Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਬੱਸਾਂ ਦੀ ਤੇਲ ਚੋਰੀ ਰੋਕਣ ਲਈ ਛਾਪੇਮਾਰ ਟੀਮਾਂ ਗਠਤ

5 Views

ਤਿੰਨ ਸੂਬਾ ਪੱਧਰੀ ਟੀਮਾਂ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਕਰਨਗੀਆਂ ਰਿਪੋਰਟ
ਡਿਪੂ ਪੱਧਰ ‘ਤੇ ਤਿੰਨ-ਤਿੰਨ ਟੀਮਾਂ 24 ਘੰਟੇ ਰੱਖਣਗੀਆਂ ਬਾਜ ਅੱਖ
ਮੰਤਰੀ ਵੱਲੋਂ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਹਫਤੇ ਵਿੱਚ 3 ਦਿਨ ਖੁਦ ਚੈਕਿੰਗ ਕਰਨ ਦੀ ਹਦਾਇਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਸਤੰਬਰ : ਸਰਕਾਰੀ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਿੰਨ ਸੂਬਾ ਪੱਧਰੀ ਟੀਮਾਂ ਸਮੇਤ ਡਿਪੂ ਪੱਧਰੀ ਛਾਪੇਮਾਰ ਟੀਮਾਂ ਗਠਤ ਕੀਤੀਆਂ ਹਨ, ਜੋ ਸੂਬੇ ਵਿੱਚ ਨਿਰੰਤਰ ਛਾਪੇ ਮਾਰਨਗੀਆਂ। ਰਾਜ ਪੱਧਰੀ ਤਿੰਨ ਟੀਮਾਂ ਨੂੰ ਸਿੱਧੇ ਤੌਰ ‘ਤੇ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨ ਲਈ ਪਾਬੰਦ ਕੀਤਾ ਗਿਆ ਹੈ ਜਦਕਿ ਡਿਪੂ ਪੱਧਰੀ ਟੀਮਾਂ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਮੀਟਿੰਗਾਂ ਰਾਹੀਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਅਤੇ ਡਰਾਈਵਰਾਂ ਤੇ ਕੰਡਕਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਸੀ ਪਰ ਇਸ ਦੇ ਬਾਵਜੂਦ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਖਬਰਾਂ ਮਿਲ ਰਹੀਆਂ ਹਨ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਛਾਪਾਮਾਰ ਟੀਮਾਂ ਕਦੇ ਵੀ ਕਿਤੇ ਵੀ ਛਾਪਾ ਮਾਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਰਿਪੋਰਟ ਕਰਨਗੀਆਂ। ਇਸੇ ਤਰ੍ਹਾਂ ਇੱਕ ਦਿਨ ਵਿੱਚ ਆਪਣੀ 8-8 ਘੰਟੇ ਦੀ ਰੋਟੇਸ਼ਨ ਡਿਊਟੀ ਦੌਰਾਨ ਡਿਪੂ ਪੱਧਰੀ 3-3 ਟੀਮਾਂ ਸਬੰਧਤ ਬੱਸ ਸਟੈਂਡ ਅਤੇ ਵਰਕਸਾਪ ਵਿਖੇ ਆਉਣ-ਜਾਣ ਵਾਲੀਆਂ ਅਤੇ ਰਾਤ ਨੂੰ ਰੁਕਣ ਵਾਲੀਆਂ ਬੱਸਾਂ ‘ਚੋਂ ਡੀਜਲ ਚੋਰੀ ਨੂੰ ਫੜਨ ਲਈ ਸਖਤ ਨਜਰ ਰੱਖਣਗੀਆਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ ਰਿਪੋਰਟ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਡਿਪੂ ਪੱਧਰ ‘ਤੇ ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੀਆਂ 3-3 ਟੀਮਾਂ ਗਠਤ ਕਰਨ ਲਈ ਪਹਿਲਾਂ ਹੀ ਲਿਖਤੀ ਹਦਾਇਤ ਕਰ ਦਿੱਤੀ ਗਈ ਹੈ। ਡਿਪੂ ਪੱਧਰੀ ਟੀਮਾਂ ਦੀ ਰਿਪੋਰਟ ਜਨਰਲ ਮੈਨੇਜਰ/ਡਿਪੂ ਮੈਨੇਜਰ ਹਰ 15ਵੇਂ ਦਿਨ ਮੁੱਖ ਦਫਤਰ ਨੂੰ ਭੇਜਣੀ ਯਕੀਨੀ ਬਣਾਉਣਗੇ।ਕੈਬਨਿਟ ਮੰਤਰੀ ਨੇ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਹਫਤੇ ਵਿੱਚ 3 ਦਿਨ (ਮੰਗਵਾਰ, ਵੀਰਵਾਰ ਅਤੇ ਸਨੀਵਾਰ) ਖੁਦ ਚੈਕਿੰਗ ਕਰਨਗੇ ਅਤੇ ਫੜੇ ਹੋਏ ਕੇਸਾਂ ਸਬੰਧੀ ਰਿਪੋਰਟ ਮੈਨੇਜਿੰਗ ਡਾਇਰੈਕਟਰ ਨੂੰ ਪੇਸ ਕਰਨਗੇ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਦਫਤਰ ਵੱਲੋਂ ਸਮੇਂ-ਸਮੇਂ ਸਿਰ ਚੈਕਿੰਗ ਟੀਮਾਂ ਦੀ ਕਾਰਜਗੁਜ਼ਾਰੀ ਵੇਖੀ ਜਾਵੇਗੀ। ਉਨ੍ਹਾਂ ਬੜੇ ਸਖਤ ਲਹਿਜੇ ‘ਚ ਕਿਹਾ ਕਿ ਮੁੱਖ ਦਫਤਰ ਦੀ ਚੈਕਿੰਗ ਟੀਮ ਵੱਲੋਂ ਕਿਸੇ ਬੱਸ ਸਟੈਂਡ ਉੱਤੇ ਡੀਜਲ ਚੋਰੀ ਫੜੇ ਜਾਣ ‘ਤੇ ਸਾਰੀ ਜਿੰਮੇਵਾਰੀ ਸਬੰਧਤ ਬੱਸ ਸਟੈਂਡ ‘ਤੇ ਤੈਨਾਤ ਚੈਕਿੰਗ ਟੀਮਾਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਡਿਪੂਆਂ ਵਿੱਚ ਸਥਿਤ ਕੋਈ ਅਧਿਕਾਰੀ/ਕਰਮਚਾਰੀ ਤੇਲ ਚੋਰੀ ਸਬੰਧੀ ਸੂਚਨਾ ਗੁਪਤ ਤੌਰ ‘ਤੇ ਦੇਣਾ ਚਾਹੁੰਦਾ ਹੋਵੇ ਤਾਂ ਉਹ ਟੈਲੀਫੋਨ ਨੰਬਰ 0172-2704790 ਅਤੇ ਈਮੇਲ ਪਤੇ ‘ਤੇ ਦੱਸ ਸਕਦਾ ਹੈ।

Related posts

ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

punjabusernewssite

ਪੰਜਾਬ ਸਰਕਾਰ ਨੇ ਕੀਤਾ ਸਪੱਸ਼ਟ, ਪਹਿਲਾਂ ਵਾਂਗ ਹੀ ਹਨ ਕੰਮ ਦੇ 8 ਘੰਟੇ

punjabusernewssite

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

punjabusernewssite