WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਡੀਐਸਪੀ ਗਿ੍ਰਫਤਾਰੀ ਦਾ ਮਾਮਲੇ ਦੀ ਜਾਂਚ ਲਈ ਕੇਸ ਵਿਜੀਲੈਂਸ ਬਿਊਰੋ ਨੂੰ ਕੀਤਾ ਤਬਦੀਲ

ਵਿਜੀਲੈਂਸ ਬਿਊਰੋ ਭਿ੍ਰਸਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਵਿਸੇਸ ਜਾਂਚ ਏਜੰਸੀ ਹੋਣ ਕਾਰਨ ਪੰਜਾਬ ਪੁਲਿਸ ਨੇ ਇਹ ਕੇਸ ਉਨ੍ਹਾਂ ਨੂੰ ਸੌਂਪਣ ਦਾ ਲਿਆ ਫੈਸਲਾ : ਡੀਜੀਪੀ ਗੌਰਵ ਯਾਦਵ

ਸੁਖਜਿੰਦਰ ਮਾਨ

ਚੰਡੀਗੜ੍ਹ, 7 ਜੁਲਾਈ: ਫਰੀਦਕੋਟ ਦੇ  ਡੀਐਸਪੀ ਲਖਵੀਰ ਸਿੰਘ ਨੂੰ ਭਿ੍ਰਸਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ ਕਰਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਕੇਸ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ  ਦੇ  ਮੱਦੇਨਜ਼ਰ ਕੇਸ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਭਿ੍ਰਸਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਇੱਕ ਵਿਸੇਸ ਜਾਂਚ ਏਜੰਸੀ  ਹੈ , ਇਸ ਲਈ ਉਕਤ ਮਾਮਲੇ ਦੀ ਅਗਲੇਰੀ ਜਾਂਚ ਕਰਨ ਲਈ ਬਿਊਰੋ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।

ਡੀਐਸਪੀ ਲਖਵੀਰ ਸਿੰਘ ਨੂੰ ਤਰਨਤਾਰਨ ਪੁਲਿਸ ਨੇ ਬੁੱਧਵਾਰ ਨੂੰ ਤਰਨਤਾਰਨ ਤੋਂ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰ ਵਿੱਚ ਨਾਮਜਦ ਨਾ ਕਰਨ ਲਈ ਇੱਕ ਨਸ਼ਾ ਤੱਸਕਰ ਤੋਂ 10 ਲੱਖ ਰੁਪਏ ਦੀ ਰਿਸਵਤ ਲੈਣ ਦੇ ਦੋਸ਼ ਵਿਚ ਗਿ੍ਰਫਤਾਰ ਕੀਤਾ ਸੀ।ਇਹ ਗੱਲ ਉਦੋ ਸਾਹਮਣੇ ਆਈ ਜਦੋਂ ਤਰਨਤਾਰਨ ਜ?ਿਲ੍ਹਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੌੜ ਨੇੜੇ ਇੱਕ ਪੈਟਰੋਲ ਪੰਪ ਤੋਂ ਪਿਸੋਰਾ ਸਿੰਘ ਨਾਮੀ ਨਸ਼ਾ ਤੱਸਕਰ ਪਾਸੋਂ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਣੇ ਗਿ੍ਰਫਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸੌਰਾ 30 ਜੂਨ 2022 ਨੂੰ ਦਰਜ ਐਫਆਈਆਰ ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗਿ੍ਰਫਤਾਰ ਕੀਤਾ ਗਿਆ ਸੀ। ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਪੁਲਿਸ ਨੇ 9.97 ਲੱਖ ਰੁਪਏ ਵੀ ਬਰਾਮਦ ਕੀਤੇ ਸਨ, ਜੋ ਕਿ ਕਥਿਤ ਤੌਰ ‘ਤੇ ਰਿਸਵਤ ਸੀ।

Related posts

Big News: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ‘ਆਪ’ ਪਾਰਟੀ ‘ਚ ਸ਼ਾਮਲ

punjabusernewssite

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

punjabusernewssite

ਐਨ ਚੋਣਾਂ ਮੌਕੇ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ

punjabusernewssite