WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ
ਚੰਡੀਗੜ, 9 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ।

ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਈ ਹਵਾਈ ਸੇਵਾ , ਕਿਰਾਇਆ 1999

ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਨ੍ਹਾਂ ਪੰਜ ਰਾਜਾ ‘ਚ 7 ਨਵੰਬਰ ਤੋਂ 17 ਨਵੰਬਰ ਵਿਚਕਾਰ ਹੋਣਗੀਆਂ ਵਿਧਾਨਸਭਾ ਚੋਣਾਂ, ਲੱਗਿਆ ਚੋਣ ਜਾਬਤਾ

ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ।

SYL ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਦਾ ਚੰਡੀਗੜ੍ਹ ਵਿਖੇ ਜ਼ੋਰਦਾਰ ਪ੍ਰਦਰਸ਼ਨ,ਪੁਲਿਸ ਨੇ ਹਿਰਾਸਤ ‘ਚ ਲਿਆ

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।

ਰਾਮਲੀਲਾ ‘ਚ ‘ਸੀਤਾ ਹਰਨ’ ਵੇਖ ਆਪੇ ਤੋਂ ਬਾਹਰ ਹੋਇਆ ਕਾਂਸਟੇਬਲ, ਸਟੇਜ ‘ਤੇ ਚੜ੍ਹ ਕੁੱਟਤਾ ਰਾਵਨ

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ।

ਬਠਿੰਡਾ ਦੀ ਮੇਅਰ ਨੂੰ ‘ਗੱਦੀਓ’ ਉਤਾਰਨ ਲਈ ਮੁੜ ਸਰਗਰਮ ਹੋਏ ‘ਕਾਂਗਰਸੀ’, ਕੀਤੀ ਮੀਟਿੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

Related posts

ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ: ਮੀਤ ਹੇਅਰ

punjabusernewssite

ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਸੁਧਾਰਾਂ ’ਤੇ ਜ਼ੋਰ

punjabusernewssite

ਜਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਦੂਜੇ ਦਿਨ ਹੋਏ ਸਖਤ ਮੁਕਾਬਲੇ

punjabusernewssite