Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਟਰਾਂਸਪੋਰਟ ਮੰਤਰੀ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

11 Views

ਚੰਡੀਗੜ੍ਹ, 23 ਅਕਤੂਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚੋਂ ਇੱਕ ਬੱਸ ਖੇਮਕਰਨ ਤੋਂ ਚੰਡੀਗੜ੍ਹ ਤੱਕ ਸਿੱਧੀ ਸਰਹੱਦੀ ਪੱਟੀ ਨੂੰ ਰਾਜ ਦੀ ਰਾਜਧਾਨੀ ਨਾਲ ਜੋੜੇਗੀ ਜਦਕਿ ਦੂਜੀ ਬੱਸ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਦਰਮਿਆਨ ਚੱਲੇਗੀ।ਬੱਸਾਂ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਸਰਹੱਦੀ ਖੇਤਰ ਤੋਂ ਦੂਜੇ ਰਾਜਾਂ ਅਤੇ ਸੂਬੇ ਅੰਦਰ ਕਈ ਸਿੱਧੀਆਂ ਬੱਸਾਂ ਦੇ ਰੂਟ ਸ਼ੁਰੂ ਕੀਤੇ ਹਨ। ਇਸ ਉਪਰਾਲੇ ਤਹਿਤ ਇਸ ਤੋਂ ਪਹਿਲਾਂ ਪੱਟੀ ਤੋਂ ਸ਼ਿਮਲਾ ਲਈ ਸਿੱਧੀ ਬੱਸ ਸ਼ੁਰੂ ਕੀਤੀ ਗਈ ਸੀ।

ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੱਟੀ ਡਿਪੂ ਦੀ ਨਵੀਂ ਬੱਸ ਖੇਮਕਰਨ ਬੱਸ ਸਟੈਂਡ ਤੋਂ ਸਵੇਰੇ 4:45 ਵਜੇ ਰਵਾਨਾ ਹੋਵੇਗੀ ਅਤੇ ਭਿੱਖੀਵਿੰਡ, ਪੱਟੀ, ਮੋਗਾ ਅਤੇ ਲੁਧਿਆਣਾ ਤੋਂ ਹੁੰਦੀ ਹੋਈ 11:30 ਵਜੇ ਚੰਡੀਗੜ੍ਹ ਪਹੁੰਚੇਗੀ। ਇਹ ਬੱਸ ਆਈ.ਐਸ.ਬੀ.ਟੀ. ਚੰਡੀਗੜ੍ਹ ਤੋਂ ਸਵੇਰੇ 11:50 ਵਜੇ ਵਾਪਸ ਮੁੜੇਗੀ ਅਤੇ ਉਸੇ ਰਸਤੇ ਰਾਹੀਂ ਸ਼ਾਮ 7:30 ਵਜੇ ਖੇਮਕਰਨ ਪਹੁੰਚੇਗੀ। ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 360 ਰੁਪਏ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਤਰਨ ਤਾਰਨ ਡਿਪੂ ਦੀ ਦੂਜੀ ਬੱਸ ਤਰਨ ਤਾਰਨ ਬੱਸ ਸਟੈਂਡ ਤੋਂ ਸਵੇਰੇ 5:40 ਵਜੇ ਰਵਾਨਾ ਹੋਵੇਗੀ ਅਤੇ ਝਬਾਲ, ਠੱਠਾ (ਬਾਬਾ ਬੁੱਢਾ ਸਾਹਿਬ), ਅੰਮ੍ਰਿਤਸਰ, ਹਰੀਕੇ, ਮੱਖੂ ਅਤੇ ਜ਼ੀਰਾ ਤੋਂ ਹੁੰਦੀ ਹੋਈ ਦੁਪਹਿਰ 12:00 ਵਜੇ ਸ੍ਰੀ ਮੁਕਤਸਰ ਸਾਹਿਬ ਪਹੁੰਚੇਗੀ, ਜੋ ਸ੍ਰੀ ਮੁਕਤਸਰ ਸਾਹਿਬ ਤੋਂ ਦੁਪਹਿਰ 12:35 ‘ਤੇ ਵਾਪਸੀ ਕਰਦਿਆਂ ਉਸੇ ਰੂਟ ਰਾਹੀਂ ਸ਼ਾਮ 5:40 ਵਜੇ ਤਰਨ ਤਾਰਨ ਪਹੁੰਚੇਗੀ।

ਮਨਪ੍ਰੀਤ ਬਾਦਲ ਨਹੀਂ ਹੋਏ ਪੇਸ਼, ਵਕੀਲ ਨੇ ਵਿਜੀਲੈਂਸ ਨੂੰ ਸੌਂਪਿਆ ਪਾਸਪੋਰਟ

ਇਸ ਬੱਸ ਦਾ ਇਕ ਤਰਫ਼ਾ ਕਿਰਾਇਆ 255 ਰੁਪਏ ਹੈ।ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਦਾ ਮਾਲੀਆ ਨਿਰੰਤਰ ਵਾਧੇ ਵੱਲ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸ਼ਹਿਰਾਂ ਤੋਂ ਵੀ ਬੱਸਾਂ ਚਲਾਈਆਂ ਜਾਣਗੀਆਂ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਦੀ ਮੰਗ ਦੇ ਆਧਾਰ ‘ਤੇ ਬੱਸ ਰੂਟ ਬਣਾਉਣ ਤਾਂ ਜੋ ਲੋਕਾਂ ਲਈ ਸਸਤੀ ਅਤੇ ਆਰਾਮਦਾਇਕ ਬੱਸ ਸੇਵਾ ਯਕੀਨੀ ਬਣਾਈ ਜਾ ਸਕੇ।ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਅਤੇ ਕੁਸ਼ਲ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀਆਂ ਰਾਹਾਂ ‘ਤੇ ਹੈ। ਮਾਨ ਸਰਕਾਰ ਨੇ ਪੰਜਾਬ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਬਹੁਤ ਹੀ ਸਸਤੇ ਕਿਰਾਏ ‘ਤੇ ਲਗ਼ਜ਼ਰੀ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ ਹੈ ਅਤੇ ਇਸ ਸਮੇਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਲਗਭਗ 25 ਬੱਸਾਂ ਚੱਲ ਰਹੀਆਂ ਹਨ।

Related posts

ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਉਹ ਆਪ ਦੇ ਐਮ ਪੀ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਤੋਂ ਪਾਣੀ ਮਿਲਣਾ ਚਾਹੀਦਾ ਹੈ : ਅਕਾਲੀ ਦਲ

punjabusernewssite

ਪੰਜਾਬ ਮੈਰਿਜ਼ ਪੈਲਸ ਤੇ ਰਿਜੌਰਟਸ ਐਸੋਸੀਏਸ਼ਨ ਦੇ ਵਫਦ ਨੇ ਮੰਤਰੀ ਈ.ਟੀਓ ਨਾਲ ਕੀਤੀ ਮੁਲਾਕਾਤ

punjabusernewssite

ਮੁੱਖ ਮੰਤਰੀ ਚੰਨੀ ਹੁਣ ਦੋ ਸੀਟਾਂ ਤੋਂ ਲੜਣਗੇ ਚੋਣ

punjabusernewssite