ਡੀ.ਟੀ.ਐਫ. ਨੇ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਸਬੰਧੀ ਐਮ.ਐਲ.ਏ. ਨੂੰ ਦਿੱਤਾ ਮੰਗ ਪੱਤਰ

Date:

spot_img

ਅਗਾਮੀ ਬਜਟ ਸ਼ੈਸ਼ਨ ’ਚ ਪੁਰਾਣੀ ਪੈਨਸ਼ਨ, 37 ਪ੍ਰਕਾਰ ਦੇ ਭੱਤੇ ਅਤੇ ਏ.ਸੀ.ਪੀ. ਸਕੀਮ ਤੁਰੰਤ ਬਹਾਲ ਕਰਨ ਦੀ ਮੰਗ
ਸੁਖਜਿੰਦਰ ਮਾਨ
ਬਠਿੰਡਾ, 1 ਮਾਰਚ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਬਠਿੰਡਾ ,ਗੋਨਿਆਨਾ ਅਤੇ ਸੰਗਤ ਨੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਜਸਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਅਧਿਆਪਕਾਂ ਦੀਆਂ ਵਿੱਤੀ ਤੇ ਹੋਰਨਾਂ ਮੰਗਾਂ ਬਾਰੇ ਹਲਕਾ ਬਠਿੰਡਾ ਸ਼ਹਿਰੀ ਦੇ ਐਮ.ਐਲ.ਏ. ਜਗਰੂਪ ਸਿੰਘ ਗਿੱਲ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ। ਬਲਾਕ ਬਠਿੰਡਾ ਦੇ ਪ੍ਰਧਾਨ ਭੁਪਿੰਦਰ ਮਾਇਸਰਖਾਨਾ ਗੋਨਿਆਨਾ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਵਿਰਕ ਅਤੇ ਬਲਾਕ ਸੰਗਤ ਦੇ ਸਕੱਤਰ ਅਸ਼ਵਨੀ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਪੂਰਾ ਨੋਟੀਫਿਕੇਸ਼ਨ ਜਾਰੀ ਕਰੇ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਚੱਲ ਰਹੀ ਪ੍ਰਕਿਰਿਆ ’ਚ ਤੇਜੀ ਲਿਆ ਕੇ ਜਲਦ ਸੰਪੂਰਨ ਕੀਤਾ ਜਾਵੇ। ਉਹਨਾਂ ਕਿਹਾ ਕਿ ਆਗਾਮੀ ਬਜਟ ਸ਼ੈਸ਼ਨ ਵਿੱਚ ਛੇਵੇਂ ਪੇਅ ਕਮਿਸ਼ਨ ਦੀ ਦੂਜੀ ਰਿਪੋਰਟ ਜਾਰੀ ਕਰਦੇ ਹੋਏ ਪੇਂਡੂ ਭੱਤੇ ਸਮੇਤ ਮੁਲਾਜ਼ਮਾਂ ਦੇ ਕੱਟੇ ਹਏ 37 ਪ੍ਰਕਾਰ ਦੇ ਭੱਤੇ ਅਤੇ ਏ.ਸੀ.ਪੀ. ਸਕੀਮ 3-7-11-15 ਸਾਲ ਅਨੁਸਾਰ ਬਹਾਲ ਕੀਤੀ ਜਾਵੇ। ਮਾਨਯੋਗ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਅਨੁਸਾਰ 15-01-2015 ਨੋਟੀਫਿਕੇਸ਼ਨ ਤਹਿਤ ਭਰਤੀ ਮੁਲਾਜ਼ਮਾਂ ਨੂੰ ਪ੍ਰੋਬੇਸ਼ਨ ਪੀਰੀਅਡ ਸਮੇਂ ਦੇ ਪੂਰੇ ਤਨਖਾਹ ਸਕੇਲ ਦਿੰਦੇ ਹੋਏ ਪੂਰੇ ਵਿੱਤੀ ਲਾਭ ਦਿੱਤੇ ਜਾਣ। ਜਿਲ੍ਹਾ ਵਿੱਤ ਸਕੱਤਰ ਅਨਿਲ ਭੱਟ ਜਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਖੇਮੂਆਣਾ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਤਨਖ਼ਾਹ ਪ੍ਰੋਟੈਕਟ ਕਰਕੇ ਤੁਰੰਤ ਸਿੱਖਿਆ ਵਿਭਾਗ ਵਿੱਚ ਮਰਜ਼ ਕਰਦੇ ਹੋਏ, ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਕੰਪਿਊਟਰ ਅਧਿਆਪਕਾਂ ਤੇ ਵੀ ਲਾਗੂ ਕੀਤੀ ਜਾਵੇ। ਉਹਨਾਂ ਕਿਹਾ ਕਿ ਜੁਲਾਈ 2020 ਤੋਂ ਬਾਅਦ ਭਰਤੀ ਅਧਿਆਪਕਾਂ ‘ਤੇ ਲਾਗੂ ਕੇਂਦਰੀ ਪੇਅ ਸਕੇਲ ਰੱਦ ਕਰਕੇ ਪੰਜਾਬ ਦੇ ਛੇਵੇਂ ਪੇਅ ਕਮਿਸ਼ਨ ਅਨੁਸਾਰ ਪੇਅ ਸਕੇਲ ਲਾਗੂ ਕੀਤੇ ਜਾਣ। ਅਧਿਆਪਕ ਆਗੂਆ ਬਲਜਿੰਦਰ ਕੌਰ,ਰਣਦੀਪ ਕੌਰ ਖਾਲਸਾ,ਗੁਰਸ਼ਰਨ ਕੌਰ ਅਤੇ ਗਗਨਦੀਪ ਗਿੱਲ ਨੇ ਇਤਰਾਜ ਜਤਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੈਂਟਰ ਸਰਕਾਰ ਦੀ ਤਰਜ਼ ’ਤੇ ਨਵੀਂ ਸਿੱਖਿਆ ਨੀਤੀ 2020 ਧੜੱਲੇ ਨਾਲ ਲਾਗੂ ਕਰ ਰਹੀ ਹੈ ਜੋ ਕਿ ਅਸਿੱਧੇ ਰੂਪ ਵਿੱਚ ਜਨਤਕ ਸਿੱਖਿਆ ਦਾ ਉਜਾੜਾ ਹੈ। ਐਮ.ਐਲ.ਏ. ਜਗਰੂਪ ਗਿੱਲ ਨੇ ਇਹਨਾਂ ਮੰਗਾਂ ਨੂੰ ਬਜਟ ਇਜਲਾਸ ਵਿੱਚ ਚੁੱਕਣ ਅਤੇ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਤੇ ਬਲਾਕ ਬਠਿੰਡਾ ਸੰਗਤ ਅਤੇ ਗੋਨਿਆਨਾ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

spot_img
spot_img

Share post:

Popular

More like this
Related

10ਵੀਂ-12ਵੀਂ ਬੋਰਡ ਪ੍ਰੀਖਿਆ 2027 ਲਈ ਵੱਡੀ ਖ਼ਬਰ, ਸਰਕਾਰੀ ਸਕੂਲਾਂ ਲਈ ਵੀ ਸਖ਼ਤ ਹਦਾਇਤ

ਨਿਊਜ਼ ਡੈਸਕ: ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ... ਪਰ ਇਸ ਵਾਰ...

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ...