ਕੇਂਦਰ ਸਰਕਾਰ ਤੋਂ ਆਨਲਾਈਨ ਦਵਾਈਆਂ ਦੇ ਕਾਰੋਬਾਰ ‘ਤੇ ਰੋਕ ਲਗਾਉਣ ਦੀ ਮੰਗ
ਆਨਲਾਈਨ ਦਵਾਈਆਂ ਦੇ ਕਾਰੋਬਾਰ ਨਾਲ ਆਮ ਲੋਕਾਂ ਦੀ ਸਿਹਤ ‘ਤੇ ਪੈ ਰਿਹਾ ਹੈ ਮਾੜਾ ਅਸਰ: ਅਸੋਕ ਬਾਲਿਆਂਵਾਲੀ
ਸੁਖਜਿੰਦਰ ਮਾਨ
ਬਠਿੰਡਾ, 11 ਜੁਲਾਈ: ਦੀ ਬਠਿੰਡਾ ਡਿਸਟਿ੍ਰਕਟ ਕੈਮਿਸਟ ਐਸੋਸੀਏਸਨ (ਟੀ.ਬੀ.ਡੀ.ਸੀ.ਏ.) ਨੇ ਕੈਮਿਸਟਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਧਾਨ ਅਸੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਬਠਿੰਡਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮੰਗ ਪੱਤਰ ਸੌਂਪਿਆ। ਉਕਤ ਵਫਦ ਵਿੱਚ ਅਸੋਕ ਬਾਲਿਆਂਵਾਲੀ ਦੇ ਨਾਲ ਜਿਲ੍ਹਾ ਵਿੱਤ ਸਕੱਤਰ ਰਮੇਸ ਗਰਗ, ਰਿਟੇਲ ਕੈਮਿਸਟ ਐਸੋਸੀਏਸਨ ਦੇ ਪ੍ਰੀਤਮ ਸਿੰਘ ਵਿਰਕ, ਜਸਵੀਰ ਸਿੰਘ ਮਹਿਰਾਜ, ਹੋਲਸੇਲ ਕੈਮਿਸਟ ਐਸੋਸੀਏਸਨ ਤੋਂ ਹਰੀਸ ਕੁਮਾਰ ਟਿੰਕੂ, ਅੰਮਿ੍ਰਤ ਸਿੰਗਲਾ, ਵਰਿੰਦਰ ਕੁਮਾਰ ਡਿੰਮੀ, ਅਨਿਲ ਕੁਮਾਰ, ਰਿਟੇਲ ਕੈਮਿਸਟ ਐਸੋਸੀਏਸਨ ਦੇ ਗੁਰਜਿੰਦਰ ਸਿੰਘ ਸਾਹਨੀ, ਸੁਰੇਸ ਤਾਇਲ, ਹਰਮੇਲ ਸਿੰਘ ਸੁਖਲੱਧੀ ਅਤੇ ਹੋਰ ਕੈਮਿਸਟ ਹਾਜਰ ਸਨ। ਉਕਤ ਵਫਦ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਦਿਆਂ ਕੇਂਦਰ ਸਰਕਾਰ ਤੋਂ ਕੈਮਿਸਟਾਂ ਨੂੰ ਆ ਰਹੀਆਂ ਮੁਸਕਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸੋਕ ਬਾਲਿਆਂਵਾਲੀ ਨੇ ਦੱਸਿਆ ਕਿ ਦਵਾਈਆਂ ਦੇ ਆਨਲਾਈਨ ਕਾਰੋਬਾਰ ਕਾਰਨ ਜਿੱਥੇ ਛੋਟੇ ਦੁਕਾਨਦਾਰ ਬੇਰੁਜਗਾਰੀ ਦੀ ਕਗਾਰ ‘ਤੇ ਪਹੁੰਚ ਗਏ ਹਨ, ਉੱਥੇ ਹੀ ਆਨਲਾਈਨ ਦਵਾਈਆਂ ਦੇ ਇਸ ਕਾਰੋਬਾਰ ਨਾਲ ਆਮ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਅ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਾਈਕੋਰਟ ਵੱਲੋਂ ਏ.ਆਈ.ਓ.ਸੀ.ਡੀ. ਵੱਲੋਂ ਦਾਇਰ ਕੀਤੀ ਗਈ ਪਟੀਸਨ ‘ਤੇ ਸੁਣਵਾਈ ਕਰਦਿਆਂ ਦਵਾਈਆਂ ਦੇ ਆਨਲਾਈਨ ਕਾਰੋਬਾਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਸਰਕਾਰ ਦੇ ਸਹਿਯੋਗ ਅਤੇ ਕਾਰਪੋਰੇਟ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਫੰਡਿੰਗ ਕਾਰਨ ਇਹ ਕਾਰੋਬਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮਾਨਯੋਗ ਗੁਜਰਾਤ ਹਾਈਕੋਰਟ ਵੱਲੋਂ ਵੀ ਆਨਲਾਈਨ ਦਵਾਈਆਂ ਦੇ ਕਾਰੋਬਾਰ ‘ਤੇ ਪਾਬੰਦੀ ਦੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਵਾਈਆਂ ਦੇ ਕਾਰੋਬਾਰ ਵਿਚ ਅਕਸਰ ਵੇਖਿਆ ਜਾਂਦਾ ਹੈ ਕਿ ਕੁੱਝ ਅਖੌਤੀ ਡਾਕਟਰਾਂ ਵੱਲੋਂ ਮਰੀਜਾਂ ਨੂੰ ਦਵਾਈਆਂ ਦੀ ਪਰਚੀ ਦਿੱਤੀ ਜਾ ਰਹੀ ਹੈ, ਜਦਕਿ ਆਨਲਾਈਨ ਫਾਰਮਾਸਿਊਟੀਕਲ ਕੰਪਨੀਆਂ ਵੀ ਬਿਨਾਂ ਕਿਸੇ ਜਾਂਚ-ਪੜਤਾਲ ਦੇ ਉਕਤ ਦਵਾਈਆਂ ਮਰੀਜਾਂ ਤੱਕ ਪਹੁੰਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇੱਕ ਗੱਲ ਇਹ ਵੇਖਣ ਨੂੰ ਮਿਲ ਰਹੀ ਹੈ ਕਿ ਆਨਲਾਈਨ ਦਵਾਈਆਂ ਦੀ ਸਪਲਾਈ ਤੋਂ ਬਾਅਦ ਉਕਤ ਦਵਾਈਆਂ ਦੇ ਸੇਵਨ ਕਾਰਨ ਮਰੀਜਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ, ਜਦਕਿ ਅਜੇ ਤੱਕ ਇਹ ਗੱਲ ਸਾਹਮਣੇ ਨਹੀਂ ਆਈ ਕਿ ਜਿਹੜੇ ਡਾਕਟਰ ਦਵਾਈਆਂ ਦੀ ਪਰਚੀ ਲਿੱਖ ਰਹੇ ਹਨ, ਉਹ ਡਾਕਟਰ ਡਿਗਰੀ ਹੋਲਡਰ ਹਨ ਜਾਂ ਨਹੀਂ, ਦੂਜੇ ਪਾਸੇ ਇਹ ਵੀ ਦੇਖਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਪਾਬੰਦੀਸੁਦਾ ਦਵਾਈਆਂ ਦੇ ਆਰਡਰ ਆਨਲਾਈਨ ਦੇ ਰਹੇ ਹਨ ਅਤੇ ਆਨਲਾਈਨ ਫਾਰਮਾਸਿਊਟੀਕਲ ਕੰਪਨੀਆਂ ਵੀ ਇਨ੍ਹਾਂ ਦਵਾਈਆਂ ਨੂੰ ਪਹੁੰਚਾ ਰਹੀਆਂ ਹਨ। ਜਿਸ ਕਾਰਨ ਜਿੱਥੇ ਛੋਟੀ ਉਮਰ ਵਿੱਚ ਹੀ ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ, ਉੱਥੇ ਹੀ ਬੱਚੇ ਵੀ ਪਾਬੰਦੀਸੁਦਾ ਦਵਾਈਆਂ ਦਾ ਸੇਵਨ ਕਰਕੇ ਨਸੇ ਦੀ ਲਤ ਦਾ ਸ?ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰੱਗਜ ਅਤੇ ਪਿ੍ਰਸਕਿ੍ਰਪਸਨ ਵਾਲੀਆਂ ਦਵਾਈਆਂ ਵੇਚਣ ਵਾਲੀਆਂ ਵੈੱਬਸਾਈਟਾਂ ਕੋਲ ਡਰੱਗਜ ਐਂਡ ਕਾਸਮੈਟਿਕਸ ਐਕਟ, 1940 ਦੀ ਧਾਰਾ 18, ਜੋ ਕਿ ਡਰੱਗਜ ਰੂਲਜ, 1945 ਦੇ ਐਕਟ 61 ਅਤੇ 62 ਦੇ ਤਹਿਤ ਮੁਹੱਈਆ ਕਰਵਾਇਆ ਗਿਆ ਹੈ, ਦੇ ਤਹਿਤ ਲੋੜੀਂਦਾ ਲਾਇਸੈਂਸ ਨਹੀਂ ਹੈ। ਕੁੱਝ ਦਵਾਈਆਂ ਆਨਲਾਈਨ ਫਾਰਮੇਸੀਆਂ ਵਿੱਚ ਬਿਨਾਂ ਪਰਚੀਆਂ ਤੋਂ ਦਿੱਤੀਆਂ ਜਾਂਦੀਆਂ ਹਨ, ਜੋ ਗੈਰ-ਕਾਨੂੰਨੀ ਹੈ। ਅਸੋਕ ਬਾਲਿਆਂਵਾਲੀ ਨੇ ਕਿਹਾ ਕਿ ਨੈਸਨਲ ਡਰੱਗ ਵਿਭਾਗ ਵੱਲੋਂ ਆਨਲਾਈਨ ਦਵਾਈਆਂ ਦਾ ਕਾਰੋਬਾਰ ਕਰਨ ਲਈ ਕੋਈ ਲਾਇਸੈਂਸ ਜਾਰੀ ਨਹੀਂ ਕੀਤਾ ਜਾਂਦਾ, ਜਿਸ ਕਾਰਨ ਇਹ ਕਾਰੋਬਾਰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਕੇਂਦਰ ਸਰਕਾਰ ਨੂੰ ਆਨਲਾਈਨ ਦਵਾਈਆਂ ਦੇ ਕਾਰੋਬਾਰ ਨੂੰ ਰੋਕਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਐਸੋਸੀਏਸਨ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਉਕਤ ਮੰਗ ਕੇਂਦਰੀ ਸਿਹਤ ਮੰਤਰੀ ਤੱਕ ਪਹੁੰਚਾ ਕੇ ਉਕਤ ਮੰਗ ਦਾ ਹੱਲ ਕਰਵਾਉਣਗੇ। ਅਸੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਦੌਰਾਨ ਕੈਮਿਸਟਾਂ ਨੂੰ ਪੇਸ ਆ ਰਹੀਆਂ ਹੋਰ ਕਈ ਸਮੱਸਿਆਵਾਂ ਦੇ ਹੱਲ ਦੀ ਮੰਗ ਵੀ ਕੇਂਦਰੀ ਮੰਤਰੀ ਦੇ ਸਾਹਮਣੇ ਰੱਖੀ ਗਈ ਅਤੇ ਕੇਂਦਰੀ ਮੰਤਰੀ ਵੱਲੋਂ ਉਕਤ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ।
ਟੀਬੀਡੀਸੀਏ ਨੇ ਸੋਪਿਆਂ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮੰਗ ਪੱਤਰ
6 Views