ਡਿਪਟੀ ਕਮਿਸ਼ਨਰ ਨੇ ਏਐਸਆਈ ਹਰਪਾਲ ਨੂੰ 48ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਕੀਤਾ ਸਨਮਾਨਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 23 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ “ਬਰਥ-ਡੇ ਸੈਲੀਬਰੇਸ਼ਨ” ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਏਐਸਆਈ ਹਰਪਾਲ ਸਿੰਘ ਨੂੰ ਉਨ੍ਹਾਂ ਦੇ 48ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਏਐਸਆਈ ਹਰਪਾਲ ਸਿੰਘ ਇਸ ਸਮੇਂ ਡਿਪਟੀ ਕਮਿਸ਼ਨਰ ਦੀ ਸਕਿਊਟੀ ਵਿੱਚ ਆਪਣੀ ਡਿਊਟੀ ਨਿਭਾਅ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਹਰਪਾਲ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਾਲ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ। ਇਸ ਮੌਕੇ ਪੀਐਸਓ ਸ਼੍ਰੀ ਜਸਕਰਨ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਹੁਣ 1.80 ਲੱਖ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਮਿਲੇਗਾ ਲਾਡੋ ਲਕਸ਼ਮੀ ਯੋਜਨਾ ਦਾ ਲਾਭ – ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਕਾਲੀਰਾਨੋ, ਸੁਲਤਾਨਪੁਰ, ਸੋਂਟੀ ਅਤੇ ਬੀੜ ਸੋਂਟੀ...

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...