WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪਟਿਆਲਾ

ਤਨਖਾਹ ਕਟੋਤੀ ਵਿਰੁੱਧ ਜਲ ਸਪਲਾਈ ਵਿਭਾਗ ਦੇ ਕਾਮਿਆਂ ਨੇ ਅਧਿਕਾਰੀਆਂ ਵਿਰੁਧ ਦਿੱਤਾ ਧਰਨਾ

ਸੁਖਜਿੰਦਰ ਮਾਨ
ਪਟਿਆਲਾ,2 ਮਾਰਚ: ਤਨਖਾਹਾਂ ਵਿੱਚ ਕਟੌਤੀ ਕਰਨ ਦੇ ਵਿਰੁੱਧ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲਾ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵਲੋਂ ਅੱਜ ਇਥੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦਫਤਰ ਮੋਹਾਲੀ ਤੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਸਮੇਤ ਹੋਰਨਾਂ ਅਧਿਕਾਰੀਆਂ ਦੇ ਵਿਰੁਧ ਧਰਨਾ ਦਿੱਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰ ਮੋਮੀ, ਜਿਲ੍ਹਾ ਪ੍ਰਧਾਨ ਜੀਤ ਸਿੰਘ ਬਠੋਈ, ਸਰਕਲ ਪ੍ਰਧਾਨ ਗੁਰਚਰਨ ਸਿੰਘ ਨੇ ਕਿਹਾ ਕਿ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦੇ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਉਨ੍ਹਾਂ ਦੇ 2 ਫੇਸ ਮੋਹਾਲੀ ਦਫਤਰ ਵਿਚ 31 ਜਨਵਰੀ 2022 ਨੂੰ ਹੋਈ ਸੀ, ਜਿਸ ਵਿਚ ਉਪਰਕੋਤ ਵਿਭਾਗ ਦੇ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਕੰਮ ਕਰਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਕਾਮਿਆਂ ਦੀਆਂ ਕਈ ਜਿਲ੍ਹਿਆਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦਾ ਹੱਲ ਕਰਨ, ਜਿਹੜੀ ਵੀ ਡਵੀਜਨ ਵਿਚ ਵਰਕਰਾਂ ਦੀਆਂ ਤਨਖਾਹਾਂ ਵਿਚ ਪਹਿਲਾਂ ਤੋਂ ਵਾਧਾ ਕੀਤਾ ਗਿਆ ਹੈ, ਉਨ੍ਹਾਂ ਵਾਸਤੇ ਵਧੀ ਹੋਈ ਤਨਖਾਹ ਦੇ ਮੁਤਾਬਿਕ ਹੀ ਫੰਡ ਜਾਰੀ ਕਰਨ, ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਇਨਲਿਸਟਮੈਂਟ ਦੇ ਅਪੈਡਿੰਗ ਪਏ ਕੇਸਾਂ ਦਾ ਹੱਲ ਕਰਨ ਲਈ ਸਹਿਮਤੀ ਵੀ ਬਣੀ ਸੀ ਪ੍ਰੰਤੂ ਫਿਰ ਵੀ ਉਪਰੋਕਤ ਮੰਗਾਂ ਦਾ ਹੱਲ ਮੁਕੰਮਲ ਤੌਰ ’ਤੇ ਨਾ ਹੋਣ ਦੇ ਕਾਰਨ ਅੱਜ ਧਰਨਾ ਦੇਣਾ ਪਿਆ। ਰੋਹ ਭਰਪੂਰ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਜਿੱਥੇ ਵੀ ਵਰਕਰਾਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ, ਉਨ੍ਹਾਂ ਨੂੰ ਬਕਾਇਆ ਅਤੇ ਭਵਿੱਖ ਵਿਚ ਵਧੇ ਹੋਏ ਰੇਟ ਮੁਤਾਬਿਕ ਹੀ ਤਨਖਾਹਾਂ ਦਿੱਤੀਆਂ ਜਾਣ, ਤੇ ਤਨਖਾਹਾਂ ਦੇ ਫੰਡ ਮੁਕੰਮਲ ਤੌਰ ’ਤੇ ਪੂਰੇ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਦੇ ਕੇਸਾਂ ਦਾ ਹੱਲ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਮਜਬੂਰਨ ਜੱਥੇਬੰਦੀ ਵਲੋਂ ਹੈਡ ਆਫਿਸ ਦਾ ਪੱਕੇ ਤੌਰ ਤੇ ਪਰਿਵਾਰਾਂ ਸਮੇਤ ਘਿਰਾਓ ਕੀਤਾ ਜਾਵੇਗਾ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਵਿਭਾਗੀ ਉੱਚ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ , ਪਰਵਿੰਦਰ ਸਿੰਘ, ਰਾਜਵੀਰ ਸਿੰਘ,ਵਿੱਕੀ ਆਦਿ ਨੇ ਵੀ ਸੰਬੋਧਨ ਕੀਤਾ।

Related posts

ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ‘ਸ਼ੰਭੂ ਤੇ ਖਨੌਰੀ’ ਬਾਰਡਰਾਂ ਉਪਰ ਤੂਫ਼ਾਨ ਤੋਂ ਪਹਿਲਾਂ ਵਾਲੀ ਸ਼ਾਂਤੀ!

punjabusernewssite

ਝੂਠੇ ਦਸਤਾਵੇਜਾਂ ’ਤੇ ਲੱਖਾਂ ਦੀ ਕਰਜ਼ਾ ਮੁਆਫ਼ੀ ਲੈਣ ਵਾਲੇ ਤਿੰਨ ਕਿਸਾਨਾਂ ਵਿਰੁਧ ਪਰਚਾ ਦਰਜ਼

punjabusernewssite

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

punjabusernewssite