ਪੁਲਿਸ ਤੋਂ ਕੀਤੀ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੀ ਮੰਗ
ਸੁਖਜਿੰਦਰ ਮਾਨ
ਬਠਿੰਡਾ, 8 ਅਪ੍ਰੈਲ: ਬੀਤੇ ਦਿਨ ਸਥਾਨਕ ਬੱਸ ਸਟੈਂਡ ਦੇ ਛੋਟੇ ਗੇਟ ਦੇ ਨਜਦੀਕੀ ਨੌਜਵਾਨਾਂ ਵਿਚਕਾਰ ਹੋਈ ਭਿਆਨਕ ਲੜਾਈ ਤੋਂ ਦੁਖੀ ਦੁਕਾਨਦਾਰਾਂ ਨੇ ਅੱਜ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਇਲਾਕੇ ਦੇ ਦੁਕਾਨਦਾਰ ਮਨਪ੍ਰੀਤ ਸਿੰਘ ਸੇਠੀ, ਮਨਿੰਦਰਪਾਲ ਸਿੰਘ, ਮਨਜੀਤ ਸਿੰਘ ਸਾਗਰ, ਜਗਤਾਰ ਸਿੰਘ ਤਾਰੀ, ਮੱਖਣ ਸਿੰਘ, ਗੋਲਡੀ ,ਮਨੋਜ ਸ਼ਰਮਾ ,ਅੰਮਿ੍ਰਤ ਕੁਮਾਰ, ਵਿਜੇ ਕੁਮਾਰ ਤੇ ਸੋਨੀ ਫਲੈਕਸ ਆਦਿ ਨੇ ਇਸ ਇਲਾਕੇ ਵਿੱਚ ਸੁਰੱਖਿਆ ਘੇਰਾ ਮਜ਼ਬੂਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਵੀ ਮੌਕੇ ’ਤੇਪੁੱਜੇ ਤੇ ਉਨ੍ਹਾਂ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਪੂਰੀ ਤਰ੍ਹਾਂ ਸੁਰੱਖਿਆ ਦਾ ਭਰੋਸਾ ਦਿਵਾਇਆ। ਉਨ੍ਹਾਂ ਦਸਿਆ ਕਿ ਇਸ ਇਲਾਕੇ ਵਿੱਚ ਪੈਟਰੋਲਿੰਗ ਰਾਹੀਂ ਗਸ਼ਤ ਵਧਾਉਣ, ਛੋਟੇ ਗੇਟ ਕੋਲ ਪੱਕੇ ਤੌਰ ’ਤੇ ਪੀਸੀਆਰ ਤਾਇਨਾਤ ਕਰਨ ਸਮੇਤ ਨਸ਼ਾ ਸਮੱਗਲਰਾਂ ਦੇ ਮੁੱਖ ਟਿਕਾਣਿਆਂ ’ਤੇ ਛਾਪਾਮਾਰੀ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਦੋ ਨੌਜਵਾਨਾਂ ਨੂੰ ਬੇਰਹਿਮੀ ਨਾਲ ਵੱਢਣ ਵਾਲੇ ਨੌਜਵਾਨਾਂ ਦੀ ਪਹਿਚਾਣ ਹੋ ਚੁੱਕੀ ਹੈ ਜਿਸ ਵਿੱਚ ਤਿੰਨ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਹੈ।
ਜੁਰਮ ਦੀਆਂ ਵਧ ਰਹੀਆਂ ਵਾਰਦਾਤਾਂ ਤੋਂ ਦੁਖ਼ੀ ਦੁਕਾਨਦਾਰਾਂ ਨੇ ਜਤਾਇਆ ਰੋਸ
4 Views