ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ

Date:

spot_img

ਡਿੱਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ‘ਤੇ ਵਿਚਾਰ : ਲਾਲ ਚੰਦ ਕਟਾਰੂਚੱਕ
ਮੰਤਰੀ ਵੱਲੋਂ ਪਾਰਦਰਸ਼ਿਤਾ ‘ਤੇ ਜ਼ੋਰ, ਕਿਹਾ – ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ
ਸੁਖਜਿੰਦਰ ਮਾਨ
ਚੰਡੀਗੜ੍ਹ, 13 ਮਈ:ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ। ਸੂਬੇ ਭਰ ਦੇ ਡਿੱਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਉਹਨਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਨੂੰ ਆਪਣੇ ਡਿੱਪੂਆਂ ਉੱਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇੱਕ ਮਸ਼ਹੂਰ ਅਦਾਰਾ ਹੋਣ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ ਜਿਸ ਨਾਲ ਇਹਨਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ। ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਹਨਾਂ ਦੇ ਧਿਆਨ ਵਿੱਚ ਹਨ, ਜਿਹਨਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਮੰਤਰੀ ਨੇ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਹਨਾਂ ਸਭਨਾਂ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇੱਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀ ਅਭਿਨਵ ਤ੍ਰਿਖਾ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

spot_img
spot_img

Share post:

Popular

More like this
Related

ਸੜਕਾਂ ‘ਤੇ Students ਦਾ ਹੰਗਾਮਾ, ਗੱਡੀਆਂ ਸਣੇ ਫੂਕਤਾ ਸਾਰਾ ਸ਼ਹਿਰ

ਫਰਾਂਸ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ...

ਦੁਨੀਆਂ ‘ਚ ਆ ਗਈ ਨਵੀਂ ਬਿਮਾਰੀ, ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖ਼ਤਰਾ

ਰੂਸ ਦੀ ਇੱਕ ਐਂਟੀ-ਪਲੇਗ ਲੈਬਾਰਟਰੀ 'ਚ ਹੋਈ ਇੱਕ ਮੌਤ...

Work From Home ਦਾ ਐਲਾਨ! ਦਫ਼ਤਰਾਂ ’ਚ ਸਿਰਫ਼ 50 ਫ਼ੀਸਦੀ ਸਟਾਫ਼!

ਸੋਚੋ... ਸਵੇਰੇ ਦਫ਼ਤਰ ਜਾਣ ਲਈ ਤਿਆਰ ਹੋਏ, ਪਰ ਪਤਾ...