ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਨਾ ਆਉਣ ਦਿੱਤੀ ਜਾਵੇ ਦਿੱਕਤ : ਡਿਪਟੀ ਕਮਿਸ਼ਨਰ
ਕਣਕ ਦੀ ਵੰਡ ਤੋਂ ਪਹਿਲਾਂ ਸ਼ਡਿਊਲ ਨੂੰ ਡਿਪੂਆਂ ਤੇ ਡਿਸਪਲੇਅ ਕਰਨਾ ਬਣਾਇਆ ਜਾਵੇ ਲਾਜ਼ਮੀ
ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਅੱਜ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਵੰਡ ਸਬੰਧੀ ਕਮਲਾ ਨਹਿਰੂ ਕਲੋਨੀ, ਗੋਪਾਲ ਨਗਰ, ਲਾਲ ਸਿੰਘ ਬਸਤੀ ਤੇ ਬੁਲਾਡੇਵਾਲਾ ਦੇ ਆਦਿ ਡਿਪੂਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਲਾਭਪਤਾਰੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਉਨ੍ਹਾਂ ਜਾਇਜ਼ ਸਮੱਸਿਆਵਾਂ ਦਾ ਮੌਕੇ ਹੱਲ ਕੀਤਾ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਡਿਪੂ ਹੋਲਡਰਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਤਰੀਆਂ ਨੂੰ ਰਾਸ਼ਨ ਦੀ ਸਹੀ ਮਾਤਰਾ ਵਿਚ ਵੰਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਲਈ ਬੈਠਣ, ਸਾਫ਼ ਪੀਣ ਵਾਲੇ ਪਾਣੀ ਅਤੇ ਪਖ਼ਾਨੇ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਵੰਡ ਤੋਂ ਪਹਿਲਾਂ ਸ਼ਡਿਊਲ ਨੂੰ ਡਿਪੂਆਂ ਤੇ ਡਿਸਪਲੇਅ ਕਰਨਾ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ NOR3 (One Nation, One Ration 3ard ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ-7 ਤਹਿਤ ਮਹੀਨਾ ਅਕਤੂਬਰ 2022 ਤੋਂ ਦਸੰਬਰ 2022 ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਇਸ ਸਕੀਮ ਤਹਿਤ ਕੁੱਲ 215399 ਕਾਰਡ ਧਾਰਕਾਂ ਚੋਂ 178369 ਕਾਰਡ ਧਾਰਕਾਂ (82.80 ਫ਼ੀਸਦੀ) ਨੂੰ ਕਣਕ ਵੰਡ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।ਦੌਰੇ ਮੌਕੇ ਏਐਫਐਸਓ ਹਰਸ਼ਿਤ ਮਹਿਤਾ ਤੇ ਰਾਜੇਸ਼ ਕੁਮਾਰ ਤੋਂ ਇਲਾਵਾ ਵਿਭਾਗ ਨਾਲ ਸਬੰਧਤ ਇਸਪੈਕਟਰ ਤੇ ਹੋਰ ਨੁਮਾਇੰਦੇ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਅਚਨਚੇਤ ਰਾਸ਼ਨ ਡਿੱਪੂਆਂ ਦੀ ਕੀਤੀ ਚੈਕਿੰਗ,ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ"