4 Views
ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਪਰਾਲੀ ਸਾੜਨ ਖਿਲਾਫ ਚਲਾਈ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਜਾਣਕਾਰੀ ਦੇਣ ਲਈ 3 ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇੰਨ੍ਹਾਂ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਪਰਾਲੀ ਦੀ ਸਾਂਭ-ਸੰਭਾਲ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਮੋਬਾਇਲ ਵੈਨ ਰਵਾਨਾ ਕਰਨ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮੌੜ ਡਾ. ਡੂੰਘਰ ਸਿੰਘ ਬਰਾੜ, ਬਲਾਕ ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰ ਜੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਗਤ ਡਾ. ਧਰਮਪਾਲ ਮੌਰੀਆ, ਸ਼੍ਰੀ ਸੁਖਵੀਰ ਸਿੰਘ ਸੋਢੀ ਫੀਲਡ ਅਫ਼ਸਰ, ਮਨਦੀਪ ਸਿੰਘ ਤੇ ਨਵਜੀਤ ਢਿੱਲੋਂ ਆਦਿ ਹਾਜ਼ਰ ਸਨ।