WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਦਿੱਤਾ ਸੁਨੇਹਾ

ਕਿਹਾ, ਸਿੱਧੀ ਬਿਜਾਈ ਲਈ ਸਰਕਾਰ ਵਲੋਂ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਰਾਸ਼ੀ ਦਾ ਲਾਭ ਲੈਣ ਕਿਸਾਨ
ਸੁਖਜਿੰਦਰ ਮਾਨ
ਬਠਿੰਡਾ, 24 ਮਈ : ਪੰਜਾਬ ਸਰਕਾਰ ਵੱਲੋ ਪਾਣੀ ਦੇ ਡਿੱਗਦੇ ਪੱਧਰ ਨੂੰ ਉਪਰ ਚੁੱਕਣ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਬੀੜ ਬਹਿਮਣ ਵਿਖੇ ਆਪ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕੱਦੂ ਵਾਲੇ ਝੋਨੇ ਦੀ ਜਗ੍ਹਾ ਵੱਧ ਤੋਂ ਵੱਧ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਦਾ ਵੱਧ ਤੋ ਵੱਧ ਫਾਇਦਾ ਉਠਾਉਣ ਲਈ ਵੀ ਕਿਹਾ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਪਾਖਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 21000 ਹੈਕਟੇਅਰ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਗਈ ਸੀ ਜੋ ਕਿ ਇਸ ਸਾਲ ਦੁਗਣੇ ਤੋ ਵੀ ਵੱਧ ਕੇ ਲਗਭਗ 50000 ਹੈਕਟੇਅਰ ਹੋਣ ਦੀ ਉਮੀਦ ਹੈ। ਡਾ. ਪਾਖਰ ਸਿੰਘ ਨੇ ਕਿਸਾਨਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ 10-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਸਿੱਧੀ ਬਿਜਾਈ ਨਾਲ ਕਿਸਾਨਾਂ ਦਾ ਖਰਚਾ ਘੱਟ ਹੁੰਦਾ ਹੈ ਅਤੇ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ।
ਕੈਂਪ ਵਿੱਚ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੰਦੇ ਹੋਏ ਬਲਾਕ ਖੇਤੀਬਾੜੀ ਅਫਸਰ ਡਾ. ਜਗਦੀਸ ਸਿੰਘ ਨੇ ਸਿੱਧੀ ਬਿਜਾਈ ਦੀ ਤਕਨੀਕ ਬਾਰ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕਿਵੇਂ ਕਿਸਾਨ ਸਿੱਧੀ ਬਿਜਾਈ ਦੁਆਰਾ ਖਰਚਾ ਘਟਾ ਕੇ ਵਧੇਰੇ ਮੁਨਾਫਾ ਕਮਾ ਸਕਦੇ ਹਨ ਅਤੇ ਨਾਲ ਪਾਣੀ ਦੀ ਬੱਚਤ ਵੀ ਕਰ ਸਕਦੇ ਹਨ। ਡਾ. ਜਗਦੀਸ ਸਿੰਘ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਵਿੱਚ ਪਹਿਲੇ ਪਾਣੀ 21 ਦਿਨਾਂ ਤੇ ਲਾਉਣ ਦੀ ਮਹੱਤਤਾ ਅਤੇ ਨਾਲ ਹੀ ਸਿੱਧੀ ਬਿਜਾਈ ਵਿੱਚ ਖਾਦ ਅਤੇ ਨਦੀਨ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪਿਛਲੇ ਵਰ੍ਹੇ ਸਿੱਧੀ ਬਿਜਾਈ ਵਿੱਚ ਸਫਲਤਾ ਹਾਸਿਲ ਕਰਨ ਵਾਲੇ ਕਿਸਾਨਾਂ ਦੁਆਰਾ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਇਸ ਕੈਂਪ ਨੂੰ ਕਾਮਯਾਬ ਬਣਾਉਣ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਠਿੰਡਾ ਦੀ ਸਮੁੱਚੀ ਟੀਮ ਨੇ ਸਹਿਯੋਗ ਦਿੱਤਾ।

Related posts

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੁੜ ਹੋਈ ਜ਼ਿਲ੍ਹਾ ਪੱਧਰੀ ਅਮਨ ਕਮੇਟੀ ਦੀ ਹੋਈ ਰੀਵਿਊ ਮੀਟਿੰਗ

punjabusernewssite

ਬਠਿੰਡਾ ਚ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ

punjabusernewssite

ਆਪ ਆਦਮੀ ਪਾਰਟੀ ਵਿੱਚ ਵੱਡੀ ਗਿਣਤੀ ‘ਚ ਹੋਏ ਲੋਕ ਸ਼ਾਮਲ

punjabusernewssite