ਸੁਖਜਿੰਦਰ ਮਾਨ
ਬਠਿੰਡਾ, 26 ਮਾਰਚ: ਸਥਾਨਕ ਡੀ.ਏ.ਵੀ. ਕਾਲਜ ਵਲੋਂ ਅੱਜ ਸਲਾਨਾ ਅਥਲੈਟਕਿਸਮੀਟ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਜਗਰੂਪ ਸਿੰਘ ਗਿੱਲ ਹਲਕਾ ਵਿਧਾਇਕ ਬਠਿੰਡਾ (ਸਹਿਰੀ) ਪੁੱਜੇ। ਜਦੋਂਕਿ ਸਮਾਪਤੀ ਸਮਾਰੋਹ ਮੌਕੇ ਮਨਪ੍ਰੀਤ ਸਿੰਘ ਮੰਨਾ (ਮੇਜਰ ਧਿਆਨ ਚੰਦ ਐਵਾਰਡੀ) ਮੌਜੂਦ ਰਹੇ। ਸਮਾਗਮ ਦੇ ਉਦਘਾਟਨ ਮੌਕੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਪ੍ਰੋ ਕੁਲਦੀਪ ਸਿੰਘ ਨੇ ਸਾਲ ਦੀਆਂ ਖੇਡ ਪ੍ਰਾਪਤੀਆਂ ਦਾ ਜਿਕਰ ਕੀਤਾ। ਉਨ੍ਹਾਂ ਪ੍ਰੋ: ਮਦਨ ਲਾਲ ਸਾਬਕਾ ਮੁਖੀ ਸਰੀਰਕ ਸਿੱਖਿਆ ਵਿਭਾਗ ਵਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਵੀ ਸਲਾਘਾ ਕੀਤੀ। ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸਰਮਾ ਨੇ ਇਸ ਖੇਡ ਸਮਾਗਮ ਦਾ ਹਿੱਸਾ ਬਣਨ ਲਈ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਧਾਇਕ ਜਗਰੂਪ ਸਿੰਘ ਗਿੱਲ ਦੀਆਂ ਵਡਮੁੱਲੀਆਂ ਸੇਵਾਵਾਂ ਅਤੇ ਲੋਕ ਭਲਾਈ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਵੀ ਸਲਾਘਾ ਕੀਤੀ । ਡਾ. ਰਾਜੀਵ ਸ਼ਰਮਾ ਨੇ ਦੱਸਿਆ ਕਿ ਮਹਾਂਮਾਰੀ ਕਾਰਨ ਦੋ ਸਾਲਾਂ ਬਾਅਦ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਜੋਸ ਨੂੰ ਦੇਖਕੇ ਬਹੁਤ ਖੁਸੀ ਮਿਲੀ ਹੈ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਡੀ.ਏ.ਵੀ. ਕਾਲਜ ਦਾ ਮੁੜ ਦੌਰਾ ਕਰਨਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ, ਕਿਉਂਕਿ ਕਾਲਜ ਦੇ ਪਹਿਲੇ ਬੈਚ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ ਆਪਣੀ ਜਿੰਦਗੀ ਦੇ ਸੁਨਹਿਰੀ ਸਾਲ ਬਿਤਾਏ ਸਨ। ਉਨ੍ਹਾਂ ਨੇ ਕਾਲਜ ਦੇ ਸਿੱਖਿਆ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਸਮਰਪਿਤ ਕਰਨ ਅਤੇ ਹਰ ਖੇਤਰ ਵਿੱਚ ਉੱਤਮ ਪ੍ਰਦਰਸਨ ਕਰਨ ਦੇ ਯਤਨਾਂ ਦੀ ਸਲਾਘਾ ਕੀਤੀ। ਮਨਪ੍ਰੀਤ ਸਿੰਘ ਮੰਨਾ ਨੇ ਕਾਲਜ ਨੂੰ ਵਿਦਿਅਕ ਖੇਤਰ ਵਿੱਚ ਆਪਣਾ ਸਥਾਨ ਬਣਾਉਣ ਲਈ ਵਧਾਈ ਦਿੱਤੀ। ਇਸ ਮੌਕੇ ਡਾ.ਕੇ.ਕੇ.ਨੋਹਰੀਆ, ਸ਼੍ਰੀ ਸੁਰਿੰਦਰ ਗਰਗ, ਡਾ.ਕੁਲਦੀਪ ਗਿੱਲ, ਸਿਕੰਦਰ ਸਿੰਘ ਗਿੱਲ, ਸੁਰਿੰਦਰ ਸਰਮਾ, ਚੌਧਰੀ ਪ੍ਰਤਾਪ ਸਿੰਘ,ਸੁਖਜੀਤ ਬਰਾੜ, ਬਲਰਾਜ ਸਿੰਘ ਸਿੱਧੂ ਆਦਿ ਵੀ ਹਾਜ਼ਰ ਰਹੇ।
ਡੀ.ਏ.ਵੀ. ਕਾਲਜ ਵਿਖੇ ਐਥਲੈਟਿਕ ਮੀਟ-2022 ਦਾ ਆਯੋਜਨ
11 Views