ਪੰਜਾਬ ਸਰਕਾਰ ਵੱਲੋਂ ਕੈਮਿਸਟਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੁਰੂ ਹੋਵੇਗਾ ਸੰਘਰਸ : ਅਸੋਕ ਬਾਲਿਆਂਵਾਲੀ
ਕੈਮਿਸਟਾਂ ਦੀਆਂ ਮੰਗਾਂ ਦੇ ਹੱਲ ਲਈ ਜੁਆਇੰਟ ਕਮਿਸਨਰ ਡਰੱਗ, ਪੰਜਾਬ ਨਾਲ ਕੀਤਾ ਜਾਵੇਗਾ ਤਾਲਮੇਲ: ਜੈੱਡ.ਐੱਲ.ਏ. ਅਮਨ ਵਰਮਾ
ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ :ਦੀ ਬਠਿੰਡਾ ਡਿਸਟਿ੍ਰਕਟ ਕੈਮਿਸਟ ਐਸੋਸੀਏਸਨ (ਟੀ.ਬੀ.ਡੀ.ਸੀ.ਏ.) ਨੇ ਜ?ਿਲ੍ਹਾ ਪ੍ਰਧਾਨ ਅਸੋਕ ਬਾਲਿਆਂਵਾਲੀ ਦੀ ਅਗਵਾਈ ਵਿੱਚ ਜੋਨਲ ਡਰੱਗ ਲਾਇਸੈਂਸਿੰਗ ਅਥਾਰਟੀ (ਜੈੱਡ.ਐੱਲ.ਏ.) ਅਮਨ ਵਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿੱਤ ਸਕੱਤਰ ਰਮੇਸ ਗਰਗ, ਹੋਲਸੇਲ ਕੈਮਿਸਟ ਐਸੋਸੀਏਸਨ ਦੇ ਪ੍ਰਧਾਨ ਦਰਸਨ ਜੌੜਾ, ਅਨਿਲ ਕੁਮਾਰ, ਆਰ.ਸੀ.ਏ. ਦੇ ਸਰਪ੍ਰਸਤ ਪ੍ਰੀਤਮ ਸਿੰਘ ਵਿਰਕ ਅਤੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ ਹਾਜਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ?ਿਲ੍ਹਾ ਪ੍ਰਧਾਨ ਅਸੋਕ ਬਾਲਿਆਂਵਾਲੀ ਨੇ ਦੱਸਿਆ ਕਿ ਜੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਅਮਨ ਵਰਮਾ ਨੂੰ ਮੰਗ ਪੱਤਰ ਦੇ ਕੇ ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹੇਵਾਹ ਦਿੱਤੇ ਜਾ ਰਹੇ ਡਰੱਗ ਲਾਇਸੈਂਸਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਉਕਤ ਨੀਤੀ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਟੀ.ਬੀ.ਡੀ.ਸੀ.ਏ. ਦੇ ਜ?ਿਲ੍ਹਾ ਪ੍ਰਧਾਨ ਅਤੇ ਏ.ਆਈ.ਓ.ਸੀ.ਡੀ. ਦੇ ਕਾਰਜਕਾਰੀ ਮੈਂਬਰ ਅਸੋਕ ਬਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਦਿੱਤੇ ਜਾ ਰਹੇ ਡਰੱਗ ਲਾਇਸੈਂਸਾਂ ਕਾਰਨ ਪੰਜਾਬ ਦੇ 27,000 ਕੈਮਿਸਟਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬੇਰੁਜਗਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਡਰੱਗ ਪਾਲਿਸੀ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਡਰੱਗ ਲਾਇਸੈਂਸ ਨਾ ਦੇਣ ਦੀ ਵਿਵਸਥਾ ਨੂੰ ਮੁੱਖ ਰੱਖਦਿਆਂ, ਜੋ ਡਰੱਗ ਪਾਲਿਸੀ ਹੋਰ ਕੈਮਿਸਟਾਂ ‘ਤੇ ਲਾਗੂ ਹੈ, ਉਹੀ ਨੀਤੀ ਕਾਰਪੋਰੇਟ ਘਰਾਣਿਆਂ ‘ਤੇ ਵੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਕਤ ਨਵੀਂ ਨੀਤੀ ਵਿੱਚ ਹੋਰ ਸੁਧਾਰ ਕਰਨ ਤੋਂ ਬਾਅਦ ਹੀ ਇਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਅਸੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਜੈੱਡ.ਐੱਲ.ਏ. ਅਮਨ ਵਰਮਾ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਜੁਆਇੰਟ ਕਮਿਸਨਰ ਪੰਜਾਬ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਧਿਆਨ ਵਿੱਚ ਲਿਆ ਕੇ ਕੈਮਿਸਟਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੀ ਕੋਸਿਸ ਕਰਨਗੇ। ਇਸ ਦੌਰਾਨ ਟੀ.ਬੀ.ਡੀ.ਸੀ.ਏ., ਆਰ.ਸੀ.ਏ. ਅਤੇ ਹੋਲਸੇਲ ਕੈਮਿਸਟ ਐਸੋਸੀਏਸਨ ਨੇ ਜੈੱਡ.ਐੱਲ.ਏ. ਅਮਨ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਅਤੇ ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹੇਵਾਹ ਦਿੱਤੇ ਜਾ ਰਹੇ ਲਾਇਸੰਸ ਪਾਲਿਸੀ ਨੂੰ ਲਾਗੂ ਕੀਤਾ ਗਿਆ, ਤਾਂ ਪੂਰੇ ਪੰਜਾਬ ਦੇ ਕੈਮਿਸਟ ਪੰਜਾਬ ਸਰਕਾਰ ਵਿਰੁੱਧ ਸੰਘਰਸ ਸੁਰੂ ਕਰਨ ਲਈ ਮਜਬੂਰ ਹੋਣਗੇ।
ਟੀ.ਬੀ.ਡੀ.ਸੀ.ਏ. ਨੇ ਜੋਨਲ ਲਾਇਸੈਂਸਿੰਗ ਅਥਾਰਟੀ ਨੂੰ ਦਿੱਤਾ ਮੰਗ ਪੱਤਰ
5 Views