਾ ਵੀਨੂ, ਡਾ ਸਵੇਤਾ ਗੁਪਤਾ, ਕਿ੍ਰਸ਼ਨਾ ਅਤੇ ਰੂਪਾਲੀ, ਹਰਵਿੰਦਰ ਸਿੰਘ, ਬਲਦੇਵ ਸਿੰਘ ਹਾਜ਼ਰ ਸਨ।
ਜਿਲ੍ਹਾ ਸਿਹਤ ਵਿਭਾਗ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਕੀਤਾ ਜਾਗਰੂਕਤਾ ਸਮਾਗਮ
6 Views