ਜੇਲ੍ਹ ਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 1 ਜੁਲਾਈ : ਕੇਂਦਰੀ ਜੇਲ੍ਹ ਬਠਿੰਡਾ (ਗੋਬਿੰਦਪੁਰਾ) ਚ ਬੰਦ ਕੈਦੀਆਂ ਦੇ ਆਧਾਰ ਕਾਰਡ ਬਣਾਉਣ ਲਈ ਹੁਣ ਵਿਸੇਸ਼ ਕੈਂਪ ਲਗਾਏ ਜਾਣਗੇ। ਇਹ ਫੈਸਲਾ ਅੱਜ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕਰਦਿਆਂ ਅਧਿਾਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਧਾਰ ਕਾਰਡ ਬਣਾਉਣ ਸਬੰਧੀ ਜੇਲ੍ਹ ਸੁਪਰਡੈਂਟ ਨਾਲ ਸੰਪਰਕ ਕਰਕੇ ਜਿਨ੍ਹਾਂ ਕੈਦੀਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ ਉਨ੍ਹਾਂ ਦੇ ਘਰ ਦਾ ਸਿਰਨਾਵਾਂ ਲੈ ਕੇ ਆਧਾਰ ਕਾਰਡ ਬਣਾਉਣ ਲਈ ਫ਼ਾਰਮ ਭਰੇ ਜਾਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਸੀਵਰੇਜ਼, ਸਾਫ਼-ਸਫ਼ਾਈ ਅਤੇ ਜਲ ਸਪਲਾਈ ਆਦਿ ਸਬੰਧੀ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਸ਼੍ਰੀਮਤੀ ਅਨੁਪਮਾ ਸ਼ਰਮਾ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਕੈਦੀਆਂ ਦੇ ਇਲਾਜ਼ ਲਈ ਟੈਲੀ ਮੈਡੀਸਨ ਡਾਕਟਰਾਂ ਦੀ ਟੀਮ ਨਿਯੁਕਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਸਮੇਂ-ਸਿਰ ਜੇਲ੍ਹ ਵਿੱਚ ਹੀ ਮੁਹੱਈਆ ਕਰਵਾਈਆਂ ਜਾਣ।
ਜੇਲ੍ਹ ਚ ਬੰਦ ਕੈਦੀਆਂ ਦੇ ਆਧਾਰ ਕਾਰਡ ਬਣਾਉਣ ਲਈ ਲਗਾਏ ਜਾਣਗੇ ਸਪੈਸ਼ਲ ਕੈਂਪ
5 Views