ਕਿਹਾ, ਨਸ਼ਿਆਂ ਦੀ ਰੋਕਥਾਮ ਲਈ ਵਿਦਿਅਕ ਸੰਸਥਾਵਾਂ ਤੇ ਪਿੰਡ ਪੱਧਰ ‘ਤੇ ਲਗਾਏ ਜਾਣ ਜਾਗਰੂਕਤਾ ਕੈਂਪ ਤੇ ਸੈਮੀਨਾਰ
ਬਠਿੰਡਾ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਤੇ ਇਸ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਲੰਬਿਤ ਪਏ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਸੀ ਸਹਿਯੋਗ ਨਾਲ ਇੱਕ ਟੀਮ ਵਰਕ ਬਣਾ ਕੇ ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਤੇ ਪਿੰਡ ਪੱਧਰ ਤੇ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਅਤੇ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਲਾਇਸੰਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਤੇ ਕਾਨੂੰਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਮੈਡੀਕਲ ਸਟੋਰ ਤੇ ਨਸ਼ੀਲੇ ਪਦਾਰਥ ਵੇਚਣ ਸਬੰਧੀ ਸੂਚਨਾ ਮਿਲਦੀ ਹੈ ਤਾਂ ਉਹ ਤਰੁੰਤ ਉੱਥੇ ਪਹੁੰਚ ਕੇ ਕਾਨੂੰਨੀ ਕਾਰਵਾਈ ਕਰਨਾ ਲਾਜ਼ਮੀ ਬਣਾਉਣ।
ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਨਵੀਂ ਪਿੱਚ ’ਤੇ ਖੇਡ ਸਕਦੇ ਹਨ ਸਿਆਸੀ ਪਾਰੀ
ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਮੈਡੀਕਲ ਸਟੋਰ ਤੇ ਸੀਸੀਟੀਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ।ਇਸ ਦੌਰਾਨ ਉਨ੍ਹਾਂ ਨਹਿਰੂ ਯੂਵਾ ਕੇਂਦਰ ਅਤੇ ਯੁਵਕ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਚ ਯੂਥ ਕਲੱਬਾਂ ਨੂੰ ਐਕਟਿਵ ਕਰਦਿਆਂ ਨਸ਼ੇ ਖਿਲਾਫ਼ ਵਿੱਢੀ ਮੁਹਿੰਮ ਚ ਉਨ੍ਹਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਪੁਲਿਸ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਆਉਣ ਵਾਲੇ 15 ਦਿਨਾਂ ਲਈ ਸਪੈਸ਼ਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਉੱਚ ਵਿਦਿਅਕ ਸੰਸਥਾਵਾਂ ਵਿੱਚ ਕੈਂਪ ਲਗਾਏ ਜਾਣਗੇ।
ਨਸ਼ਾ ਤਸਕਰਾਂ ਨੂੰ ਛੱਡਣ ਦੇ ਮਾਮਲੇ ’ਚ ਫ਼ਸੇ ਸਾਬਕਾ ਪੁਲਿਸ ਇੰਸਪੈਕਟਰ ਨੇ ਕੀਤਾ ਆਤਮ-ਸਮੱਰਪਣ
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਜਾਗਰੂਕਤਾ ਕੈਂਪਾਂ ਚ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਮੌਕੇ ਐਸਪੀ ਅਜੈ ਗਾਂਧੀ, ਐਸਡੀਐਮ ਮੌੜ ਵਰਿੰਦਰ ਸਿੰਘ, ਡਾ. ਅਰੁਣ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਨਹਿਰੂ ਯੂਵਾ ਕੇਂਦਰ ਦੇ ਅਧਿਕਾਰੀ ਹਰਸ਼ਰਨ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Share the post "ਡੀਸੀ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ"