WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਡੀ ਟੀ ਐਫ ਦੀ ਅਗਵਾਈ ਵਿਚ ਅਧਿਆਪਕਾ ਨੇ ਭਗਵੰਤ ਮਾਨ ਸਰਕਾਰ ਦਿੱਤਾ ਜਿਲ੍ਹਾ ਪੱਧਰੀ ਧਰਨਾ

ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 21 ਜੁਲਾਈ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਉੱਪਰ ਜ਼ਿਲ੍ਹਾ ਕਮੇਟੀ ਬਠਿੰਡਾ ਵੱਲੋਂ ਬਠਿੰਡਾ ਦੇ ਮਿੰਨੀ ਸਕੱਤਰੇਤ ਸਾਹਮਣੇ ਅੰਬੇਦਕਰ ਪਾਰਕ ਵਿੱਚ ਵੱਡੀ ਗਿਣਤੀ ਚ ਇਕੱਠੇ ਹੋ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਰੋਸ ਧਰਨਾ ਦਿੱਤਾ ਗਿਆ ।ਧਰਨੇ ਉਪਰੰਤ ਸਿੱਖਿਆ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਦੇ ਨੁਮਾਇੰਦੇ ਤਹਿਸੀਲਦਾਰ ਬਠਿੰਡਾ ਨੂੰ ਸੌਂਪਿਆ ਗਿਆ। ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਸਕੱਤਰ ਬਲਜਿੰਦਰ ਸਿੰਘ ਮੀਤ ਪ੍ਰਧਾਨ ਪਰਵਿੰਦਰ ਸਿੰਘ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰੇ, ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਅਤੇ ਐੱਨ .ਐੱਸ .ਕਿਊ ਐੱਫ. ਅਧਿਆਪਕਾਂ ਨੂੰ ਸਿੱਖਿਆ ਭਾਗ ਵਿਚ ਰੈਗੂਲਰ ਕਰੇ। 01/04/2004 ਤੋਂ ਬਾਅਦ ਭਰਤੀ ਕੀਤੇ ਸਾਰੇ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਤੁਰੰਤ ਬਹਾਲ ਕਰੇ ।ਉਨ੍ਹਾਂ ਮੰਗ ਪੱਤਰ ਵਿਚ ਮੰਗ ਕੀਤੀ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਦੇ 2.72 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ 01/01/2016ਤੋਂ ਕੀਤੀ ਜਾਵੇ।ਅਧਿਆਪਕਾਂ ਨੂੰ ਏ.ਸੀ.ਪੀ. ਸਕੀਮ 3-7-11-15 ਸਾਲਾ ਪ੍ਰਵੀਨਤਾ ਤਰੱਕੀ ਨਾਲ ਲਾਗੂ ਕਰੇ ।ਸਰੀਰਕ ਸਿੱਖਿਆ ਵਿਸ਼ੇ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇ। ਬਦਲੀ ਨੀਤੀ ਵਿਚ ਹਰ ਤਰ੍ਹਾਂ ਦੀ ਸਟੇਅ ਖਤਮ ਕੀਤੀ ਜਾਵੇ ।ਸਾਰੇ ਪ੍ਰਕਾਰ ਦੀਆਂ ਵਿਭਾਗੀ ਤਰੱਕੀਆਂ ਤੁਰੰਤ ਕੀਤੀਆਂ ਜਾਣ।ਬਲਾਕ ਪ੍ਰਧਾਨ ਭੋਲਾ ਰਾਮ, ਭੁਪਿੰਦਰ ਮਾਇਸਰਖਾਨਾ ,ਕੁਲਵਿੰਦਰ ਵਿਰਕ, ਰਾਜਵਿੰਦਰ ਜਲਾਲ, ਰਤਨਜੋਤ ਸ਼ਰਮਾ ਨੇ ਧਰਨੇ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡਲ ਸਕੂਲਾਂ ਵਿਚ ਖਤਮ ਕੀਤੀਆਂ ਪੀ.ਟੀ.ਆਈ. ਅਤੇ ਡਰਾਇੰਗ ਦੀਆਂ ਪੋਸਟਾਂ ਬਹਾਲ ਕੀਤੀਆਂ ਜਾਣ। ਅਧਿਆਪਕ ਵਿਦਿਆਰਥੀ ਅਨੁਪਾਤ 1:25 ਨਾਲ ਹਰ ਕਲਾਸ ਲਈ ਅਧਿਆਪਕ ਦਿੱਤੇ ਜਾਣ ।ਸੁਪਰੀਮ ਕੋਰਟ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਅਨੁਸਾਰ 5178 ਅਤੇ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਰੱਦ ਕਰਕੇ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਨਾਂ ਹੇਠਾਂ ਸਕੂਲਾਂ ਵਿਚੋਂ ਕੱਢੇ ਹਜਾਰਾਂ ਅਧਿਆਪਕਾਂ ਨੂੰ ਸਕੂਲਾਂ ਵਿਚ ਵਾਪਸ ਭੇਜਿਆ ਜਾਵੇ। ਸਪੋਰਟਸ ਫੰਡ 75% ਹਿੱਸਾ ਵਿਦਿਆਰਥੀਆਂ ਉੱਪਰ ਖ਼ਰਚ ਕੀਤਾ ਜਾਵੇ। ਬੋਰਡ ਵੱਲੋਂ ਪ੍ਰੀਖਿਆ ਦੇ ਨਾਂ ਤੇ ਵਿਦਿਆਰਥੀਆਂ ਤੋਂ ਲਈ ਜਾਂਦੀ ਮੋਟੀ ਫੀਸ ਤੇ ਰੋਕ ਲਗਾਈ ਜਾਵੇ ।ਭਰਾਤਰੀ ਜਥੇਬੰਦੀਆਂ ਦੇ ਆਗੂ ਅਸ਼ਵਨੀ ਕੁਮਾਰ ,ਜਗਦੀਸ਼ ਕੁਮਾਰ ਜੱਗੀ ਅਤੇ ਦਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਈ. ਟੀ .ਟੀ .ਤੋਂ ਡੀ. ਪੀ. ਈ. ਸਮੇਤ ਸਾਰੇ ਵਿਸ਼ਿਆਂ ਦੀਆਂ ਤਰੱਕੀਆਂ ਕੀਤੀਆਂ ਜਾਣ ।ਸਾਰੀਆਂ ਖਾਲੀ ਅਸਾਮੀਆਂ ਤੇ ਤੁਰੰਤ ਰੈਗੂਲਰ ਭਰਤੀ ਕੀਤੀ ਜਾਵੇ ।ਜਿਨ੍ਹਾਂ ਅਧਿਆਪਕਾਂ ਦਾ ਆਨਲਾਈਨ ਬਦਲੀਆਂ ਦੌਰਾਨ ਡਾਟਾ ਗਲਤੀ ਜਾਂ ਤਕਨੀਕੀ ਕਾਰਨ ਕਰਕੇ ਮਿਸ ਮੈਚ ਹੋ ਗਿਆ ਹੈ ਉਨ੍ਹਾਂ ਨੂੰ ਸੁਧਾਰਨ ਦਾ ਮੌਕਾ ਦਿੱਤਾ ਜਾਵੇ ।ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਨੂੰ 07 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ।ਰੈਲੀ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਛਤਰਾ, ਹਰਿਮੰਦਰ ਸਿੰਘ ਗਿੱਲ ‘ਬਲਜਿੰਦਰ ਕੌਰ , ਸੁਖਦੇਵ ਕਲਿਆਣ ,ਅਮਨਦੀਪ ਸਿੰਘ ਮਾਨਵਾਲਾ, ਗੁਰਪ੍ਰੀਤ ਖੇਮੋਆਣਾ ਨੇ ਵੀ ਸੰਬੋਧਨ ਕੀਤਾ ।

Related posts

ਐਸ.ਐਸ.ਡੀ ਗਰਲਜ਼ ਕਾਲਜ਼ ’ਚ ਆਰਟ ਐਂਡ ਕਰਾਫ਼ਟ ਵਰਕਸ਼ਾਪ ਦਾ ਆਯੋਜਿਨ

punjabusernewssite

ਸੇਂਟ ਜੇਵੀਅਰਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

punjabusernewssite

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਯੂਥ ਡਾਇਲਾਗ ਇਵੈਂਟ ਦਾ ਆਯੋਜਨ

punjabusernewssite