ਬਠਿੰਡਾ, 1 ਨਵੰਬਰ: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਦੇਖ ਰੇਖ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਵਿੱਚ ਜਿਲ੍ਹਾ ਬਠਿੰਡਾ ਵਿੱਚ ਡੇਂਗੂ ਵਿਰੁੱਧ ਅਤੇ ਜਾਗਰੂਕਤਾ ਗਤੀਵਿਧੀਆਂ ਸੁਚਾਰੂ ਅਤੇ ਤੇਜ਼ੀ ਨਾਲ ਚੱਲ ਰਹੀਆਂ ਹਨ। ਇਸ ਸਬੰਧ ਵਿਚ ਐਸ ਐਸ ਡੀ ਗਰਲਜ਼ ਕਾਲਜ਼ ਵਿੱਚ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ।
‘ਕੁਲਚਾ ਵਪਾਰੀ’ ਦਾ ਕਾਤਲ ਪੁਲਿਸ ਮੁਕਾਬਲੇ ਤੋਂ ਬਾਅਦ ਜੀਰਕਪੁਰ ’ਚ ਕਾਬੂ, ਪੁਛਗਿਛ ਜਾਰੀ
ਇਸ ਮੌਕੇ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ ਬਿਮਾਰੀ ਨੂੰ ਧਿਆਨ ਵਿੱਚ ਰੱਖਦਿਆਂ *ਹਰ ਸ਼ੁੱਕਰਵਾਰ ਡੇਂਗੂ ਤੇ ਵਾਰ* ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਅਧੀਨ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਤੋਂ ਇਲਾਵਾ ਘਰਾਂ ਵਿੱਚ ਵੀ ਪਾਣੀ ਖੜ੍ਹਨ ਵਾਲੇ ਸੋਮਿਆਂ ਨੂੰ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾਂਦਾ ਹੈ।
ਏਮਜ਼ ਤੋਂ ਵਧੀਆ ਮਾਲਵੇ ਚ ਸਿਹਤ ਸੇਵਾਵਾਂ ਲਈ ਹੋਰ ਕੋਈ ਮੈਡੀਕਲ ਅਦਾਰਾ ਨਹੀਂ : ਸੋਮ ਪ੍ਰਕਾਸ਼
ਡਾ ਮਯੰਕਜੋਤ ਸਿੰਘ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਵਿਨੋਦ ਖੁਰਾਣਾ, ਪਵਨਜੀਤ ਕੌਰ ਬੀਈਈ, ਬੂਟਾ ਸਿੰਘ, ਪ੍ਰਿੰਸੀਪਲ, ਅਧਿਆਪਿਕ ਅਤੇ ਬੱਚੇ ਹਾਜ਼ਰ ਸਨ।
Share the post "ਜਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਐਸ ਐਸ ਡੀ ਗਰਲਜ਼ ਕਾਲਜ਼ ਵਿਖੇ ਕੀਤਾ ਜਾਗਰੂਕ ਸਮਾਗਮ"