ਸੁਖਜਿੰਦਰ ਮਾਨ
ਬਠਿੰਡਾ, 25 ਅਪ੍ਰੈਲ: ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਦੇ ਪ੍ਰਧਾਨ ਅਮਰਜੀਤ ਹਨੀ, ਜਿਲ੍ਹਾ ਸਕੱਤਰ ਸਵਰਨ ਸਿੰਘ ਪੂਹਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਡੀਏਪੀ ਖਾਦ ਦੇ ਭਾਅ ਵਿੱਚ 150 ਰੁਪਏ ਗੱਟਾ ’ਚ ਵਾਧੇ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਲਗਾਤਾਰ ਕਿਸਾਨੀ ਤੇ ਨਵੇਂ-ਨਵੇਂ ਢੰਗਾਂ ਰਾਹੀਂ ਬੋਝ ਪਾਇਆ ਜਾ ਰਿਹਾ ਹੈ। ਮੋਦੀ ਦੀ ਸਰਕਾਰ ਕਿਸਾਨਾਂ ਦੀ 2022 ਤੱਕ ਆਮਦਨ ਦੁੱਗਣੀ ਕਰਨ ਦੇ ਵੱਡੇ- ਵੱਡੇ ਵਾਅਦੇ ਕਰ ਰਹੀ ਹੈ। ਪਰ ਉਲਟਾ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੇ ਖੂਨ-ਪਸੀਨੇ ਦੀ ਕਮਾਈ ਲੁੱਟਣ ਦੀ ਖੁੱਲ ਦਿੱਤੀ ਜਾ ਰਹੀ ਹੈ। ਜਿਸ ਦਾ ਸਬੂਤ ਡੀਏਪੀ ਖਾਦ ਦੇ ਵਿੱਚ ਕੀਤਾ ਗਿਆ ਵਾਧਾ ਹੈ। ਕਿਸਾਨੀ ਲਗਾਤਾਰ ਕਰਜੇ ਦੀ ਪੰਡ ਥੱਲੇ ਦੱਬੀ ਹੋਈ ਹੈ। ਲਗਾਤਾਰ ਖੁਦਕੁਸ਼ੀਆਂ ਦੇ ਰਾਹ ਪਈ ਹੋਈ ਹੈ। ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਬਜਾਏ ਉਲਟਾ ਕਰਜੇ ਦੀ ਪੰਡ ਨੂੰ ਹੋਰ ਭਾਰਾ ਕੀਤਾ ਜਾਵੇਗਾ। ਸੋ ਕੇਂਦਰ ਸਰਕਾਰ ਲਗਾਤਾਰ ਸਬਸਿਡੀਆਂ ਤੇ ਲਗਾਤਾਰ ਕੱਟ ਲਾ ਰਹੀ ਹੈ। ਇਸ ਤੋਂ ਲੱਗਦਾ ਹੈ ਕਿ ਕੇਂਦਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਖਾਦ ਤੋਂ ਵੀ ਸਬਸਿਡੀ ਬੰਦ ਕਰਨ ਵੱਲ ਇੱਕ ਕਦਮ ਅੱਗੇ ਹੈ। ਡੀਏਪੀ ਖਾਦ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ। ਕੇਂਦਰ ਸਰਕਾਰ ਨੂੰ ਸੰਘਰਸ ਦੀ ਚਿਤਾਵਨੀ ਦਿੱਤੀ ਗਈ।
ਡੀਏਪੀ ਖਾਦ ਦੇ ਭਾਅ ’ਚ ਵਾਧੇ ਦਾ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ
12 Views