ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 23 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਵੱਖ-ਵੱਖ ਮਿਊਂਸੀਪਲ ਕਾਊਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਤੇ ਐਮਆਰਐਫ਼ ਸੈੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਅਧੀਨ ਪੈਂਦੀ ਮਿਊਂਸੀਪਲ ਕਾਊਂਸਲ ਮੌੜ ਵਿਖੇ ਸਥਿਤ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਇਲਾਵਾ ਇਕੱਤਰ ਕੀਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬਣਾਏ ਗਏ ਐਮਆਰਐਫ਼ ਸ਼ੈੱਡਾਂ ਰਾਹੀਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੀ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਦੀ ਨਗਰ ਪੰਚਾਇਤ ਕੋਟਸ਼ਮੀਰ ਤੇ ਮਿਊਂਸੀਪਲ ਕਾਊਂਸਲ ਕੋਟਫੱਤਾ ਵਿਖੇ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਸੋਲਡ ਵੇਸਟ ਮਨੇਜ਼ਮੈਂਟ ਦੇ ਕੰਮਾਂ ਦੀ ਵੀ ਸਮੀਖਿਆ ਵੀ ਕੀਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਨਗਰ ਪੰਚਾਇਤ ਕੋਟਸ਼ਮੀਰ ਵਿਖੇ ਗਿੱਲੇ ਕੂੜੇ ਤੋਂ ਬਣਾਈ ਜਾ ਰਹੀ ਆਰਗੈਨਿਕ ਖ਼ਾਦ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ, ਦੀਪਕ ਸੇਤੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਤੇ ਐਮਆਰਐਫ਼ ਸੈੱਡਾਂ ਦਾ ਕੀਤਾ ਦੌਰਾ"