WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਡੀਸੀ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜਾ

ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਬਠਿੰਡਾ, 14 ਨਵੰਬਰ : ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਗਿੱਲਪੱਤੀ, ਭੋਖੜਾ, ਖਿਆਲੀਵਾਲਾ, ਗੋਬਿੰਦਪੁਰਾ, ਹਰਰਾਏਪੁਰ, ਢਿਪਾਲੀ, ਅਤੇ ਪਿੰਡ ਬੀਬੀਵਾਲਾ ਆਦਿ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਜਿੱਥੇ ਕਈ ਪਿੰਡਾਂ ਵਿੱਚ ਮੌਕੇ ਤੇ ਪਹੁੰਚ ਕੇ ਕਿਸਾਨਾਂ ਵੱਲੋਂ ਲਗਾਈ ਗਈ ਪਰਾਲੀ ਦੀ ਅੱਗ ਨੂੰ ਬੁਝਵਾਇਆ ਗਿਆ, ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਵਾਸਤਾ ਪਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਦੁਰਪ੍ਰਭਾਵਾਂ ਬਾਰੇ ਜਾਣੂੰ ਕਰਵਾਉਂਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਵੀ ਕੀਤੀ ਗਈ।

ਪੰਜਾਬ ਦੇ ਪੇਂਡੁੂ ਯੁਵਕ ਕਲੱਬਾਂ ਨੂੰ ਪਹਿਲਾਂ ਵਾਰ ਸਰਕਾਰ ਦੀ ਤਰਫ਼ੋਂ ਮਿਲੇਗੀ ਗ੍ਰਾਂਟ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਰਾ ਸੋਚਣ ਕਿ ਜੇ ਅਸੀਂ ਧਰਤੀ/ਜ਼ਮੀਨ ਨੂੰ ਆਪਣੀ ਮਾਂ ਸਮਝਦੇ ਹਾਂ ਤਾਂ ਫ਼ਿਰ ਅਸੀਂ ਧਰਤੀ ਦੀ ਹਿੱਕ ਸਾੜਨ ਵਾਲੇ ਉਹਦੇ ਕੀ ਲਗਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਫੈਲੇ ਪ੍ਰਦੂਸ਼ਣ ਕਾਰਨ ਅਸੀਂ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ।ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕੀਤੇ ਗਏ ਦੌਰੇ ਦੌਰਾਨ ਜ਼ਿਲ੍ਹੇ ਦੇ ਪਿੰਡ ਖਿਆਲੀਵਾਲਾ ਵਿਖੇ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਮੌਕੇ ਤੇ ਪਹੁੰਚਕੇ ਬੁਝਵਾਇਆ ਗਿਆ।

ਮੇਅਰ ਦੀ ਚੇਅਰ: ਜਾਏਗੀ ਜਾਂ ਰਹੇਗੀ, ਫ਼ੈਸਲਾ ਚੰਦ ਘੰਟਿਆਂ ਬਾਅਦ!

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਤੇ ਉਸ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਉਂਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ, ਜਿਸ ਦੀ ਵਰਤੋਂ ਉਹ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਕਰਵਾਉਣੀ ਵੀ ਲਾਜ਼ਮੀ ਬਣਾਉਣ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਇਹ ਵੀ ਦੱਸਿਆ ਕਿ ਉਹ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

ਮੁਲਾਜਮਾਂ ਦੇ ਨਿਸ਼ਾਨੇ ’ਤੇ ਆਏ ‘ਉਪ ਕੁੱਲਪਤੀ’ ਨੂੰ ਸਰਕਾਰ ਨੇ ਵਾਧਾ ਦੇਣ ਤੋਂ ਕੀਤੀ ਨਾਂਹ

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਫ਼ਸਲਾਂ ਦਾ ਝਾੜ ਵੀ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਭਿਆਨਕ ਬਿਮਾਰੀਆਂ ਫੈਲਣ ਦੇ ਨਾਲ-ਨਾਲ ਸੜ੍ਹਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।

 

Related posts

ਜ਼ਿਲ੍ਹੇ ਅੰਦਰ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਡੰਪਾਂ ਚ ਕੀਤਾ ਜਾ ਚੁੱਕਾ ਹੈ ਸਟੋਰ : ਸ਼ੌਕਤ ਅਹਿਮਦ ਪਰੇ

punjabusernewssite

ਖੇਤੀ ਵਿਭੰਨਤਾ: ਨਰਮਾ ਪੱਟੀ ਨੂੰ ਮੁੜ ਸੁਰਜੀਤ ਕਰਨ ਲਈ ਬਠਿੰਡਾ ’ਚ ਖੇਤੀ ਮਾਹਰਾਂ ਦੀ ਹੋਈ ਅੰਤਰਰਾਜ਼ੀ ਮੀਟਿੰਗ

punjabusernewssite

ਆਟਾ-ਦਾਲ ਕਾਰਡ ਕੱਟੇ ਜਾਣ ਦੇ ਵਿਰੋਧ ’ਚ ਗਰੀਬ ਮਜਦੂਰਾਂ ਨੇ ਬਠਿੰਡਾ ’ਚ ਦਿੱਤਾ ਧਰਨਾ

punjabusernewssite