WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਠੇਕਾ ਮੁਲਾਜਮ ਸੰਘਰਸ਼ ਮੋਰਚੇ ਦਾ ਕਾਮਿਆਂ ਨੂੰ 15 ਜੂਨ ਨੂੰ ਸੰਗਰੂਰ ਪੁੱਜਣ ਦਾ ਸੱਦਾ

ਸੁਖਜਿੰਦਰ ਮਾਨ
ਪਟਿਆਲਾ/ਸੰਗਰੂਰ, 20 ਮਈ: ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਇਕ ਜਰੂਰੀ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਸੈ ਬਿਆਨ ਜਾਰੀ ਕਰਦਿਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੁਨੰ, ਰਾਜੇਸ ਕੁਮਾਰ,ਰਮਨਪ੍ਰੀਤ ਕੌਰ ਮਾਨ , ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ, ਸਿਮਰਨਜੀਤ ਸਿੰਘ, ਮਹਿੰਦਰ ਸਿੰਘ, ਹਰਪਾਲ ਸਿੰਘ, ਪੰਜਾਬ ਸਰਕਾਰ ਵਲੋਂ ਨਿੱਜੀਕਰਨ ਦੇ ਲੋਕ ਮਾਰੂ ਹੱਲੇ ਨੂੰ ਅੱਗੇ ਵਧਾਉਣ, ਥੋਕ ਪੱਧਰ ਤੇ ਪਹਿਲਾਂ ਤਹਿ ਰੁਜਗਾਰ ਦਾ ਉਜਾੜਾ ਕਰਨ, ਗੱਲਬਾਤ ਰਾਹੀ ਕਾਮਾ ਮੰਗਾਂ ਦਾ ਹੱਲ ਕਰਨ ਦੀ ਥਾਂ ਗੱਲਬਾਤ ਦੇ ਦਰਵਾਜੇ ਬੰਦ ਕਰਕੇ ਪਿਛਲੀਆਂ ਸਰਕਾਰ ਨੂੰ ਵੀ ਮਾਤ ਪਾਉਣ, ਬਿਜਲੀ ਵਿਭਾਗ ਖਾਲੀ ਅਸਾਮੀਆਂ ਵਿਰੁੱਧ ਠੇਕਾ ਮੁਲਾਜਮਾਂ ਦੀ ਰੈਗੂਲਰ ਭਰਤੀ ਕਰਨ ਦੀ ਥਾਂ ਰਿਟਾਇਰ ਮੁਲਾਜਮ ਮੁੜ ਭਰਤੀ ਕਰਨ ਦੇ ਜਾਰੀ ਹੁਕਮਾਂ,ਪਟਵਾਰੀਆਂ ਦੇ ਸੰਘਰਸ਼ ਨੂੰ ਜਬਰ ਦੇ ਜੋਰ ਕੁਚਲਣ ਲਈ ਰਿਟਾਇਰ ਪਟਵਾਰੀਆਂ ਦੀ ਭਰਤੀ ਕਰਨ, ਤਪੇ ਦੇ ਸਰਕਾਰੀ ਹਸਪਤਾਲ ਵਿਚੋਂ ਛਾਂਟੀ ਕੀਤੇ ਠੇਕਾ ਮੁਲਾਜਮਾਂ ਨੂੰ ਮੁੜ ਨੌਕਰੀ ਤੇ ਨਾ ਰੱਖਣ ਦੇ ਮੁੱਦਿਆ ਤੇ ਵਿਚਾਰ ਚਰਚਾ ਕਰਕੇ ਸਰਕਾਰ ਦੇ ਕਾਰਪੋਰੇਟ ਪੱਖੀ ਅਤੇ ਕਾਮਾ ਵਿਰੋਧੀ ਧੱਕੜ ਵਿਹਾਰ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਇਸ ਸੰਘਰਸ਼ ਪ੍ਰੋਗਰਾਮ ਮੁਤਾਬਿਕ ਸਾਰੇ ਪੰਜਾਬ ਵਿਚ ਮੰਤਰੀਆ ਦੇ ਘਰਾਂ ਤੱਕ ਰੋਸ ਮਾਰਚ ਕਰਕੇ ਚੌਥੀ ਵਾਰ ਯਾਦ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਹ ਪ੍ਰੋਗਰਾਮ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਮੈਂਬਰਾਂ ਅਤੇ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਮੁਲਾਜਮ ਮਸਲਿਆਂ ਦਾ ਗੱਲਬਾਤ ਰਾਹੀ ਹੱਲ ਕਰਨ ਦੀ ਥਾਂ ਧੱਕੜ ਤੇ ਗੈਰ ਜਮਹੂਰੀ ਵਿਹਾਰ ਦੀ ਪੰਜਾਬ ਦੇ ਲੋਕਾਂ ਸਾਹਮਣੇ, ਇਨਸਾਫ ਪਸੰਦ ਲੋਕਾਂ ਸਾਹਮਣੇ ਅਸਲੀਅਤ ਪੇਸ਼ ਕੀਤੀ ਜਾਵੇਗੀ। ਦੱਸਿਆ ਜਾਵੇਗਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪਿਛਲੇ ਦੋ ਮਹੀਨਿਆਂ ਤੋਂ ਗੱਲਬਾਤ ਰਾਹੀ ਮੰਗਾਂ ਦੇ ਹੱਲ ਲਈ ਮੀਟਿੰਗ ਦੇ ਸਮੇਂ ਦੀ ਮੰਗ ਕਰਦਾ ਆਇਆ ਹੈ ਪਰ ਸੱਤਾ ਦੇ ਨਸ਼ੇ ਵਿਚ ਮਦਹੋਸ਼ ਇਹ ਸਰਕਾਰ ਪਹਿਲੀਆਂ ਸਰਕਾਰਾਂ ਦੇ ਹੀ ਰਾਹ ਤੇ ਚੱਲ ਕੇ ਨਸ਼ਿਆ ਨੂੰ ਨਜਰਅੰਦਾਜ ਕਰਨ ਵਿਚ ਲੱਗੀ ਹੋਈ ਹੈ। ਇਸਤੋਂ ਪਹਿਲਾਂ ਮੀਟਿੰਗ ਦੇ ਸਮੇਂ ਦੀ ਮੰਗ ਲਈ ਇਕ ਵਾਰ ਮੰਗ ਪੱਤਰ ਅਤੇ ਉਸਤੋਂ ਬਾਅਦ ਤਿੰਨ ਵਾਰ ਯਾਦ ਪੱਤਰ ਦੇ ਕੇ ਮੁੱਖ ਮੰਤਰੀ ਪੰਜਾਬ ਤੋਂ ਮੀਟਿੰਗ ਦੀ ਮੰਗ ਕੀਤੀ ਗਈ। ਇਹ ਕੰਮ ਪੱਤਰ ਤੇ ਯਾਦ ਪੱਤਰ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਰਾਹੀ ਭੇਜੇ ਗਏ ਪਰ ਅਫਸੋਸ ਕਿ ਇਸ ਲੰਮੇ ਅਰਸੇ ਵਿਚ ਸਰਕਾਰ ਵਲੋਂ ਇਕ ਪਾਸੇ ਗੱਲਬਾਤ ਦੇ ਦਰਵਾਜੇ ਬੰਦ ਕਰ ਲਏ ਗਏ ਦੂਸਰੇ ਪਾਸੇ ਨਿੱਜੀਕਰਨ ਦੇ ਤਬਾਹਕਰੂ ਹੱਲੇ ਨੂੰ ਜਾਰੀ ਰੱਖਿਆ ਗਿਆ। ਬਿਜਲੀ ਵਿਭਾਗ ਵਿਚੋਂ ਹਜਾਰਾਂ ਰੈਗੂਲਰ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਨੂੰ ਰੈਗੂਲਰ ਕਰਨ ਦੀ ਥਾਂ ਬਲੱਡ ਰਿਲੈਸ਼ਨ ਦੇ ਨਾਂਅ ਹੇਠ ਉਨ੍ਹਾਂ ਦੇ ਟੈਂਡਰ ਰੱਦ ਕਰਨ ਦੇ ਫਰਮਾਨ ਜਾਰੀ ਕਰਕੇ ਉਨ੍ਹਾਂ ਦਾ ਰੁਜਗਾਰ ਖੋਹਣ ਦੀਆਂ ਤਿਆਰੀਆਂ ਜਾਰੀ ਹਨ।
ਆਗੂਆਂ ਵਲੋ ਕਿਹਾ ਗਿਆ ਕਿ ਇਹ ਸਰਕਾਰ ਢੀਗਾਂ ਤਾਂ ਪੱਕਾ ਰੁਜਗਾਰ ਦੇਣ ਦੀਆਂ ਮਾਰਦੀ ਸੀ ਪਰ ਜਿਸਨੇ ਬਿਜਲੀ ਖੇਤਰ ਵਿਚ ਖਾਲੀ ਅਸਾਮੀਆਂ ਵਿਰੁੱਧ ਰਿਟਾਇਰੀ ਮੁਲਾਜਮਾਂ ਦੀ ਭਰਤੀ ਦੇ ਫੁਰਮਾਨ ਜਾਰੀ ਕੀਤੇ ਹਨ। ਤਪਾ ਸਰਕਾਰੀ ਹਸਪਤਾਲ ਵਿਚ ਕੰਮ ਕਰਦੇ ਠੇਕਾ ਕਾਮਿਆ ਨੂੰ ਫੰਡਾਂ ਦੀ ਘਾਟ ਦੇ ਨਾਂਅ ਹੇਠ ਛਾਂਟੀ ਕਰ ਦਿੱਤਾ ਹੈ। ਹੜਤਾਲ ਤੇ ਗਏ ਪਟਵਾਰੀਆਂ ਦੀਆਂ ਮੰਗਾਂ ਦਾ ਜਮਹੂਰੀ ਢੰਗ ਨਾਲ ਹੱਲ ਕਰਨ ਦੀ ਥਾਂ ਉਨ੍ਹਾਂ ਦੀ ਥਾਂ ਤੇ ਰਿਟਾਇਰੀ ਪਟਵਾਰੀਆਂ ਦੀ ਭਰਤੀ ਦਾ ਜਾਬਰਾਨਾ ਫੁਰਮਾਨ ਕੀਤਾ ਗਿਆ ਹੈ। ਜਿਹੜਾ ਕਿ ਭਵਿੱਖ ਲਈ ਸਮੂਹ ਸੰਘਰਸ਼ਸ਼ੀਲ ਲੋਕਾਂ ਤੇ ਵੀ ਲਾਗੂ ਕੀਤਾ ਜਾਂਦਾ ਹੈ। ਆਗੂਆਂ ਵਲੋਂ ਸਰਕਾਰ ਨੂੰ ਕਿਹਾ ਕਿ ਗਿਆ ਕਿ ਉਸਨੇ ਹੁਣ ਵੀ ਗੱਲਬਾਤ ਰਾਹੀ ਮਸਲਿਆਂ ਦੇ ਹੱਲ ਦਾ ਰਾਹ ਅਖਤਿਆਰ ਨਾ ਕੀਤਾ ਤਾਂ ਠੇਕਾ ਮੁਲਾਜਮ ਪੰਜਾਬ ਦੇ ਸਾਰੇ ਮੰਤਰੀਆਂ ਦੇ ਇਲਾਕਿਆਂ ਵਿਚ ਝੰਡਾ ਮਾਰਚ ਕਰਕੇ ਸਰਕਾਰ ਦੀ ਅਸਲੀਅਤ ਜੱਗ ਜਾਹਿਰ ਕਰਨਗੇ। 15 ਜੂਨ ਵਾਲੇ ਦਿਨ ਸੰਗਰੂਰ ਵਿਚ ਇਕ ਲਾ ਮਿਸਾਲ ਇਕੱਠ ਕਰਕੇ ਸਰਕਾਰ ਦੀ ਅਸਲੀਅਤ ਸਮੂਹ ਪੰਜਾਬੀਆਂ ਵਿਚ ਜੱਗ ਜਾਹਿਰ ਕੀਤਾ ਜਾਵੇਗਾ।

Related posts

ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

punjabusernewssite

ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰਦਾ ਗੈਂਗਸਟਰ ਗੋਲੀ ਲੱਗਣ ਕਾਰਨ ਹੋਇਆ ਜ਼ਖ਼ਮੀ

punjabusernewssite

ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੰਤਰੀ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੰਨਵਾਦ ਕੀਤਾ

punjabusernewssite