ਸੁਖਜਿੰਦਰ ਮਾਨ
ਬਠਿੰਡਾ, 11 ਮਈ : ਸਥਾਨਕ ਡੀ.ਏ.ਵੀ. ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਲੜਕੀਆਂ ਲਈ ‘ਸਵੈ ਰੱਖਿਆ‘ ਵਿਸੇ ‘ਤੇ ਇਕ ਰੋਜਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 35 ਲੜਕੀਆਂ ਨੇ ਭਾਗ ਲਿਆ ਅਤੇ ਸੰਕਟ ਦੇ ਸਮੇਂ ਆਪਣੇ ਬਚਾਅ ਲਈ ਕਈ ਤਕਨੀਕਾਂ ਸਿੱਖੀਆਂ। ਇਹ ਕੈਂਪ ਲੜਕੀਆਂ ਦੇ ਆਤਮ ਵਿਸਵਾਸ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਇਆ ਗਿਆ। ਇਸ ਕੈਂਪ ਵਿਚ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੇ ਸਰਲ ਤਰੀਕਿਆਂ ਦੀ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਪ੍ਰਤੀਕੂਲ ਸਥਿਤੀਆਂ ਅਤੇ ਪ੍ਰੇਸਾਨ ਕਰਨ ਵਾਲੀਆਂ ਸਥਿਤੀਆਂ ਲਈ ਤਿਆਰ ਰਹਿਣ ਬਾਰੇ ਜਾਣਕਾਰੀ ਦਿੱਤੀ ਗਈ। ਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ ਕੁਲਦੀਪ ਸਿੰਘ ਨੇ ਕਿਹਾ ਕਿ ਵਿਦਿਆਰਥਣਾਂ ਦੀ ਸੁਰੱਖਿਆ ਪਹਿਲ ਦੇ ਅਧਾਰ ‘ਤੇ ਹੋਣੀ ਚਾਹੀਦੀ ਹੈ ਇਸ ਲਈ ਇਹ ਵਰਕਸਾਪ ਆਯੋਜਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ।
ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸਰਮਾ ਨੇ ਲੜਕੀਆਂ ਨੂੰ ਸਵੈ-ਰੱਖਿਆ ਦੀ ਤਕਨੀਕ ਨੂੰ ਨਿਪੁੰਨਤਾ ਨਾਲ ਸਿੱਖਦਿਆਂ ਦੇਖ ਕੇ ਬਹੁਤ ਖੁਸੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਕੈਂਪ ਉਨ੍ਹਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰੇਗਾ ਅਤੇ ਆਤਮ ਵਿਸਵਾਸ ਪੈਦਾ ਕਰੇਗਾ। ਉਨ੍ਹਾਂ ਵਿਸਵਾਸ ਦਿਵਾਇਆ ਕਿ ਇਹ ਕੈਂਪ ਲੜਕੀਆਂ ਦੇ ਸਸਕਤੀਕਰਨ ਅਤੇ ਅਣਸੁਖਾਵੇਂ ਹਾਲਾਤਾਂ ਨੂੰ ਨਜਿੱਠਣ ਵਿੱਚ ਉਹਨਾਂ ਦੀ ਮੱਦਦ ਕਰੇਗਾ ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਦਿਆਰਥਣਾਂ ਲਈ 4-5 ਦਿਨਾਂ ਦਾ ਅਜਿਹਾ ਕੈਂਪ ਲਗਾਇਆ ਜਾਵੇਗਾ। ਡਾ. ਰਾਜੀਵ ਕੁਮਾਰ ਸਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ ਅਤੇ ਫੈਕਲਟੀ ਮੈਂਬਰਾਂ ਪ੍ਰੋ. ਨਿਰਮਲ ਸਿੰਘ ਅਤੇ ਪ੍ਰੋ. ਰਜੀਆ ਦੀ ਲੜਕੀਆਂ ਨੂੰ ਸਿਖਲਾਈ ਦੇਣ ਲਈ ਕੀਤੇ ਅਣਥੱਕ ਯਤਨਾਂ ਦੀ ਸਲਾਘਾ ਕੀਤੀ।
ਡੀ.ਏ.ਵੀ. ਕਾਲਜ ਵੱਲੋਂ ਲੜਕੀਆਂ ਲਈ ‘ਸਵੈ ਰੱਖਿਆ ਕੈਂਪ‘ ਦਾ ਆਯੋਜਨ
6 Views