Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਜੀਰਾ ਸ਼ਰਾਬ ਫੈਕਟਰੀ ਖਿਲਾਫ਼ ਸੰਘਰਸ਼ ਕਰ ਰਹੇ ਲੋਕਾਂ ਤੇ ਜਬਰ ਢਾਹੁਣ ਦੀ ਨਿਖੇਧੀ

7 Views

ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਸੰਘਰਸ਼ੀ ਲੋਕਾਂ ਤੇ ਜ਼ਬਰ ਢਾਹ ਰਹੀ ਹੈ:-ਆਗੂ
ਸੁਖਜਿੰਦਰ ਮਾਨ
ਬਠਿੰਡਾ, 25 ਦਸੰਬਰ: ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋੰ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਮੀਟਿੰਗ ਕਰਕੇ ਜੀਰਾ ਵਿਖੇ ਸ਼ਰਾਬ ਫੈਕਟਰੀ ਖ਼ਿਲਾਫ਼ ਸੰਘਰਸ਼ ਕਰ ਰਹੇ ਪੀੜਿਤ ਲੋਕਾਂ ਉੱਪਰ ਅਦਾਲਤੀ ਫੈਸਲੇ ਦੇ ਬਹਾਨੇ ਹੇਠ ਪੁਲਿਸ ਵੱਲੋਂ ਢਾਹੇ ਜ਼ਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਸਮੇਤ ਹੋਰ ਸਮੂਹ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਵੀ ਸੰਘਰਸ਼ੀਲ ਲੋਕਾਂ ਤੇ ਨੰਗਾ ਚਿੱਟਾ ਪੁਲਸੀ ਜ਼ਬਰ ਢਾਹਕੇ ਪਹਿਲੀਆਂ ਆਕਾਲੀ-ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਜ਼ਾਬਰ ਰਾਹ ਤੇ ਤੁਰ ਪਈ ਹੈ,ਆਪ ਸਰਕਾਰ ਨੇ ਇਹ ਜ਼ਬਰ ਕਰਕੇ ਜਿੱਥੇ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੇ ਲੋਕ- ਦੋਖੀ ਵਿਕਾਸ ਮਾਡਲ ਨੂੰ ਸੂਬੇ ਸਿਰ ਧੱਕੇ ਨਾਲ਼ ਮੜਿਆ ਜਾ ਰਿਹਾ ਹੈ,ਉੱਥੇ ਹੀ ਕਾਰਪੋਰੇਟ ਘਰਾਣਿਆਂ ਨਾਲ਼ ਯਾਰੀ ਪੁਗਾਕੇ ਦੇਸੀ-ਵਿਦੇਸ਼ੀ ਧਨ ਲੁਟੇਰਿਆਂ ਦੀ ਸੇਵਾ ਕਰ ਰਹੀ ਭਾਜਪਾ ਤੋਂ ਅੱਗੇ ਨਿਕਲਣ ਦੀ ਦੌੜ ਦੌੜ ਰਹੀ ਹੈ। ਆਗੂਆਂ ਨੇ ਕਿਹਾ ਕਿ ਆਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੀ ਇਸ ਸ਼ਰਾਬ ਦੀ ਫ਼ੈਕਟਰੀ ਦਾ ਗੰਦ-ਮੰਦ ਧਰਤੀ ਵਿੱਚ ਪਾਏ ਜਾਣ ਨਾਲ ਧਰਤੀ ਹੇਠਲਾ ਪਾਣੀ ਅਤੇ ਹਵਾ ਮਨੁੱਖ-ਪਸ਼ੂ-ਪੰਛੀਆਂ ਅਤੇ ਫਸਲਾਂ ਲਈ ਹੱਦੋਂ ਵੱਧ ਜ਼ਹਿਰੀਲੇ ਹੋ ਚੁੱਕੇ ਹਨ। ਪਰ ਆਪ ਸਰਕਾਰ ਅਤੇ ਸਰਕਾਰ ਦੇ ਅਧਿਕਾਰੀ ਇਸ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਬਿਜਾਏ ਫ਼ੈਕਟਰੀ ਮਾਲਕ ਨੂੰ ਵੀਹ ਕਰੋੜ ਰੁਪਏ ਮੁਆਵਜ਼ੇ ਵਜੋਂ ਦੇਕੇ ਫੈਕਟਰੀ ਨੂੰ ਹੋਰ ਵੱਡਾ ਕਰਨ ਦਾ ਸਨਮਾਨ ਦੇ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਇਲਾਕੇ ਦੇ ਸੰਘਰਸ਼ਸ਼ੀਲ ਲੋਕਾਂ ਤੇ ਪੁਲਿਸ ਤਸ਼ੱਦਦ ਢਾਹੁਣਾ ਬੰਦ ਕੀਤਾ ਜਾਵੇ ਅਤੇ ਸੰਘਰਸ਼ੀ ਲੋਕਾਂ ਤੇ ਪਾਏ ਝੂਠੇ ਪੁਲਿਸ ਕੇਸਾਂ ਨੂੰ ਰੱਦ ਕਰਕੇ ਗ੍ਰਿਫ਼ਤਾਰ ਕੀਤੇ ਲੋਕਾਂ ਤੁਰੰਤ ਰਿਹਾਅ ਕੀਤਾ ਜਾਵੇ। ਇਸ ਫੈਕਟਰੀ ਸਮੇਤ ਹਵਾ-ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਮੂਹ ਫੈਕਟਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ,ਪ੍ਰਦੂਸ਼ਣ ਮੁਕਤ ਤੇ ਰੁਜ਼ਗਾਰ ਮੁਖੀ ਸਨਅਤਾਂ ਸਰਕਾਰੀ ਖੇਤਰ ਵਿੱਚ ਲਾਈਆਂ ਜਾਣ,ਲੋਕ-ਦੋਖੀ ਵਿਕਾਸ ਮਾਡਲ ਦੇ ਰਾਹ ਨੂੰ ਰੱਦ ਕਰਕੇ ਲੋਕ-ਪੱਖੀ ਹਕੀਕੀ ਵਿਕਾਸ ਦੀਆਂ ਨੀਤੀਆਂ ਤੇ ਕਨੂੰਨ ਬਣਾਏ ਜਾਣ,ਰੋਸ ਪ੍ਰਗਟਾਉਣ ਦੇ ਜਮਹੂਰੀ ਹੱਕ ਨੂੰ ਕੁਚਲਣ ਵਾਲੇ ਜਾਬਰ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਮੋਰਚੇ ਦੀ ਡੱਟਵੀ ਹਿਮਾਇਤ ਕੀਤੀ ਜਾਵੇ।

Related posts

ਕਣਕ ਦੇ ਖ਼ਰਾਬੇ ਦੇ 15000 ਐਲਾਨੇ ਮੁਆਵਜ਼ੇ ਨੂੰ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਰੱਦ

punjabusernewssite

ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ

punjabusernewssite

18 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੁੱਦਿਆਂ ’ਤੇ ਕੀਤੀ ਬਠਿੰਡਾ’ਚ ਮੀਟਿੰਗ

punjabusernewssite