ਸੁਖਜਿੰਦਰ ਮਾਨ
ਬਠਿੰਡਾ, 9 ਮਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਾਲਜ, ਰੇਲਵੇ ਸਟੇਸ਼ਨ, ਹੋਟਲ, ਰੈਸਟੋਰੈਂਟ ਜੋ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਦੇ ਸਨ, ਉਨ੍ਹਾਂ ਨੂੰ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਨ ਵਾਲਿਆਂ ਚ ਹੋਟਲ ਸੰਗੀਤ ਰੋਇਲ, ਹੋਟਲ ਬੀਆਰਐਨ, ਹੋਟਲ ਸੈਪਲ ਅਤੇ ਗੋਪਾਲ ਸਵੀਟਸ ਦੇ ਨੁਮਾਇੰਦੇ ਆਦਿ ਸ਼ਾਮਲ ਸਨ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਫੂਡ ਸੇਫ਼ਟੀ ਵੈਨ ਚਲਾਈ ਜਾ ਰਹੀ ਹੈ। ਇਸ ਵੈਨ ਰਾਹੀਂ ਸਕੂਲਾਂ ਤੋਂ ਇਲਾਵਾ ਘਰਾਂ ਵਿੱਚ ਖਾਣ-ਪੀਣ ਰੋਜ਼ਾਨਾਂ ਵਰਤੋਂ ਚ ਲਿਆਂਦੀਆਂ ਜਾਣ ਵਾਲੀਆਂ ਚੀਜ਼ਾਂ ਦੁੱਧ, ਦਹੀ, ਪਨੀਰ, ਪਾਣੀ, ਕੱਚੇ ਤੇਲ, ਜੂਸ, ਹਰ ਤਰ੍ਹਾਂ ਦੇ ਖਾਣ-ਪੀਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਮਸਾਲਿਆਂ ਤੋਂ ਇਲਾਵਾ ਦੇਸੀ ਘੀ, ਰਿਫਾਇਡ ਦੀ ਸੈਪਲਿੰਗ ਨਾ ਮਾਤਰ ਫੀਸ ਸਿਰਫ਼ 50 ਰੁਪਏ ਨਿਰਧਾਰਿਤ ਕੀਤੀ ਜਾਂਦੀ ਹੈ।ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਕੀਤੀ ਸਰਟੀਫ਼ਿਕੇਟਾਂ ਦੀ ਵੰਡ"