ਪਟਿਆਲਾ ਜੇਲ੍ਹ ਵਿਚ ਹੀ ਬੰਦ ਹੈ ਸਾਬਕਾ ਮੰਤਰੀ ਬਿਕਰਮ ਮਜੀਠਿਆ
ਸੁਖਜਿੰਦਰ ਮਾਨ
ਪਟਿਆਲਾ, 25 ਮਾਰਚ: ਸੂਬੇ ਦੇ ਜੇਲ੍ਹ ਮੰਤਰੀ ਹਰਜੌਤ ਸਿੰਘ ਬੈਂਸ ਨੇ ਅੱਜ ਅਚਾਨਕ ਸਥਾਨਕ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਪਣੇ ਦੌਰੇ ਦੀ ਭਿਣਕ ਪ੍ਰਸ਼ਾਸਨਿਕ ਤੇ ਨਾ ਹੀ ਜੇਲ੍ਹ ਅਧਿਕਾਰੀਆਂ ਨੂੰ ਲੱਗਣ ਦਿੱਤੀ। ਕਾਫ਼ੀ ਲੰਮਾ ਸਮਾਂ ਜੇਲ੍ਹ ਦੇ ਨਿਰੀਖਣ ਦੌਰਾਨ ਉਨ੍ਹਾਂ ਕੈਦੀਆਂ, ਹਵਾਲਾਤੀਆਂ ਤੇ ਜੇਲ੍ਹ ਸਟਾਫ਼ ਨਾਲ ਗੱਲਬਾਤ ਕੀਤੀ। ਦੌਰੇ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਜੇਲ੍ਹਾਂ ਵਿਚੋਂ ਫ਼ੋਨ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਯੋਜਨਾ ਬਣਾਈ ਜਾ ਰਹੀ ਹੈ ਤੇ ਅਗਲੇ ਤਿੰਨ ਮਹੀਨਿਆਂ ਦੌਰਾਨ ਇਹ ਗੌਰਖਧੰਦਾ ਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿਚ ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ ਤੇ ਸਰਕਾਰ ਹਰ ਪੰਜਾਬੀ ਨੂੰ ਸੁਰੱਖਿਅਤ ਮਾਹੌਲ ਦੇਵੇੀ। ਇਸ ਦੌਰਾਨ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਸਾਬਕਾ ਮੰਤਰੀ ਬਿਕਰਮ ਮਜੀਠਿਆ ਨੂੰ ਵਿਸੇਸ ਸਹੂਲਤਾਂ ਦੇਣ ਦੇ ਮਾਮਲੇ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਛੁਡਾਉਣ ਲਈ ਵੀ ਵਿਸੇਸ ਉਪਰਾਲੇ ਕਰਨ ਦਾ ਭਰੋਸਾ ਦਿਵਾਇਆ।
ਜੇਲ੍ਹ ਮੰਤਰੀ ਨੇ ਅਚਨਚੇਤ ਪਟਿਆਲਾ ਜੇਲ੍ਹ ਦਾ ਕੀਤਾ ਦੌਰਾ
6 Views