ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਫ਼ਾਰ ਬੁਆਏਜ਼ ਦੇ ਵਿਦਿਆਰਥੀਆਂ ਨੂੰ ਵੰਡੇ ਸਾਈਕਲ

Date:

spot_img

ਸੁਖਜਿੰਦਰ ਮਾਨ
ਬਠਿੰਡਾ, 3 ਦਸੰਬਰ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਚਿਲਡਰਨ ਹੋਮ (ਫ਼ਾਰ ਬੁਆਏਜ਼) ਦੇ 8 ਬੱਚਿਆਂ ਨੂੰ ਸਕੂਲ ਆਉਣ-ਜਾਣ ਲਈ ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ ਦਾਨ ਕੀਤੇ ਗਏ ਸਾਈਕਲਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਬੱਚਿਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਚੰਗੀ ਸਿੱਖਿਆ ਗ੍ਰਹਿਣ ਕਰਨ ਲਈ ਵੀ ਪ੍ਰੇਰਿਤ ਕੀਤਾ। ਜਿਕਰਯੌਗ ਹੈ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਨਾਥ, ਲੋੜਵੰਦ ਤੇ ਬੇਸਹਾਰਾ ਬੱਚਿਆਂ ਦੀ ਸਾਂਭ-ਸੰਭਾਲ ਤੇ ਪੜ੍ਹਾਈ ਲਿਖਾਈ ਲਈ ਇਹ ਚਿਲਡਰਨ ਹੋਮ ਚਲਾਇਆ ਜਾ ਰਿਹਾ ਹੈ। ਇਸ ਮੌਕੇ ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਚਿਲਡਰਨ ਹੋਮ ਫਾਰ ਬੁਆਏਜ਼ ਤੋਂ ਸਕੂਲ ਦੂਰ ਹੋਣ ਦੇ ਕਾਰਨ ਬੱਚਿਆ ਨੂੰ ਪੈਦਲ ਸਕੂਲ ਜਾਣ ਵਿੱਚ ਦਿੱਕਤ ਆਉਂਦੀ ਸੀ। ਇਸ ਮੌਕੇ ਐਸਡੀਐਮ ਕੰਵਰਜੀਤ ਸਿੰਘ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ, ਰਾਜਵਿੰਦਰ ਸਿੰਘ ਅਤੇੇ ਵਿਦਿਆਰਥੀਆਂ ਹਾਜ਼ਰ ਸਨ।

spot_img
spot_img
spot_img

Share post:

Popular

More like this
Related

Finance Minister Harpal Singh Cheema ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

👉ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ...

PAU ਦੇ ਚਾਰ ਵਿਗਿਆਨੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਪੇਪਰ ਪੇਸ਼ਕਾਰੀ ਲਈ ਪੁਰਸਕਾਰ ਜਿੱਤੇ

Ludhiana News:Punjab Agricultural University Ludhiana(Pau)ਵੱਲੋਂ ਨਦੀਨ ਪ੍ਰਬੰਧਨ ਸਬੰਧੀ ਆਯੋਜਿਤ...