WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਰਿਹਰਸਲ ਦਾ ਲਿਆ ਜਾਇਜ਼ਾ

ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੀਤੀ ਹਦਾਇਤ
ਰਿਹਰਸਲ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੇ ਦਿੱਤੇ ਆਦੇਸ਼
ਸੁਖਜਿੰਦਰ ਮਾਨ
ਬਠਿੰਡਾ, 26 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਸੀਜ਼ਨ-2 ਦੀ ਸ਼ੁਰੂਆਤ 29 ਅਗਸਤ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਸਬੰਧੀ ਹੋਈ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਸ਼੍ਰੀ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਇਸ ਤੋਂ ਪਹਿਲਾਂ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗੱਤਕਾ, ਜਿਮਨਾਸਟਿਕ ਸ਼ੋਅ, ਭੰਗੜਾ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜੋ ਉਣਤਾਈਆਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਜਲਦ ਠੀਕ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਪੀ ਜੀਐਸ ਸੰਘਾ, ਐਸਡੀਐਮ ਮੌੜ ਵਰਿੰਦਰ ਕੁਮਾਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

punjabusernewssite

ਸਿੱਖਿਆ ਦਾ ਮੰਤਵ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ : ਸ਼ਿਵ ਪਾਲ ਗੋਇਲ

punjabusernewssite

67 ਵੀ ਜੋਨ ਬਠਿੰਡਾ-2 ਦੀ ਅਥਲੈਟਿਕਸ ਮੀਟ ਵਿੱਚ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

punjabusernewssite