ਬਠਿੰਡਾ, 18 ਸਤੰਬਰ : ਉਪ ਮੰਡਲ ਮੈਜਿਸਟਰੇਟ ਰਾਮਪੁਰਾ ਓਮ ਪ੍ਰਕਾਸ਼ ਫੂਲ ਨੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਅਗਾਮੀ ਸੀਜ਼ਨ ਦੌਰਾਨ ਝੋਨੇ ਦੀ ਫਸਲ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਲੱਸਟਰ ਅਤੇ ਨੋਡਲ ਅਫਸਰਾਂ ਕੋਲੋਂ ਜੇ ਫਾਰਮਾਂ ਵਾਲੇ ਕਿਸਾਨਾਂ ਬਾਰੇ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰਪੂਵਕ ਜਾਣਕਾਰੀ ਹਾਸਲ ਕੀਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਫੋਨ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਦੱਸੀਆਂ ਜਾਣ ਵਾਲੀਆਂ ਮੁਸ਼ਕਿਲਾਂ ਨੂੰ ਨੋਟ ਕਰਨਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਪਿੰਡਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਬਾਰੇ ਵੀ ਰਿਪੋਰਟ ਹਾਸਲ ਕੀਤੀ। ਐਸ.ਡੀ.ਐਮ ਨੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਕੈਂਪ ਲਗਾ ਕੇ ਪਰਾਲੀ ਨੂੰ ਸਾਂਭਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਾਰੇ ਦੱਸਿਆ ਜਾਵੇ।
ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਵੀ ਸ਼ਾਮਿਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ ਬੀਰਬਲ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਬਿੰਦਰ ਸਿੰਘ, ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰੀਤ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਸ਼ਾਮਿਲ ਸਨ ।
Share the post "ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਐਸਡੀਐਮ ਫ਼ੂਲ ਨੇ ਕੀਤੀ ਮੀਟਿੰਗ ਆਯੋਜਿਤ"