ਜਿੰਪਾ ਅਤੇ ਜੌੜੇਮਾਜਰਾ ਨੇ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸੀਅਨਾਂ ਅਤੇ 46 ਉਪ ਮੰਡਲ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀਆਂ ਬ੍ਰਹਮ ਸੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸੀਅਨਾਂ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰ (ਐਸ.ਡੀ.ਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਸਾਰੇ ਨਵ-ਨਿਯੁਕਤ ਉਮੀਦਵਾਰਾਂ ਲਈ ਮਹੱਤਵਪੂਰਨ ਦਿਨ ਹੈ ਜਿਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਅਹਿਮ ਮੌਕਾ ਮਿਲਿਆ ਹੈ। ਜਿੰਪਾ ਅਤੇ ਜੌੜੇਮਾਜਰਾ ਦੋਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਹਿਲਾਂ ਹੀ 25,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
ਮੰਤਰੀਆਂ ਨੇ ਜੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਜਿੰਪਾ ਅਤੇ ਜੌੜੇਮਾਜਰਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸੇਵਰਾਨਾ ਢੰਗ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸੀਅਨਾਂ ਦੇ ਭਰਤੀ ਹੋਣ ਨਾਲ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਦੀ ਕਮੀ ਨੂੰ ਪੂਰਿਆ ਜਾ ਸਕੇਗਾ।ਮੰਤਰੀਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਉਪਰੰਤ ਮੌਜੂਦਾ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ ਮੈਡੀਕਲ ਟੈਕਨੀਸੀਅਨ ਦੀ ਭਰਤੀ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਟੈਕਨੀਸੀਅਨਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਜਿੰਪਾ ਅਤੇ ਜੌੜੇਮਾਜਰਾ ਨੇ ਅੱਗੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰਾਂ (ਐਸ.ਡੀ.ਈਜ਼.) ਦੀ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਵੀ ਸਹਾਈ ਹੋਵੇਗੀ।

spot_img
spot_img

Share post:

Popular

More like this
Related

DAV College Bathinda ਵੱਲੋਂ SC/OBC ਵਿਦਿਆਰਥੀਆਂ ਲਈ ਬੈਂਕ ਖਾਤਾ ਖੋਲ੍ਹਣ ਲਈ ਕੈਂਪ ਦਾ ਆਯੋਜਨ

Bathinda News: DAV College Bathinda (ਡੀ.ਏ.ਵੀ ਕਾਲਜ ਬਠਿੰਡਾ) ਦੀ...

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ...