ਥਾਣੇ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਬਹਾਦਰੀ ਦਿਖਾਉਣ ਵਾਲੇ ਅਫ਼ਸਰਾਂ ਨੂੰ ਕੀਤਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ: ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਅੱਜ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਆਗਾਮੀ ਦਿਨਾਂ ’ਚ ਆਉਣ ਵਾਲੇ ਅਜਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬਠਿੰਡਾ ਰੇਂਜ ਅਧੀਨ ਆਉਂਦੇ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਗੈਰ ਸਮਾਜੀ ਅਨਸਰਾਂ ਵਿਰੁਧ ਸਖ਼ਤ ਕਾਵਰਾਈ ਕਰਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀਆਂ ਹਿਦਾਇਤਾਂ ਦਿੱਤੀਆਂ। ਡੀਜੀਪੀ ਯਾਦਵ ਵਲੋਂ ਬਠਿੰਡਾ ਸ਼ਹਿਰ ਦੀ ਰਿੰਗ ਰੋਡ ’ਤੇ ਥਾਣਾ ਸਦਰ ਦੀ ਬਣੀ ਅਤਿਆਧੁਨਿਕ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ। ਇਸਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਚੰਗਾ ਕੰਮ ਕਰਨ ਵਾਲੇ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।
ਵਕੀਲ ਤੋਂ ਐਨ.ਓ.ਸੀ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਬੀਡੀਏ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ
ਸੂਚਨਾ ਮੁਤਾਬਕ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਪੁਲਿਸ ਮੁਖੀ ਨੇ ਫ਼ੌਰਸ ਨੂੰ ਨਸ਼ਿਆਂ ਤੇ ਗੈਂਗਸਟਰਾਂ ਅਤੇ ਵੱਖਵਾਦ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਡੀਜੀਪੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸਿਆਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੋਫੈਸਨਲੀ ਤਰੀਕੇ ਨਾਲ ਕੰਮ ਕਰਨ ਅਤੇ ਅਪਣੇ ਟੀਚੇ ਮਿਥਣ ਦੀ ਵੀ ਸਲਾਹ ਦਿੱਤੀ। ਇਸੇ ਤਰ੍ਹਾਂ ਗਜਟਿਡ ਅਧਿਕਾਰੀਆਂ ਨੂੰ ਅਪਣੇ ਅਧੀਨ ਆਉਂਦੇ ਥਾਣਿਆਂ ਦਾ ਦੌਰਾ ਕਰਨ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਵੀ ਕਿਹਾ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਪੁਲਿਸ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸਵਾਸ ਮਜਬੂਤ ਕਰਨ ਅਤੇ ਲੋਕਾਂ ਨੂੰ ਵੀ ਪੁਲਿਸ ਨੂੰ ਅਪਣਾ ਮਿੱਤਰ ਸਮਝਣ ਦੀ ਅਪੀਲ ਕੀਤੀ ਤਾਂ ਕਿ ਜਨਤਾ ਦੇ ਸਹਿਯੋਗ ਨਾਲ ਪੁਲਿਸ ਨਸ਼ਿਆਂ ਤੋਂ ਲੈ ਕੇ ਹਰ ਬੁਰਾਈ ’ਤੇ ਕਾਬੂ ਪਾਉਣ ਵਿਚ ਸਫ਼ਲ ਹੋ ਸਕੇ। ਇਸ ਦੌਰਾਨ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਬਠਿੰਡਾ ਗੁਰਲੀਨ ਸਿੰਘ ਖੁਰਾਣਾ ਅਤੇ ਐੱਸਐੱਸਪੀ ਮਾਨਸਾ ਡਾ: ਨਾਨਕ ਸਿੰਘ ਤੋਂ ਇਲਾਵਾ ਦੋਨਾਂ ਜ਼ਿਲ੍ਹਿਆਂ ਦੇ ਐਸ.ਪੀਜ਼, ਡੀਐਸਪੀਜ਼, ਐਸ.ਐਚ.ਓਜ਼ ਸਹਿਤ ਸਮੂਹ ਉਚ ਅਧਿਕਾਰੀ ਹਾਜ਼ਰ ਰਹੇ।
Share the post "ਡੀਜੀਪੀ ਗੌਰਵ ਯਾਦਵ ਪੁੱਜੇ ਬਠਿੰਡਾ, ਅਜਾਦੀ ਦਿਹਾੜੇ ਤੋਂ ਪਹਿਲਾਂ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ"