ਕਿਹਾ, ਅਧਿਕਾਰ ਖੇਤਰ ਚ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ
ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ
ਅਧਿਕਾਰੀਆਂ ਨੂੰ ਦਿਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ : ਚੇਅਰਮੈਨ ਨਗਰ ਸੁਧਾਰ ਟਰੱਸਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਦਫ਼ਤਰ ਨਗਰ ਸੁਧਾਰ ਟਰੱਸਟ ਬਠਿੰਡਾ ਨਾਲ ਸਬੰਧਤ ਆਮ ਲੋਕਾਂ ਦੀਆਂ ਸਥਾਨਕ ਨਗਰ ਸੁਧਾਰ ਟਰੱਸਟ ਵਿਖੇ ਹਰ ਤਰ੍ਹਾਂ ਦੀਆਂ ਦਰਖ਼ਾਸਤਾਂ ਵਾ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਛੋਟੀਆਂ ਦੁਕਾਨਾਂ (ਬੂਥਾਂ), ਪਲਾਟਾਂ ਦੇ ਇਤਰਾਜ਼ਹੀਣਤਾ ਸਰਟੀਫਿਕੇਟਾਂ, ਨਕਸ਼ੇ ਅਤੇ ਰਜਿਸਟਰੀਆਂ ਸੰਬੰਧੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਉਨ੍ਹਾਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਅਧਿਕਾਰ ਖੇਤਰ ਅਧੀਨ ਆਉਂਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਚ ਤੇਜੀ ਲਿਆਂਦੀ ਜਾਵੇ ਤੇ ਕੋਈ ਵੀ ਕੰਮ ਬਾਕਾਇਆ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਹਰੇਕ ਤਰ੍ਹਾਂ ਦੀ ਅਧਿਕਾਰ ਖੇਤਰ ਅਧੀਨ ਆਉਂਦੀ ਜਾਇਜ਼ ਦਰਖਾਸਤ/ਸ਼ਿਕਾਇਤ ਦਾ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਨਿਗਰਾਨ ਇੰਜੀਨੀਅਰ ਸ਼੍ਰੀ ਅਤੁਲ ਸ਼ਰਮਾ, ਐਕਸੀਅਨ ਸ਼੍ਰੀ ਨਰਿੰਦਰ ਸਿੰਗਲਾ, ਈਓ ਸ. ਹਰਪ੍ਰੀਤ ਸਿੰਘ ਅਤੇ ਐਸਡੀਓ ਸ਼੍ਰੀ ਅਕੁੰਰ ਗੋਇਲ ਤੋਂ ਇਲਾਵਾ ਆਮ ਲੋਕ ਮੌਜੂਦ ਸਨ।
Share the post "ਡਿਪਟੀ ਕਮਿਸ਼ਨਰ ਨੇ ਸੁਣੀਆਂ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਆਮ ਲੋਕਾਂ ਦੀਆਂ ਸਮੱਸਿਆਵਾਂ"