WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਜਲੰਧਰ

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਪਾਵਰਕੌਮ ਦੇ ਹੈੱਡ ਆਫਿਸ ਸਾਹਮਣੇ ਧਰਨੇ ਦਾ ਐਲਾਨ

ਜਲੰਧਰ, 18 ਨਵੰਬਰ: ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਸਹਾਇਕ ਸਕੱਤਰ ਜਸਵਿੰਦਰ ਸਿੰਘ ਖੰਨਾ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਨੇ ਬਿਜਲੀ ਕਾਮਿਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਤੋਂ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਜਥੇਬੰਦੀ ਵੱਲੋਂ ਬਾਰ ਬਾਰ ਮੈਨੇਜਮੈਂਟ ਨੂੰ ਮਿਲਣ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।

ਮਨਪ੍ਰੀਤ ਪਲਾਟ ਕੇਸ ’ਚ ਨਾਮਜਦ ਜੁਗਨੂੰ ਠੇਕੇਦਾਰ ਤੇ ਸੀਏ ਸੰਜੀਵ ਨੂੰ ਮਿਲੀ ਅੰਤਰਿਮ ਜਮਾਨਤ

ਪਟਿਆਲਾ ਸਰਕਲ ਦੇ ਡਿਸਮਿਸ ਆਗੂਆਂ ਨੂੰ ਬੀ.ਓ.ਡੀ. ਦੀ ਮੀਟਿੰਗ ਵਿੱਚ ਫੈਸਲਾ ਕਰਨ ਦੇ ਬਾਵਜੂਦ ਬਹਾਲ ਨਹੀਂ ਕੀਤਾ ਜਾ ਰਿਹਾ, ਫਰੀਦਕੋਟ, ਮੁਕਤਸਰ, ਮੋਹਾਲੀ ਸਰਕਲ ਦੀਆਂ ਵਿਕਟੇਮਾਈਜੇਸ਼ਨਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ, ਸੀ.ਆਰ.ਏ. 295/19 ਤਹਿਤ ਭਰਤੀ ਕਾਮਿਆਂ ਨੂੰ ਰੈਗੂਲਰ ਕਰਕੇ ਪੂਰੇ ਤਨਖਾਹ ਸਕੇਲ ਤਹਿਤ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਅਤੇ ਜਥੇਬੰਦੀ ਨੂੰ ਮੀਟਿੰਗ ਦੇ ਕੇ ਮੰਗ ਪੱਤਰ ਵਿੱਚ ਦਰਜ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਜਥੇਬੰਦੀ ਕੋਲ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਦਾ।

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਮਾਨਸਾ ਚ ਨਸ਼ਿਆਂ ਵਿਰੁੱਧ ਮੁੜ ਫੈਸਲਾਕੁੰਨ ਲੜਾਈ ਵਿਢਣ ਦੀ ਚੇਤਾਵਨੀ

ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਾਸੋਂ ਮੰਗ ਕੀਤੀ ਕਿ ਸੀ.ਆਰ.ਏ. 295/19 ਤਹਿਤ ਭਰਤੀ ਕੀਤੇ ਗਏ ਸਹਾਇਕ ਲਾਈਨਮੈਨ ਸਾਥੀਆਂ ਤੇ ਜਾਅਲੀ ਤਜ਼ਰਬਾ ਸਰਟੀਫਿਕੇਟਾਂ ਦੇ ਬਹਾਨੇ ਹੇਠ ਪਾਏ ਗਏ ਝੂਠੇ ਪਰਚੇ ਰੱਦ ਕੀਤੇ ਜਾਣ, ਪਰਖ ਕਾਲ ਪੂਰਾ ਕਰ ਚੁੱਕੇ ਸਾਥੀਆਂ ਨੂੰ ਪੂਰੇ ਸਕੇਲ ਲਾਗੂ ਕਰਕੇ ਤਨਖਾਹਾਂ ਤੀਆਂ ਜਾਣ, ਸੀ.ਆਰ.ਏ. 293/19, 294/19 ਅਤੇ 296/19 ਤਹਿਤ ਭਰਤੀ ਕੀਤੇ ਗਏ ਮੁਲਾਜਮਾਂ ਨੂੰ ਕੇਂਦਰ ਸਰਕਾਰ ਦੇ ਸੱਤਵੇਂ ਪੇਅ -ਕਮਿਸ਼ਨ ਦੀ ਥਾਂ ਤੇ ਪੰਜਾਬ ਸਰਕਾਰ ਦੇ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਸਕੇਲ ਲਾਗੂ ਕੀਤੇ ਜਾਣ, ਪਟਿਆਲਾ ਸਰਕਲ ਦੇ ਡਿਸਮਿਸ ਕੀਤੇ ਆਗੂਆਂ ਨੂੰ ਬਹਾਲ ਕੀਤਾ ਜਾਵੇ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਭੇਜਿਆ ਲੀਗਲ ਨੋਟਿਸ

ਫਰੀਦਕੋਟ, ਮੁਕਤਸਰ ਅਤੇ ਮੋਹਾਲੀ ਸਰਕਲ ਦੇ ਆਗੂਆਂ ਦੀਆਂ ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣ, ਤੇ ਸੂਬਾ ਕਮੇਟੀ ਨੂੰ ਮੀਟਿੰਗ ਦੇ ਕੇ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਜੱਥੇਬੰਦੀ ਵੱਲੋਂ 7 ਦਸੰਬਰ ਨੂੰ ਹੈੱਡ ਆਫਿਸ ਸਾਹਮਣੇ ਪਰਿਵਾਰਾਂ ਸਮੇਤ ਸੂਬਾਈ ਧਰਨਾ/ਮੁਜਾਹਰਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ।

 

Related posts

ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੀ ਤਿੰਨ ਗੁਰਗੇ ਗ੍ਰਿਫ਼ਤਾਰ

punjabusernewssite

ਮਜੀਠਿਆ ਦਾ ਵੱਡਾ ਖ਼ੁਲਾਸਾ: ਆਪ ਵਿਧਾਇਕ ਨੇ ਪੁੱਤਰ ਦੀ ਥਾਣੇਦਾਰੀ ਲਈ ਬਣਾਇਆ ਅਪੰਗਤਾ ਦਾ ਝੂਠਾ ਸਰਟੀਫਿਕੇਟ

punjabusernewssite

ਜਮਹੂਰੀ ਕਿਸਾਨ ਸਭਾ ਵੱਲੋਂ ਨਾੜ ਨੂੰ ਅੱਗ ਲਾਉਣ ਦੀ ਘਟਨਾਵਾਂ ‘ਤੇ ਮੁਕੰਮਲ ਰੋਕ ਲਾਉਣ ਦੀ ਮੰਗ

punjabusernewssite