ਸੁਖਜਿੰਦਰ ਮਾਨ
ਬਠਿੰਡਾ, 5 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਮੁਹੱਲਾ ਕਲੀਨਿਕ ਸਕੀਮ ਤਹਿਤ ਅੱਜ ਸੂਬੇ ਭਰ ਵਿਚ 80 ਨਵੇਂ ਕਲੀਨਿਕ ਖੋਲਣ ਦੀ ਲੜੀ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਢਪਾਲੀ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪੈਰੇ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਸਿਵਲ ਸਰਜਨ ਡਾ ਤੇਜਵੰਤ ਢਿੱਲੋਂ ਅਤੇ ਐਸ.ਡੀ.ਐਮ ਓਮ ਪ੍ਰਕਾਸ ਸਹਿਤ ਇਲਾਕੇ ਮੋਹਤਬਰਾਂ ਦੀ ਹਾਜ਼ਰੀ ’ਚ ਸ਼ੁਰੂ ਕੀਤੇ ਇਸ ਕਲੀਨਿਕ ਵਿਚ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਰੀਰਕ ਤੰਦਰੁਸਤੀ ਲਈ ਯਤਨਸ਼ੀਲ ਹੈ। ਇਸੇ ਲੜੀ ਤਹਿਤ ਇਹਨਾਂ ਮੁਹੱਲਾ ਕਲੀਨਿਕਾ ਰਾਹੀਂ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਇਹਨਾਂ ਕਲੀਨਿਕਾ ਵਿਚ ਲੋੜੀਂਦੇ ਟੈਸਟ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਦਾ ਮੁੱਖ ਮੰਤਵ ਲੋਕਾਂ ਨੂੰ ਉਹਨਾਂ ਦੇ ਘਰਾ ਨੇੜੇ ਬਹੁਤ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਨਾ ਹੈ। ਇਸ ਮੌਕੇ ਐਸ.ਐਮ.ਓ ਭਗਤਾ ਡਾਕਟਰ ਸੀਮਾ ਗੁਪਤਾ, ਤਹਿਸੀਲਦਾਰ ਕੰਵਲਜੀਤ ਸਿੰਘ, ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਅਤੇ ਹੋਰ ਪ੍ਰਸਾਨਿਕ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਮੋਹਤਵਰ ਵਿਅਕਤੀ ਮੌਜੂਦ ਸਨ।
Share the post "ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਢਪਾਲੀ ਦਾ ਉਦਘਾਟਨ, ਜ਼ਿਲ੍ਹੇ ’ਚ ਹੋਏ 25 ਮੁਹੱਲਾ ਕਲੀਨਿਕ"