ਸੁਖਜਿੰਦਰ ਮਾਨ
ਬਠਿੰਡਾ, 18 ਦਸੰਬਰ: ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਜੀਰੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਮੋਰਚੇ ਨੂੰ ਪੰਜਾਬ ਸਰਕਾਰ ਵੱਲੋ ਜਬਰੀ ਚੁੱਕਵਾਉਣ ਲਈ ਕੀਤੀ ਧੱਕੇਸ਼ਾਹੀ ਦੀ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਸਤਿਆਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੇ ਅਤੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆਂ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੀ ਮੰਗਾਂ ਮੰਨਣ ਦੀ ਬਜਾਏ ਫੈਕਟਰੀ ਮਾਲਕਾਂ ਦਾ ਪੱਖ ਪੂਰ ਰਹੀ ਹੈ। ਆਗੂਆਂ ਨੇ ਸਰਕਾਰ ਦੀ ਇਸ ਲੋਕ ਵਿਰੋਧੀ ਕਾਰਵਾਈ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਫੈਕਟਰੀ ਨੂੰ ਤੁਰੰਤ ਬੰਦਾ ਕੀਤਾ ਜਾਵੇ, ਕਿਸਾਨ ਆਗੂਆਂ ’ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਗ੍ਰਿਫਤਾਰ ਕੀਤੇ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਮਜਦੂਰ ਕਿਸਾਨ ਜੰਥੇਬੰਦੀ ਨੇ ਜੀਰੇ ਚੱਲ ਰਹੇ ਮੋਰਚੇ ਡਟਵੀ ਹਮਾਇਤ ਕਰਨ ਦੀ ਐਲਾਨ ਕੀਤਾ।
ਜੀਰੇ ਸਰਾਬ ਫੈਕਟਰੀ ਅੱਗੇ ਮੋਰਚੇ ਨੂੰ ਜਬਰੀ ਚੁੱਕਣ ਦਾ ਕੀਤਾ ਵਿਰੋਧ
10 Views