ਐਸਮਾ ਕਾਨੂੰਨ ਲਾਗੂ ਕਰਨ ਦੀ ਥਾਂ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ ਆਪ ਸਰਕਾਰ:-ਮੋਰਚਾ ਆਗੂ
ਚੰਡੀਗੜ੍ਹ, 31 ਅਗਸਤ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਵਰਿੰਦਰ ਸਿੰਘ ਮੋਮੀ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ਼ ਤਰਾਂ-ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਆਪ ਸਰਕਾਰ ਨੇ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਥਾਂ ਸਮੂਹ ਮਿਹਨਤਕਸ਼ ਲੋਕਾਂ ਦੇ ਸੰਘਰਸ਼ਾਂ ਨੂੰ ਕੁਚਲਣ ਲਈ ਐਸਮਾ ਕਾਨੂੰਨ ਲਾਗੂ ਕਰ ਦਿੱਤਾ ਹੈ
ਸਿਹਤ ਵਿਭਾਗ ਕਲੈਰੀਕਲ ਯੂਨੀਅਨ ਦੀ ਜਿਲ੍ਹਾ ਬਾਡੀ ਦੀ ਹੋਈ ਚੋਣ, ਡਾਇਰੈਕਟਰ ਵਿਰੁਧ ਕੀਤੀ ਨਾਅਰੇਬਾਜ਼ੀ
ਇਸ ਸਮੇਂ ਜਦੋਂ ਪੰਜਾਬ ਦੇ ਸਮੂਹ ਮਿਹਨਤਕਸ਼ ਲੋਕ ਸਰਕਾਰ ਦੇ ਝੂਠੇ ਲਾਰਿਆਂ ਦੀ ਅਸਲੀਅਤ ਨੂੰ ਬੁੱਝ ਚੁੱਕੇ ਹਨ ਕਿ ਬਦਲਾਅ ਦੇ ਧੋਖੇ ਹੇਠ ਬਣੀ ਆਪ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਪਹਿਲੀਆਂ ਸਰਕਾਰਾਂ ਦੇ ਰਾਹਾਂ ਤੇ ਹੀ ਨਹੀਂ ਸਗੋਂ ਪਹਿਲੀਆਂ ਸਰਕਾਰਾਂ ਨੂੰ ਪਿੱਛੇ ਛੱਡਣ ਜਾ ਰਹੀ ਹੈ ਇਹ ਜਾਣ ਚੁੱਕੇ ਮਿਹਨਤਕਸ਼ ਲੋਕਾਂ ਦਾ ਹਰ ਹਿੱਸਾ ਆਪਣੇ ਹੱਕਾਂ ਦੀ ਰਾਖੀ ਅਤੇ ਪ੍ਰਾਪਤੀ ਲਈ ਸੰਘਰਸ਼ਾਂ ਦਾ ਠੀਕ ਰਾਹ ਅਖਤਿਆਰ ਰਿਹਾ ਹੈ ਉਸ ਸਮੇਂ ਵੀ ਪੰਜਾਬ ਦੀ ਆਪ ਸਰਕਾਰ ਇਸ ਪੱਸਰ ਰਹੀ ਲੋਕ ਬੇਚੈਨੀ ਤੋਂ ਕੋਈ ਸਬਕ ਲੈਕੇ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਮੀਟਿੰਗਾਂ ਰਾਹੀਂ ਉਹਨਾਂ ਦੀਆਂ ਬਾਜਵ ਮੰਗਾਂ ਦਾ ਹੱਲ ਕਰਨ ਦੀ ਬਿਜਾਏ ਜਬਰ ਦੇ ਜ਼ੋਰ ਸੰਘਰਸ਼ਾਂ ਨੂੰ ਕੁਚਲਣ ਦੇ ਪਹਿਲੀਆਂ ਸਰਕਾਰਾਂ ਦੇ ਰਾਹਾਂ ਤੇ ਤੁਰ ਰਹੀ ਹੈ ਅਤੇ ਗੱਲਬਾਤ ਰਾਹੀਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਮੰਗ ਰਹੀਆਂ ਜਥੇਬੰਦੀਆਂ ਨਾਲ ਆਪ ਸਰਕਾਰ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ
ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਚੱਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਰਾਸਤੇ ਵਿਚ ਰੋਕਿਆ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਆਪ ਸਰਕਾਰ ਦਾ ਇਹ ਵਿਵਹਾਰ ਕਿਸੇ ਤੋਂ ਵੀ ਗੁੱਝਾ ਨਹੀਂ ਹੈ,ਇਸ ਤੋਂ ਵੀ ਅਗਾਂਹ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਸਗੋਂ ਨਵੇਂ ਹਮਲੇ ਰਾਹੀਂ ਸਰਕਾਰੀ ਮੁਲਾਜ਼ਮਾਂ ਦੇ ਭੱਤੇ ਬੰਦ ਕੀਤੇ ਜਾ ਰਹੇ ਹਨ,ਹੁਣ ਪੰਜਾਬ ਦੇ ਬੇਵੱਸ ਪਟਵਾਰੀਆਂ ਅਤੇ ਡੀ.ਸੀ.ਦਫ਼ਤਰ ਦੇ ਕਲਰਕਾਂ ਜਾਂ ਹੋਰ ਮੁਲਾਜ਼ਮਾਂ ਵੱਲੋੰ ਆਪ ਸਰਕਾਰ ਦੇ ਲੋਕਮਾਰੂ ਰਵਈਏ ਵਿਰੁੱਧ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ
ਵਿੱਤ ਮੰਤਰੀ ਦੇ ਹੁਕਮਾਂ ‘ਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ
ਉਸ ਸਮੇਂ ਵੀ ਆਪ ਸਰਕਾਰ ਵੱਲੋੰ ਗੱਲਬਾਤ ਰਾਹੀਂ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਪਹਿਲੀਆਂ ਸਰਕਾਰਾਂ ਵੱਲੋਂ ਲੋਕ ਸੰਘਰਸ਼ਾਂ ਨੂੰ ਕੁਚਲਣ ਲਈ ਤਹਿ ਜ਼ਰੂਰੀ ਸੇਵਾਵਾਂ ਅਧੀਨ ਕਾਨੂੰਨ ਐਸਮਾ ਨੂੰ ਲਾਗੂ ਕਰਨ ਦਾ ਨਾਦਰਸ਼ਾਹੀ ਫੁਰਮਾਨ ਕਰ ਦਿੱਤਾ ਹੈ ਜੋ ਕਿ ਮੰਗਾਂ ਮੰਨਣ ਦੀ ਥਾਂ ਕਾਰਪੋਰੇਟ ਹਿੱਤਾਂ ਦੀ ਪੂਰਤੀ ਲਈ ਜਬਰ ਦੇ ਜ਼ੋਰ ਸੰਘਰਸ਼ ਨੂੰ ਕੁਚਲਣ ਦਾ ਰਾਹ ਹੈ,ਮੋਰਚੇ ਦੇ ਸੂਬਾਈ ਆਗੂਆਂ ਨੇ ਸਮੂਹ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ,ਇਨਲਿਸਟਮੈਂਟ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋੰ ਸੰਘਰਸ਼ਾਂ ਨੂੰ ਕੁਚਲਣ ਦੀ ਨੀਅਤ ਨਾਲ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਟਵਾਉਣ ਲਈ ਉਲੀਕੇ ਅਗਲੇ ਸੰਘਰਸ਼ਾਂ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੁੱਦਿਆ ਜਾਵੇ।
Share the post "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਐਸਮਾ ਕਾਨੂੰਨ ਲਾਗੂ ਕਰਨ ਦੀ ਨਿਖੇਧੀ"