ਬਠਿੰਡਾ, 3 ਨਵੰਬਰ: ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਚ ਸ਼ੁੱਕਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਕਮੇਟੀ ਮੈਂਬਰ ਇਸ ਮੀਟਿੰਗ ਸ਼ਾਮਿਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਧੂਏ ਨਾਲ ਵਾਤਾਵਰਨ ਖਰਾਬ ਹੋਣਾ ਇੱਕ ਗੰਭੀਰ ਮਾਮਲਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਦੀ ਤਰਫੋਂ ਸਾਰੀ ਪਰਾਲੀ ਦੀ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਡਾਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ
ਆਗੂਆਂ ਨੇ ਦਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਲਗਭਗ 14 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ ਜਦੋਂ ਕਿ ਪ੍ਰਸ਼ਾਸਨ ਦੀ ਤਰਫੋਂ ਸਿਰਫ ਪੰਜ ਲੱਖ ਮੀਟ੍ਰਿਕ ਟਨ ਸੰਭਾਲ ਦੇ ਪ੍ਰਬੰਧ ਕੀਤੇ ਹਨ। ਇਨਾ ਪ੍ਰਬੰਧਾਂ ਵਿੱਚ ਵੀ ਰਾਹ ਤੰਗ ਹੋਣ ਕਾਰਨ ਬਹੁਤ ਸਾਰੇ ਖੇਤਾਂ ਵਿੱਚ ਬੇਲਰਾਂ ਰਾਹੀਂ ਗੱਠਾਂ ਨਹੀਂ ਬਣਾਈਆਂ ਜਾ ਸਕਦੀਆਂ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਖੇਤਾਂ ਵਿੱਚੋਂ ਮੁਫ਼ਤ ਸੀਮਤ ਸਮੇਂ ਵਿੱਚ ਪਰਾਲੀ ਚੁੱਕ ਕੇ ਲੈ ਜਾਵੇ ਤਾਂ ਜੋ ਕਿਸਾਨ ਬਜਾਈ ਦੇ ਸਮੇਂ ਆਪਣੇ ਖੇਤਾਂ ਵਿੱਚ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰ ਸਕਣ।
15 ਨੂੰ ਹੋਵੇਗਾ ਬਠਿੰਡਾ ਦੇ ਮੇਅਰ ਦੀ ਸਿਆਸੀ ਕਿਸਮਤ ਦਾ ਫੈਸਲਾ
ਇਸਦੇ ਇਲਾਵਾ ਪਰਾਲੀ ਦੀ ਸੰਭਾਲ ਦੇ ਪੁਖਤਾ ਪ੍ਰਬੰਧ ਨਾ ਹੋਣ ਤੱਕ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ’ਤੇ ਬੋਨਸ ਦਿੱਤਾ ਜਾਵੇ ਤਾਂ ਕਿ ਕਿਸਾਨ ਖੁਦ ਇਸ ਪਰਾਲੀ ਦੀ ਸੰਭਾਲ ਦਾ ਪ੍ਰਬੰਧ ਕਰ ਸਕਣ। ਝੋਨੇ ਦੀ ਫਸਲ ਦੇ ਬਦਲ ਵਿੱਚ ਹੋਰ ਫਸਲਾਂ ਦਾ ਵਾਜਬ ਮੁੱਲ ਦੇ ਕੇ ਅਤੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ ਤਾਂ ਕਿ ਝੋਨੇ ਹੇਠੋਂ ਰਕਬਾ ਘੱਟ ਸਕੇ। ਪਰਾਲੀ ਤੋਂ ਬਣਨ ਵਾਲੀਆਂ ਲੋੜਵੰਦ ਵਸਤਾਂ ਦੀਆਂ ਸਨਅਤਾਂ ਲਈਆਂ ਜਾਣ। ਇਹ ਪ੍ਰਬੰਧ ਨਾ ਹੋਣ ਕਾਰਨ ਮਜਬੂਰੀ ਬਸ ਕੁਝ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਜਾਂਦੀ ਹੈ ਜਿਸ ਦੀ ਜਿੰਮੇਵਾਰ ਸਰਕਾਰ ਹੈ।
ਬਠਿੰਡਾ ਦੇ ਬਾਹੀਆ ਫੋਰਟ ਕੋਲ ਹੋਏ ਗੋਲੀ ਕਾਂਡ ਚ ਇੱਕ ਨੌਜਵਾਨ ਦੀ ਹੋਈ ਮੌਤ
ਇਸ ਦੌਰਾਨ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਕਾਰਨ ਵਾਤਾਵਰਨ ਖਰਾਬ ਹੋ ਰਿਹਾ ਹੈ ਇਸ ਨੂੰ ਰੋਕਣ ਲਈ ਸਹਿਯੋਗ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਦੀ ਤਰਫੋਂ ਗੱਠਾਂ ਵਾਲੀਆਂ ਮਸ਼ੀਨਾਂ ਰਾਹੀਂ ਪਜ ਲੱਖ ਮੀਟਰਕ ਟਨ ਪਰਾਲੀ ਸੰਭਾਲਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪਰਾਲੀ ਨੂੰ ਖੇਤ ਵਿੱਚ ਵਾਹੁਣ ਲਈ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਹੈ।
ਮਾਮਲਾ ਭਾਜਪਾ ਵਿਚ ਸਮੂਲੀਅਤ ਦੇ ਦਾਅਵੇ ਦਾ: ਮਲੂਕਾ ਨੇ ਭੇਜਿਆ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ
ਮੀਟਿੰਗ ਵਿੱਚ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ ,ਜਗਦੇਵ ਸਿੰਘ ਜੋਗੇਵਾਲਾ ,ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ ,ਰਾਜਵਿੰਦਰ ਸਿੰਘ ਰਾਮਨਗਰ ਵੀ ਸ਼ਾਮਿਲ ਸਨ।