ਸਕੂਲਾਂ, ਕਾਲਜਾਂ ਤੇ ਪਿੰਡ ਪੱਧਰ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਲਗਾਏ ਜਾਣ ਸੈਮੀਨਾਰ
ਬਿਨਾਂ ਲਾਇਸੰਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਖਿਲਾਫ਼ ਕੀਤੀ ਜਾਵੇ ਕਾਨੂੰਨੀ ਕਾਰਵਾਈ
ਬਠਿੰਡਾ, 6 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ਤੇ ਵੱਧ ਤੋਂ ਵੱਧ ਵਿਸ਼ੇਸ਼ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ ਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਵੇ।
ਨਿਗਮ ਮੀਟਿੰਗ: ਕੋਂਸਲਰਾਂ ’ਤੇ ਭਾਰੂ ਪੈਂਦੇ ਦਿਖ਼ਾਈ ਦਿੱਤੇ ਡਿਪਟੀ ਕਮਿਸ਼ਨਰ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਲਾਇਸੰਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਤੇ ਕਾਨੂੰਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਮੈਡੀਕਲ ਸਟੋਰ ਤੇ ਨਸ਼ੀਲੇ ਪਦਾਰਥ ਵੇਚਣ ਸਬੰਧੀ ਸੂਚਨਾ ਮਿਲਦੀ ਹੈ ਤਾਂ ਉਹ ਤਰੁੰਤ ਉੱਥੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਨਾ ਲਾਜ਼ਮੀ ਬਣਾਉਣ।
ਪੰਜਾਬ ‘ਚ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਂਗਰਸ ਨੇ ਸ਼ੱਪਸ਼ਟ ਕੀਤਾ ਆਪਣਾ-ਆਪਣਾ ਸਟੈਂਡ, ਨਹੀਂ ਹੋਵੇਗਾ ਗੱਠਜੋੜ
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਨੂੰ ਕਿਹਾ ਕਿ ਪਿੰਡ ਚ ਨਸ਼ਾ ਨੂੰ ਰੋਕਣ ਵਾਲੀਆਂ ਬਣਾਈਆਂ ਗਈਆਂ ਕਮੇਟੀਆਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਵੱਧ ਤੋਂ ਵੱਧ ਕੈਂਪ ਲਗਾਉਣੇ ਯਕੀਨੀ ਬਣਾਉਣ ਤਾਂ ਜੋ ਨੋਜਵਾਨ ਪੀੜੀ ਨੂੰ ਇਸ ਦਲਦਲ ਵਿਚ ਪੈਣ ਤੋਂ ਰੋਕਿਆ ਜਾਵੇ। ਇਸ ਮੌਕੇ ਐਸਡੀਐਮ ਮੈਡਮ ਇਨਾਯਤ, ਸਹਾਇਕ ਕਮਿਸ਼ਨਰ (ਜਨਰਲ) ਪੰਕਜ਼ ਕੁਮਾਰ, ਡਾ. ਅਰੁਣ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ"