ਸੁਖਜਿੰਦਰ ਮਾਨ
ਬਠਿੰਡਾ, 23 ਫਰਵਰੀ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਅੱਜ ਸਥਾਨਕ ਮੀਟਿੰਗ ਹਾਲ ’ਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਅਯੋਜਨ ਕੀਤਾ ਗਿਆ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਪਲਸ ਪੋਲੀਓ ਮੁਹਿੰਮ 27, 28 ਫਰਵਰੀ ਅਤੇ 01 ਮਾਰਚ ਨੂੰ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਕੁੱਲ 153000 ਦੇ ਲੱਗ ਭੱਗ ਬੱਚਿਆਂ ਨੂੰ ਕਵਰ ਕਰਨ ਲਈ 698 ਪੋਲੀਓ ਬੂਥ,32 ਟਰਾਂਜਿਟ ਪੋਲੀਓ ਬੂਥ, 29 ਮੋਬਾਇਲ ਟੀਮਾਂ ,1255 ਘਰ ਤੋਂ ਘਰ ਟੀਮਾਂ ਦਾ ਗਠਨ ਕੀਤਾ ਗਿਆ ਹੈ । ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ ਨੇ ਸਮੂਹ ਬਠਿੰਡਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ । ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਝਾਂ ਨਾ ਰਹਿ ਜਾਵੇ। ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ) ਅਤੇ ਪ੍ਰਾਇਮਰੀ , ਜ਼ਿਲ੍ਹਾ ਪੇਂਡੂ ਵਿਕਾਸ ਵਿਭਾਗ ਬਠਿੰਡਾ, ਜ਼ਿਲ੍ਹਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਠਿੰਡਾ, ਬਿਜਲੀ ਬੋਰਡ ਬਠਿੰਡਾ , ਪੰਜਾਬ ਪੁਲਿਸ ਬਠਿੰਡਾ, ਆਦੇਸ਼ ਇੰਸਟੀਚਿਊਟ ਆਫ ਹੈਲਥ ਅਤੇ ਸਾਇੰਸ ਬਠਿੰਡਾ , ਨਗਰ ਨਿਗਮ ਬਠਿੰਡਾ , ਰੈੱਡ ਕਰਾਸ ਬਠਿੰਡਾ , ਆਈ.ਐਮ.ਏ. ਬਠਿੰਡਾ ਅਤੇ ਸਿਹਤ ਵਿਭਾਗ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਜ਼ ਵੱਲੋਂ ਸ਼ਿਰਕਤ ਕੀਤੀ ਗਈ ।
ਡੀਸੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫ਼ੋਰਸ ਦੀ ਮੀਟਿੰਗ ਆਯੋਜਿਤ
11 Views