117 ਐਮੀਨੈਂਸ ਤੇ 355 ਪੀ.ਐੱਮ. ਸਕੂਲਾਂ ਵਿੱਚ ਜੌਗਰਫ਼ੀ ਵਿਸ਼ਾ ਚਾਲੂ ਕਰਨ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਫ਼ਰਵਰੀ : ਜੌਗਰਫ਼ੀ ਪੋਸਟ ਗਰੈਜੁਏਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਪ੍ਰਧਾਨ ਸ਼ੰਕਰ ਲਾਲ ਅਤੇ ਗੁਰਸੇਵਕ ਸਿੰਘ ਅਨੰਦਪੁਰ ਸਾਹਿਬ (ਰੋਪੜ) ਦੀ ਅਗਵਾਈ ਵਿੱਚ ਮਿਲੇ ਵਫ਼ਦ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਸਾਂਝੀ ਕੀਤੀ ਅਤੇ ਮੰਗ ਪੱਤਰ ਦਿੱਤੇ। ਅਧਿਆਪਕਾਂ ਆਗੂਆਂ ਵੱਲੋਂ ਸਿੱਖਿਆ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਮੌਜ਼ੂਦਾ ਸਮੇਂ ਸਕੂਲ ਲੈਕਚਰਾਰਾਂ ਦੀਆਂ ਕੁੱਲ ਮੰਨਜ਼ੂਰਸ਼ੁਦਾ 13252 ਆਸਾਮੀਆਂ ਵਿੱਚੋਂ ਜੌਗਰਫ਼ੀ ਵਿਸ਼ੇ ਦੀਆਂ ਕੇਵਲ 357 ਆਸਾਮੀਆਂ ਹੀ ਮੰਨਜ਼ੂਰ ਹਨ, ਇਹਨਾਂ ਵਿੱਚੋਂ ਖਾਲੀ ਪਈਆਂ 130 ਆਸਾਮੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ’ਤੇ ਨਹੀਂ ਦਰਸਾਇਆ ਜਾਂਦਾ। ਜਿਸ ਕਰਕੇ ਇਹਨਾਂ ਉੱਪਰ ਨਾ ਤਾਂ ਬਦਲੀ ਅਪਲਾਈ ਹੁੰਦੀ ਹੈ ਅਤੇ ਨਾ ਹੀ ਇਹਨਾਂ ਨੂੰ ਪਦਉੱਨਤੀਆਂ ਤੇ ਸਿੱਧੀ ਭਰਤੀ ਰਾਹੀਂ ਭਰਿਆ ਜਾ ਰਿਹਾ ਹੈ। ਵਫ਼ਦ ਵਿੱਚ ਸ਼ਾਮਿਲ ਜੱਥੇਬੰਦੀ ਦੇ ਆਗੂਆਂ ਸ਼ੰਕਰ ਲਾਲ, ਗੁਰਸੇਵਕ ਸਿੰਘ, ਸੁਖਦੀਪ ਸਿੰਘ, ਸੁਨੀਲ ਕੁਮਾਰ, ਮਨਜੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਸਿੱਖਿਆ ਮੰਤਰੀ ਸ. ਬੈਂਸ ਤੋਂ ਮੰਗ ਕੀਤੀ ਕਿ ਪੰਜਾਬ ਦੇ ਸੀਨੀ: ਸੈਕੰ: ਸਕੂਲਾਂ ਵਿੱਚ ਲੈਕਚਰਾਰਾਂ ਦੀ ਕਮੀ ਨੂੰ ਪੂਰਾ ਕਰਨ ਲਈ, ਵਿਸ਼ੇ ਦੀ ਮਹੱਤਤਾ ਨੂੰ ਦੇਖਦੇ ਅਤੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਦਾ ਗਿਆਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਅਪਗ੍ਰੇਡ ਕੀਤੇ ਜਾ ਰਹੇ 117 ਐਮੀਨੈਂਸ ਸਕੂਲਾਂ ਅਤੇ ਕੇਂਦਰ ਸਰਕਾਰ ਵੱਲੋਂ ਪੀ.ਐੱਮ. ਸ਼ਰੀ ਸਕੂਲ ਸਕੀਮ ਤਹਿਤ ਪੰਜਾਬ ਵਿੱਚ ਬਣਾਏ ਜਾ ਰਹੇ 355 ਸਕੂਲਾਂ ਵਿੱਚ ਭੂਗੋਲ (ਜੌਗਰਫ਼ੀ) ਵਿਸ਼ਾ ਸ਼ੁਰੂ ਕਰਨ ਦੇ ਪ੍ਰਬੰਧ ਕੀਤੇ ਜਾਣ। ਜੱਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਖਾਲੀ ਪਈਆਂ 130 ਆਸਾਮੀਆਂ ਨੂੰ ਈ-ਪੰਜਾਬ ਪੋਰਟਲ ’ਤੇ ਦਰਸਾ ਕੇ ਬਦਲੀ ਨੀਤੀ ਵਿੱਚ ਤਬਦੀਲੀ ਕਰਕੇ ਅਤੇ ਪਦਉੱਨਤੀ ਤੇ ਸਿੱਧੀ ਭਰਤੀ ਰਾਹੀਂ ਭਰਿਆ ਜਾਵੇ। ਸਿੱਖਿਆ ਮੰਤਰੀ ਸ. ਬੈਂਸ ਨੂੰ ਧਿਆਨ ਨਾਲ ਸੁਣਿਆ ਅਤੇ ਮੰਗਾਂ ਪੂਰੀਆਂ ਕਰਨ ਦਾ ਯਕੀਨ ਦੁਆਇਆ।
ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਬੈਂਸ ਨਾਲ ਮੁਲਾਕਾਤ
4 Views