ਮੁੱਖ ਮੰਤਰੀ ਕੇਸੀਆਰ ਨੇ ਟਿਕੈਤ ਤੋਂ ਸ਼ਹੀਦਾਂ ਦੀ ਸੂਚੀ ਮੰਗੀ
ਸੁਖਜਿੰਦਰ ਮਾਨ
ਨਵੀ ਦਿੱਲੀ, 3 ਮਾਰਚ:ਤੇਲੰਗਾਨਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਰੀਬ 700 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਐਲਾਨ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਤੇਲੰਗਾਨਾ ਸਰਕਾਰ ਨੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ 21 ਕਰੋੜ ਰੁਪਏ ਦਾ ਫੰਡ ਤਿਆਰ ਕੀਤਾ ਹੈ। ਇਸ ਰਾਸ਼ੀ ਨੂੰ ਇਕ ਪ੍ਰੋਗਰਾਮ ਰਾਹੀਂ ਵੰਡਣ ਦੇ ਉਦੇਸ਼ ਨਾਲ ਤੇਲੰਗਾਨਾ ਸਰਕਾਰ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਇਸ ਵਿਸ਼ੇ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਸਾਨ ਆਗੂ ਨੂੰ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੂਚੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਚੌਧਰੀ ਰਾਕੇਸ਼ ਟਿਕੈਤ ਨੇ ਰਾਸ਼ਟਰੀ ਖੇਤੀ ਨੀਤੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੌਮੀ ਖੇਤੀ ਨੀਤੀ ਸਬੰਧੀ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਸੋਚਣ ਦੀ ਲੋੜ ਹੈ।
ਤੇਲੰਗਾਨਾ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਤਿੰਨ-ਤਿੰਨ ਲੱਖ ਦੇਵੇਗੀ
19 Views