WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਡੇਂਗੂ ਦੀ ਰੋਕਥਾਮ ਸਬੰਧੀ ਜ਼ਮੀਨੀ ਪੱਧਰ ਤੇ ਕੰਮ ਕਰਨਾ ਬਣਾਇਆ ਜਾਵੇ ਲਾਜ਼ਮੀ : ਡਿਪਟੀ ਕਮਿਸ਼ਨਰ

ਸਰਕਾਰੀ ਹਸਪਤਾਲ ਚ ਡੇਂਗੂ ਦਾ ਕੀਤਾ ਜਾਂਦਾ ਮੁਫ਼ਤ ਟੈਸਟ
ਡੇਂਗੂ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ
ਸੁਖਜਿੰਦਰ ਮਾਨ
ਬਠਿੰਡਾ, 27 ਸਤੰਬਰ : ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਸਿਰਫ਼ ਕਾਗਜ਼ੀ ਨਹੀਂ ਸਗੋਂ ਜ਼ਮੀਨੀ ਪੱਧਰ ਤੇ ਕੰਮ ਕਰਨਾ ਲਾਜ਼ਮੀ ਬਣਾਇਆ ਜਾਵੇ, ਕਿਉਂਕਿ ਮਨੁੱਖੀ ਜ਼ਿੰਦਗੀ ਤੋਂ ਵੱਡੀ ਹੋਰ ਕੋਈ ਕੀਮਤੀ ਚੀਜ਼ ਨਹੀਂ ਹੁੰਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਦੀ ਰੋਕਥਾਮ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਡੇਂਗੂ ਦੀ ਰੋਕਥਾਮ ਸਬੰਧੀ ਹੁਣ ਤੱਕ ਕੀਤੇ ਗਏ ਤੇ ਹੋਰ ਕੀਤੇ ਜਾਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਸਾਰੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬੋਰਟਰੀ ਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਰੈਪਿਡ ਕਾਰਡ ਟੈਸਟ ਦੌਰਾਨ ਡੇਂਗੂ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਇਸ ਨੂੰ ਕਨਫਰਮ ਕਰਨ ਲਈ ਉਸ ਦਾ ਅਲਾਇਜ਼ਾ ਟੈਸਟ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ ਨਾ ਕਿ ਰੈਪਿਡ ਕਾਰਡ ਟੈਸਟ ਆਧਾਰ ਤੇ ਡੇਂਗੂ ਪਾਜੀਟਿਵ ਐਲਾਨ ਕੇ ਕਿਸੇ ਵਿਅਕਤੀ ਨੂੰ ਗੁੰਮਰਾਹ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦਾ ਟੈਸਟ ਸਿਵਲ ਹਸਪਤਾਲ ਦੇ ਕਮਰਾ ਨੰਬਰ 109 ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਕੋਲੋਂ ਮੱਛਰਾਂ ਦੀ ਰੋਕਥਾਮ ਸਬੰਧੀ ਕਰਵਾਈ ਜਾਂਦੀ ਫਾਗਿੰਗ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਰਵਾਈ ਜਾ ਰਹੀ ਫਾਗਿੰਗ ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਅੰਦਰ ਕੋਈ ਵੀ ਏਰੀਆ ਫਾਗਿੰਗ ਤੋਂ ਵਾਝਾਂ ਨਾ ਰਹਿ ਸਕੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚ ਫਾਗਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਖਾਲੀ ਪਲਾਟ ਅੰਦਰ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਅਤੇ ਇਸ ਸਬੰਧੀ ਮਾਲਕ ਨੂੰ ਸੂਚਿਤ ਕੀਤਾ ਜਾਵੇ ਜੇਕਰ ਫ਼ਿਰ ਵੀ ਖਾਲੀ ਪਲਾਟ ਅੰਦਰ ਪਾਣੀ ਖੜ੍ਹਾ ਪਾਇਆ ਜਾਂਦਾ ਹੈ ਤਾਂ ਸਬੰਧਤ ਪਲਾਟ ਮਾਲਕ ਨੂੰ ਬਣਦਾ ਜੁਰਮਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਡੇਂਗੂ ਸਬੰਧੀ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਛੋਟੇ-ਛੋਟੇ ਟੋਇਆ ਚ ਜਿੱਥੇ ਪਾਣੀ ਖੜ੍ਹਦਾ ਹੈ ਉੱਥੇ ਤੇਲ ਦਾ ਛਿੜਕਾਅ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਪਿੰਡਾਂ ਵਾਸੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੀਆਂ ਛੱਤਾਂ ਉਤੇ ਅਤੇ ਆਲੇ-ਦੁਆਲੇ ਦੇ ਖੇਤਰ ਅੰਦਰ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਐਪੀਡਿਮਿਓਲੋਜਿਸਟ ਡਾ. ਮਯੰਕਜੋਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਸਮੂਹ ਬੀਡੀਪੀਓਜ਼, ਈਓਜ਼ ਅਤੇ ਐਸਐਮਓਜ਼ ਆਦਿ ਹਾਜ਼ਰ ਸਨ।

Related posts

ਮੁੱਢਲੀਆਂ ਤੇ ਬੇਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਹਾਈ ਸਿੱਧ ਹੋਣਗੇ “ਆਮ ਆਦਮੀ ਕਲੀਨਕ“ : ਸੰਧਵਾਂ

punjabusernewssite

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 26 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਬਾਹਰ ਸੂਬਾ ਪੱਧਰੀ ਰੈਲੀ ਦਾ ਐਲਾਨ : ਡਾ. ਸਿਮਰਪਾਲ ਸਿੰਘ

punjabusernewssite

ਡਿਫ਼ਰੈਟ ਕਾਨਵੈਂਟ ਸਕੂਲ ਵਿੱਚ ਸਿਹਤ ਕੈਂਪ ਆਯੋਜਤ

punjabusernewssite